September 14, 2026, 3:53 am
----------- Advertisement -----------
HomeNewsBreaking Newsਨੀਰਜ ਚੋਪੜਾ ਨੇ ਤੋੜਿਆ ਟੋਕੀਓ ਓਲੰਪਿਕ ਦਾ ਰਿਕਾਰਡ; ਬਣਾਇਆ ਨੈਸ਼ਨਲ ਰਿਕਾਰਡ

ਨੀਰਜ ਚੋਪੜਾ ਨੇ ਤੋੜਿਆ ਟੋਕੀਓ ਓਲੰਪਿਕ ਦਾ ਰਿਕਾਰਡ; ਬਣਾਇਆ ਨੈਸ਼ਨਲ ਰਿਕਾਰਡ

Published on

----------- Advertisement -----------

ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਟੋਕੀਓ ਖੇਡਾਂ ਤੋਂ ਬਾਅਦ ਪਹਿਲੀ ਵਾਰ ਮੈਦਾਨ ‘ਤੇ ਉਤਰਿਆ ਹੈ। ਫਿਨਲੈਂਡ ‘ਚ ਹੋਈਆਂ ਪਾਵੋ ਨੂਰਮੀ ਖੇਡਾਂ ‘ਚ ਨੀਰਜ ਨੇ 89.30 ਮੀਟਰ ਥਰੋਅ ਕੀਤੀ ਅਤੇ ਨਿੱਜੀ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰੀ ਰਿਕਾਰਡ ਬਣਾਇਆ। ਹਾਲਾਂਕਿ ਉਹ ਗੋਲਡ ਜਿੱਤਣ ਤੋਂ ਖੁੰਝ ਗਏ। ਉਨ੍ਹਾਂ ਨੂੰ ਚਾਂਦੀ ਨਾਲ ਹੀ ਸੰਤੁਸ਼ਟ ਹੋਣਾ ਪਿਆ। ਫਿਨਲੈਂਡ ਦੇ ਓਲੀਵਰ ਹੇਲੇਂਡਰ ਨੇ 89.83 ਮੀਟਰ ਥਰੋਅ ਨਾਲ ਸੋਨ ਅਤੇ ਗ੍ਰੇਨਾਡਾ ਦੇ ਐਂਡਰਸਨ ਪਿਟਰਸ ਨੇ 84.65 ਮੀਟਰ ਥਰੋਅ ਨਾਲ ਕਾਂਸੀ ਦਾ ਤਗਮਾ ਜਿੱਤਿਆ। ਨੀਰਜ ਚੋਪੜਾ ਨੇ 87.58 ਮੀਟਰ ਦੇ ਆਪਣੇ ਰਾਸ਼ਟਰੀ ਰਿਕਾਰਡ ਨੂੰ ਬਿਹਤਰ ਬਣਾਇਆ, ਜੋ ਉਨ੍ਹਾਂ ਨੇ ਟੋਕੀਓ ਓਲੰਪਿਕ ਦੌਰਾਨ ਹਾਸਲ ਕੀਤਾ ਸੀ।
ਨੀਰਜ ਨੇ ਇਸ ਸਾਲ ਇਕ ਇੰਟਰਵਿਊ ‘ਚ ਕਿਹਾ ਸੀ ਕਿ ਉਨ੍ਹਾਂ ਦਾ ਟੀਚਾ 90 ਮੀਟਰ ਪਾਰ ਕਰਨ ਦਾ ਹੈ। ਉਹ ਵਿਸ਼ਵ ਚੈਂਪੀਅਨਸ਼ਿਪ ਤੋਂ ਪਹਿਲਾਂ 90 ਮੀਟਰ ਦਾ ਟੀਚਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਜੋ ਉਹ ਵਿਸ਼ਵ ਦੇ ਚੋਟੀ ਦੇ ਥ੍ਰੋਅਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਸਕੇ। ਨੀਰਜ ਨੇ 15 ਤੋਂ 24 ਜੁਲਾਈ ਤੱਕ ਅਮਰੀਕਾ ‘ਚ ਹੋਣ ਵਾਲੀ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਹਿੱਸਾ ਲੈਣਾ ਹੈ। ਇਸ ਤੋਂ ਪਹਿਲਾਂ ਉਹ 30 ਜੂਨ ਨੂੰ ਸਟਾਕਹੋਮ ‘ਚ ਹੋਣ ਵਾਲੇ ਟਾਪ ਲੈਵਲ ਡਾਇਮੰਡ ਲੀਗ ਮੁਕਾਬਲੇ ‘ਚ ਵੀ ਹਿੱਸਾ ਲਵੇਗਾ। ਉਹ ਇਸ ਸਮੇਂ ਫਿਨਲੈਂਡ ਦੇ ਕੁਓਰਤਾਨੇ ਓਲੰਪਿਕ ਸਿਖਲਾਈ ਕੇਂਦਰ ਵਿੱਚ ਅਭਿਆਸ ਕਰ ਰਿਹਾ ਹੈ ਅਤੇ 22 ਜੂਨ ਤੱਕ ਉਥੇ ਹੀ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...