ਪੰਜਾਬ ਪੁਲਿਸ ਦੀ ਹਿਰਾਸਤ ‘ਚ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ। ਗੈਂਗਸਟਰ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ UAPA ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਅਸਲ ‘ਚ ਲਾਰੈਂਸ ਬਿਸ਼ਨੋਈ ਦੇ ਅੱਤਵਾਦ ਨਾਲ ਸਬੰਧ ਜੁੜ ਰਹੇ ਸਨ, ਜਿਸ ਦੇ ਕਈ ਤਰ੍ਹਾਂ ਦੇ ਇਨਪੁਟਸ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ‘ਚ NIA ਨੇ ਉਸ ਖਿਲਾਫ ਇਹ ਕਾਰਵਾਈ ਕੀਤੀ ਹੈ। ਐਨਆਈਏ ਨੇ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਏਜੰਸੀ ਉਸ ਨੂੰ ਭਲਕੇ ਦਿੱਲੀ ਲੈ ਕੇ ਜਾਵੇਗੀ।
----------- Advertisement -----------
NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਕੀਤਾ ਗ੍ਰਿਫ਼ਤਾਰ; ਕੱਲ੍ਹ ਲੈ ਕੇ ਜਾਵੇਗੀ ਦਿੱਲੀ
Published on
----------- Advertisement -----------
----------- Advertisement -----------












