September 9, 2026, 12:42 am
----------- Advertisement -----------
HomeNewsBreaking Newsਲੁਧਿਆਣਾ ਬੰਬ ਧਮਾਕਾ: ਸ਼ੱਕੀ ਮੁਲਤਾਨੀ ਤੋਂ ਪੁੱਛਗਿੱਛ ਲਈ NIA ਦੀ ਟੀਮ ਜਾਵੇਗੀ...

ਲੁਧਿਆਣਾ ਬੰਬ ਧਮਾਕਾ: ਸ਼ੱਕੀ ਮੁਲਤਾਨੀ ਤੋਂ ਪੁੱਛਗਿੱਛ ਲਈ NIA ਦੀ ਟੀਮ ਜਾਵੇਗੀ ਜਰਮਨੀ

Published on

----------- Advertisement -----------

ਨਵੀਂ ਦਿੱਲੀ, 31 ਦਸੰਬਰ 2021 – ਸ਼ੁੱਕਰਵਾਰ ਨੂੰ ਇੱਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਇੱਕ ਟੀਮ ਲੁਧਿਆਣਾ ਧਮਾਕੇ ਵਿੱਚ ਕਥਿਤ ਸ਼ਮੂਲੀਅਤ ਲਈ ਨਾਮਜ਼ਦ ਅੱਤਵਾਦੀ ਗਰੁੱਪ ਸਿੱਖ ਫਾਰ ਜਸਟਿਸ (SFJ) ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਤੋਂ ਪੁੱਛਗਿੱਛ ਕਰਨ ਲਈ ਜਰਮਨੀ ਜਾਵੇਗੀ।

ਅਧਿਕਾਰੀ ਦੇ ਅਨੁਸਾਰ, ਐਨਆਈਏ ਮੁਲਤਾਨੀ ਨੂੰ ਭਾਰਤ ਲਿਆਉਣ ਲਈ ਕਾਰਵਾਈ ਸ਼ੁਰੂ ਕਰੇਗੀ ਪਰ ਇਸ ਤੋਂ ਪਹਿਲਾਂ, ਏਜੰਸੀ ਮੁਲਤਾਨੀ ਅਤੇ ਹੋਰਾਂ ਵਿਰੁੱਧ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਭਾਰਤੀ ਦੰਡਾਵਲੀ ਦੀਆਂ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਹੈ। ਸਿੱਖਸ ਫਾਰ ਜਸਟਿਸ ’ਤੇ ਭਾਰਤ ਵਿਚ ਪਾਬੰਦੀ ਲੱਗੀ ਹੋਈ ਹੈ।

ਅਧਿਕਾਰੀ ਨੇ ਕਿਹਾ, “ਇਹ ਖਾਲਿਸਤਾਨ ਪੱਖੀ ਸਮਰਥਕ ਪੰਜਾਬ ਵਿੱਚ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਰਹੇ ਸਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਆਪਣੇ ਏਜੰਡੇ ਅਤੇ ਦਹਿਸ਼ਤੀ ਗਤੀਵਿਧੀਆਂ ਦਾ ਪ੍ਰਚਾਰ ਕਰਨ ਲਈ ਕਰ ਰਹੇ ਸਨ। ਪੰਜਾਬ ਚੋਣਾਂ ਤੋਂ ਪਹਿਲਾਂ, ਸੂਬੇ ਵਿੱਚ ਸ਼ਾਂਤੀ ਨੂੰ ਅਸਥਿਰ ਕਰਨ ਲਈ ਇਹਨਾਂ ਦੀਆਂ ਗਤੀਵਿਧੀਆਂ ਵਿੱਚ ਅਚਾਨਕ ਵਾਧਾ ਹੋਇਆ ਹੈ।”

“ਮੁਲਤਾਨੀ ਨੂੰ ਜਰਮਨ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹ ਉਨ੍ਹਾਂ ਦੇ ਰਾਡਾਰ ‘ਤੇ ਹੈ। FIR ਦਰਜ ਕਰਨ ਤੋਂ ਬਾਅਦ NIA ਦੀ ਇਕ ਟੀਮ ਜਰਮਨੀ ਪਹੁੰਚ ਕੇ ਉਸ ਤੋਂ ਵਿਸਥਾਰ ਨਾਲ ਪੁੱਛਗਿੱਛ ਕਰੇਗੀ ਕਿਉਂਕਿ NIA ਅਤੇ ਪੁਲਿਸ ਨੂੰ ਲੁਧਿਆਣਾ ਧਮਾਕੇ ਦੇ ਮਾਮਲੇ ਵਿਚ ਉਸ ਦੀ ਸ਼ਮੂਲੀਅਤ ਦੇ ਪੁਖਤਾ ਸਬੂਤ ਮਿਲੇ ਹਨ ਅਤੇ ਦੇਸ਼ ਵਿੱਚ ਅਜਿਹੇ ਹੋਰ ਹਮਲਿਆਂ ਦੀ ਯੋਜਨਾ ਬਣਾ ਰਹੀ ਹੈ।”

ਐਸਐਫਜੇ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁਲਤਾਨੀ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦਾ ਦਾਅਵਾ ਕਰਦਿਆਂ ਜਾਰੀ ਕੀਤੀ ਗਈ ਵੀਡੀਓ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਮੁਲਤਾਨੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸੂਤਰਾਂ ਨੇ ਦੱਸਿਆ ਕਿ ਏਜੰਸੀ ਉਸ ਨੂੰ ਜਾਂਚ ਲਈ ਭਾਰਤ ਵਾਪਸ ਲਿਆਉਣ ਲਈ ਕੂਟਨੀਤਕ ਮਾਧਿਅਮਾਂ ਰਾਹੀਂ ਸਾਰੇ ਯਤਨ ਕਰੇਗੀ। NIA ਦੂਜੇ ਦੇਸ਼ਾਂ ਤੋਂ ਸੰਚਾਲਿਤ ਖਾਲਿਸਤਾਨ ਪੱਖੀ ਸਮੂਹਾਂ ਅਤੇ ਸਮਰਥਕਾਂ ‘ਤੇ ਵੀ ਨਜ਼ਰ ਰੱਖ ਰਹੀ ਹੈ।

ਲੁਧਿਆਣਾ ਬੰਬ ਧਮਾਕੇ ਦੇ ਮਾਮਲੇ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪਾਬੰਦੀਸ਼ੁਦਾ ਜਥੇਬੰਦੀਆਂ ਅਤੇ ਉਨ੍ਹਾਂ ਦੇ ਕਾਰਕੁਨ ਅੱਤਵਾਦੀ ਹਮਲੇ ਕਰਨ ਲਈ ਪੰਜਾਬ ਵਿੱਚ ਤਸਕਰੀ ਦੇ ਨੈਟਵਰਕ ਰਾਹੀਂ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਖਰੀਦ ਲਈ ਫੰਡ ਇਕੱਠੇ ਕਰ ਰਹੇ ਹਨ। 23 ਦਸੰਬਰ ਨੂੰ ਲੁਧਿਆਣਾ ਕੋਰਟ ਕੰਪਲੈਕਸ ‘ਚ ਬੰਬ ਧਮਾਕਾ ਹੋਇਆ ਸੀ, ਜਿਸ ‘ਚ ਇਕ ਦੀ ਮੌਤ ਹੋ ਗਈ ਸੀ ਅਤੇ ਛੇ ਹੋਰ ਜ਼ਖਮੀ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...