ਪੰਜਾਬ ਸਰਕਾਰ ਨੇ 28 ਬੋਰਡਾਂ ਅਤੇ ਕਾਰਪੋਰੇਸ਼ਨਾਂ ‘ਚ ਚੇਅਰਮੈਨ, ਉਪ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ‘ਟੀਮ ‘ਰੰਗਲਾ ਪੰਜਾਬ’ ‘ਚ ਸ਼ਾਮਿਲ ਹੋਏ ਨਵੇਂ ਸਾਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ,ਆਓ ਮਿਲਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ”















