November 7, 2026, 6:25 am
----------- Advertisement -----------
HomeNewsBreaking Newsਮੋਦੀ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਹਫ਼ਾ, ਮਹਿੰਗਾਈ ਭੱਤੇ ਚ 4...

ਮੋਦੀ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਹਫ਼ਾ, ਮਹਿੰਗਾਈ ਭੱਤੇ ਚ 4 ਫ਼ੀਸਦੀ ਵਾਧਾ

Published on

----------- Advertisement -----------

ਨਵੀਂ ਦਿੱਲੀ : – ਦੀਵਾਲੀ ਤੋਂ ਇਕ ਮਹੀਨਾ ਪਹਿਲਾਂ ਹੀ ਮੋਦੀ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ‘ਤੇ ਤੋਹਫ਼ਿਆਂ ਦੀ ਵਰਖਾ ਕੀਤੀ। ਲੰਬੇ ਸਮੇਂ ਤੋਂ ਆਸ ਲਾਈ ਬੈਠੇ ਕੇਂਦਰੀ ਮੁਲਾਜ਼ਮਾਂ ਨੂੰ ਹੁਣ 38 ਫੀਸਦੀ ਮਹਿੰਗਾਈ ਭੱਤਾ ਮਿਲੇਗਾ।
ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਡੀਏ ਵਿੱਚ 4 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ, ਜੋ ਪਿਛਲੀਆਂ ਦਰਜਨ ਤਿਮਾਹੀਆਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ ਔਸਤ ਡੀਏ ਵਿੱਚ ਸਿਰਫ਼ 4 ਫ਼ੀਸਦੀ ਦਾ ਵਾਧਾ ਕੀਤਾ ਗਿਆ ਸੀ ਪਰ ਇਸ ਵਾਰ ਮਹਿੰਗਾਈ ਦੇ ਪ੍ਰਭਾਵ ਨੂੰ ਦੇਖਦਿਆਂ ਸਰਕਾਰ ਨੇ ਆਪਣਾ ਖ਼ਜ਼ਾਨਾ ਖੋਲ੍ਹ ਦਿੱਤਾ ਹੈ। ਹੁਣ 50 ਲੱਖ ਕੇਂਦਰੀ ਕਰਮਚਾਰੀਆਂ ਅਤੇ 62 ਲੱਖ ਪੈਨਸ਼ਨਰਾਂ ਨੂੰ 38 ਫੀਸਦੀ ਡੀਏ ਮਿਲੇਗਾ। ਡੀਏ ਦੀ ਵਧੀ ਹੋਈ ਰਕਮ ਇਸ ਸਾਲ ਜੁਲਾਈ ਤੋਂ ਲਾਗੂ ਹੋਵੇਗੀ ਅਤੇ ਮੁਲਾਜ਼ਮਾਂ ਨੂੰ ਪਿਛਲੇ ਮਹੀਨਿਆਂ ਦਾ ਬਕਾਇਆ ਵੀ ਦਿੱਤਾ ਜਾਵੇਗਾ।
ਕੇਂਦਰੀ ਮੰਤਰੀ ਮੰਡਲ ਨੇ ਮਾਰਚ ਵਿੱਚ ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤੇ (DA) ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤਰ੍ਹਾਂ ਡੀ.ਏ ਨੂੰ ਮੂਲ ਤਨਖਾਹ ਦਾ 38 ਫੀਸਦੀ ਕਰ ਦਿੱਤਾ ਗਿਆ ਹੈ। ਡੀਏ ਵਿੱਚ ਵਾਧੇ ਤੋਂ ਬਾਅਦ ਕਰਮਚਾਰੀਆਂ ਦੀ ਤਨਖਾਹ 6840 ਤੋਂ 27,312 ਰੁਪਏ ਤੱਕ ਵਧ ਜਾਵੇਗੀ।
ਮਹਿੰਗਾਈ ਭੱਤਾ (DA) ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ, ਜਦੋਂ ਕਿ ਮਹਿੰਗਾਈ ਰਾਹਤ (DR) ਪੈਨਸ਼ਨਰਾਂ ਨੂੰ ਦਿੱਤੀ ਜਾਂਦੀ ਹੈ। ਸਰਕਾਰ ਨੇ ਇਸ ਸਾਲ ਮਾਰਚ ਵਿੱਚ ਡੀਏ ਨੂੰ ਸੋਧਿਆ ਸੀ, ਜੋ ਕਿ ਇੱਕ ਕਰਮਚਾਰੀ ਦੀ ਮੂਲ ਤਨਖਾਹ ਦਾ 3 ਫੀਸਦੀ ਵਧ ਕੇ 34 ਫੀਸਦੀ ਹੋ ਗਿਆ ਸੀ। ਜੇਕਰ ਡੀਏ ਵਿੱਚ 4 ਫ਼ੀਸਦੀ ਦਾ ਵਾਧਾ ਹੋਇਆ ਹੈ ਤਾਂ ਡੀਏ ਮੌਜੂਦਾ 34 ਫ਼ੀਸਦੀ ਤੋਂ ਵਧ ਕੇ 38 ਫ਼ੀਸਦੀ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...