ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ ਸਿੱਧੂ ਦੀ ਟੀਮ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਦੱਸ ਦਈਏ ਕਿ ਨਵਜੋਤ ਸਿੱਧੂ ਦੇ ਅਧਿਕਾਰਿਤ ਟਵਿੱਟਰ ਅਕਾਊਂਟ ਤੋਂ ਟਵੀਟ ਕੀਤਾ ਗਿਆ ਹੈ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਇਸ ਦੇ ਨਾਲ ਹੀ ਟਵੀਟ ‘ਚ ਅਧਿਕਾਰਿਕ ਪੁਸ਼ਟੀ ਦਾ ਹਵਾਲਾ ਦਿੱਤਾ ਗਿਆ ਹੈ।












