August 9, 2026, 7:39 pm
----------- Advertisement -----------
HomeNewsBreaking Newsਇਨ੍ਹਾਂ ਮੈਡੀਕਲ ਕਾਲਜਾਂ ਖਿਲਾਫ ਹੋਵੇਗੀ ਕਾਰਵਾਈ, NMC ਵੱਲੋਂ ਹੁਕਮ ਜਾਰੀ

ਇਨ੍ਹਾਂ ਮੈਡੀਕਲ ਕਾਲਜਾਂ ਖਿਲਾਫ ਹੋਵੇਗੀ ਕਾਰਵਾਈ, NMC ਵੱਲੋਂ ਹੁਕਮ ਜਾਰੀ

Published on

----------- Advertisement -----------

ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਵਿਦਿਆਰਥੀਆਂ ਨੂੰ ਇੱਕ ਹੋਰ ਵੱਡੀ ਰਾਹਤ ਦਿੱਤੀ ਹੈ। NMC ਨੇ ਆਦੇਸ਼ ਜਾਰੀ ਕੀਤੇ ਹਨ ਕਿ ਮੈਡੀਕਲ ਕਾਲਜਾਂ ਨੂੰ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਹੋਸਟਲ ਦੀ ਸਹੂਲਤ ਪ੍ਰਦਾਨ ਕਰਨੀ ਚਾਹੀਦੀ ਹੈ, ਪਰ ਉਹ ਉਨ੍ਹਾਂ ਨੂੰ ਹੋਸਟਲ ਰਹਿਣ ਲਈ ਮਜਬੂਰ ਨਹੀਂ ਕਰ ਸਕਦੇ। NMC ਨੇ ਕਿਹਾ ਕਿ ਕੋਈ ਵੀ ਮੈਡੀਕਲ ਕਾਲਜ ਹੋਸਟਲ ਵਿੱਚ ਰਹਿਣ ਲਈ ਆਪਣੇ ਨਿਯਮ ਨਹੀਂ ਲਗਾ ਸਕਦਾ।
ਪੋਸਟ ਗ੍ਰੈਜੂਏਟ ਮੈਡੀਕਲ ਰੈਗੂਲੇਸ਼ਨਜ਼ 2023 ਦਾ ਹਵਾਲਾ ਦਿੰਦੇ ਹੋਏ ਕਾਲਜਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਮੈਡੀਕਲ ਕਾਲਜ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹਰ ਹਾਲਤ ਵਿੱਚ ਕਾਰਵਾਈ ਕੀਤੀ ਜਾਵੇਗੀ।
NMC ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੈਡੀਕਲ ਕਾਲਜ ਪੀਜੀ ਵਿਦਿਆਰਥੀਆਂ ‘ਤੇ ਹੋਸਟਲਾਂ ‘ਚ ਰਹਿਣ ਲਈ ਦਬਾਅ ਪਾਉਂਦੇ ਹਨ। ਇਸ ਦੇ ਬਦਲੇ ਵਿਦਿਆਰਥੀਆਂ ਤੋਂ ਮੋਟੀਆਂ ਫੀਸਾਂ ਵਸੂਲੀਆਂ ਜਾਂਦੀਆਂ ਹਨ। ਇਹ ਨਿਯਮਾਂ ਦੇ ਵਿਰੁੱਧ ਹੈ। ਕਿਹਾ ਗਿਆ ਹੈ ਕਿ ਹੋਸਟਲ ਦੀ ਫੀਸ ਵੀ ਵਾਜਬ ਹੋਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਨੂੰ ਹੋਸਟਲ ਜਾਂ ਕਿਸੇ ਹੋਰ ਥਾਂ ‘ਤੇ ਰਹਿਣ ਦਾ ਵਿਕਲਪ ਦਿੱਤਾ ਜਾਣਾ ਚਾਹੀਦਾ ਹੈ।
NMC ਨੇ ਕਿਹਾ ਹੈ ਕਿ ਰੈਗੂਲੇਸ਼ਨ 2023 ਦੇ ਸੈਕਸ਼ਨ 9.1 ਅਤੇ 9.2 ਦੇ ਅਨੁਸਾਰ, ਜੇਕਰ ਕੋਈ ਮੈਡੀਕਲ ਕਾਲਜ ਇਨ੍ਹਾਂ ਨਿਯਮਾਂ ਦੇ ਵਿਰੁੱਧ ਜਾਂਦਾ ਹੈ, ਤਾਂ ਉਸ ‘ਤੇ ਭਾਰੀ ਜੁਰਮਾਨਾ ਲਗਾਇਆ ਜਾ ਸਕਦਾ ਹੈ। ਮੈਡੀਕਲ ਕਾਲਜ ਦੀਆਂ ਸੀਟਾਂ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ ਅਤੇ ਉਸ ਕਾਲਜ ਵਿੱਚ ਦਾਖਲਾ ਪ੍ਰਕਿਰਿਆ ਵੀ ਰੋਕੀ ਜਾ ਸਕਦੀ ਹੈ। NMC ਨੇ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਨਹੀਂ ਕੀਤਾ ਜਾ ਸਕਦਾ। ਵਿਦਿਆਰਥੀਆਂ ਲਈ ਹੋਸਟਲ ਦੀ ਸਹੂਲਤ ਵਿਕਲਪਿਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...