July 23, 2026, 8:42 pm
----------- Advertisement -----------
HomeNewsBreaking Newsਦਿੱਲੀ ਦੇ ਲੋਕਾਂ ਨੂੰ ਰਾਹਤ, ਵਾਹਨਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਮਾਸਕ...

ਦਿੱਲੀ ਦੇ ਲੋਕਾਂ ਨੂੰ ਰਾਹਤ, ਵਾਹਨਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਮਾਸਕ ਜ਼ਰੂਰੀ ਨਹੀਂ

Published on

----------- Advertisement -----------

ਨਵੀਂ ਦਿੱਲੀ : – ਦਿੱਲੀ ਸਰਕਾਰ ਨੇ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਅਤੇ ਇਨਫੈਕਸ਼ਨ ਦਰ ਦੇ ਮੱਦੇਨਜ਼ਰ ਦਿੱਲੀ ਦੇ ਲੋਕਾਂ ਨੂੰ ਰਾਹਤ ਨੂੰ ਰਾਹਤ ਦਿੰਦਿਆਂ ਹੁਣ ਨਿੱਜੀ ਵਾਹਨਾਂ ਵਿੱਚ ਸਫਰ ਕਰਨ ਵਾਲਿਆਂ ਲਈ ਮਾਸਕ ਦੀ ਸ਼ਰਤ ਹਟਾ ਦਿੱਤੀ ਹੈ।
ਪਰ ਟੈਕਸੀ ਅਤੇ ਕੈਬ ਸਮੇਤ ਸਾਰੇ ਜਨਤਕ ਵਾਹਨਾਂ ਵਿੱਚ ਮਾਸਕ ਤੋਂ ਛੋਟ ਨਹੀਂ ਹੋਵੇਗੀ ਅਤੇ ਮਾਸਕ ਲਗਾਉਣੀ ਲਾਜ਼ਮੀ ਹੋਵੇਗਾ। ਫੇਸ ਮਾਸਕ ਨਾ ਪਾਉਣ ‘ਤੇ ਜੁਰਮਾਨੇ ਦੀ ਰਕਮ ਵੀ 2,000 ਰੁਪਏ ਤੋਂ ਘਟਾ ਕੇ 500 ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਤ ਦੇ ਕਰਫਿਊ ਸਮੇਤ ਸਾਰੀਆਂ ਪਾਬੰਦੀਆਂ ਵੀ ਹਟਾ ਲਈਆਂ ਗਈਆਂ ਹਨ। ਇਹ ਸਾਰੇ ਪ੍ਰਬੰਧ ਸੋਮਵਾਰ ਤੋਂ ਪ੍ਰਭਾਵੀ ਮੰਨੇ ਜਾਣਗੇ।
ਸ਼ੁੱਕਰਵਾਰ ਨੂੰ ਹੋਈ ਬੈਠਕ ਤੋਂ ਬਾਅਦ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਨੇ ਸ਼ਨੀਵਾਰ ਨੂੰ ਇਸ ਸਬੰਧ ‘ਚ ਹੁਕਮ ਜਾਰੀ ਕੀਤੇ। ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਰੋਨਾ ਸੰਕ੍ਰਮਣ ਫਿਰ ਵਧਦਾ ਹੈ ਤਾਂ ਲੋੜ ਅਨੁਸਾਰ ਪਾਬੰਦੀਆਂ ਨੂੰ ਵਾਪਸ ਲਿਆਂਦਾ ਜਾਵੇਗਾ।
ਹੁਕਮਾਂ ਦੇ ਅਨੁਸਾਰ, ਸਕੂਲੀ ਸਿੱਖਿਆ 31 ਮਾਰਚ ਤੱਕ ਹਾਈਬ੍ਰਿਡ ਮੋਡ ਵਿੱਚ ਰਹੇਗੀ, ਯਾਨੀ ਕਿ ਕਲਾਸਾਂ ਆਨਲਾਈਨ ਅਤੇ ਆਫਲਾਈਨ ਦੋਵੇਂ ਤਰ੍ਹਾਂ ਨਾਲ ਚੱਲਦੀਆਂ ਰਹਿਣਗੀਆਂ। ਹਾਈਬ੍ਰਿਡ ਮੋਡ ਨੂੰ ਖਤਮ ਕਰਨ ਅਤੇ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਅਕਾਦਮਿਕ ਸੈਸ਼ਨ ਤੋਂ ਆਮ ਕਲਾਸਾਂ ਸ਼ੁਰੂ ਕਰਨ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਹਾਲਾਂਕਿ, ਕੋਵਿਡ ਨਾਲ ਸਬੰਧਤ ਚੌਕਸੀ ਵਰਤਣੀ ਜ਼ਰੂਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...