ਭਾਜਪਾ ਆਗੂ ਤੇਜਿੰਦਰ ਬੱਗਾ ਨੂੰ ਹੁਣ ਮੋਹਾਲੀ ਦੀ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਜਾਰੀ ਕਰਕੇ ਉਸ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਬੱਗਾ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਪੁਲਿਸ ਅਤੇ ਪੰਜਾਬ ਪੁਲਿਸ ਆਹਮੋ-ਸਾਹਮਣੇ ਹੋ ਗਈ ਸੀ।
ਹੁਣ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਲਗਪਗ ਤੈਅ ਹੈ। ਮੋਹਾਲੀ ਦੀ ਅਦਾਲਤ ਨੇ ਤਜਿੰਦਰ ਪਾਲ ਸਿੰਘ ਬੱਗਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਪੁਲਿਸ ਨੂੰ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।













