September 3, 2026, 3:53 pm
----------- Advertisement -----------
HomeNewsBreaking Newsਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਸਗੋਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਨੂੰਨ ਆਪਣਾ...

ਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਸਗੋਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ – ਚੰਨੀ

Published on

----------- Advertisement -----------
  • ਨਸ਼ੇ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲਿਆਂ ਖਿਲਾਫ ਕਾਰਵਾਈ ਸ਼ੁਰੂ ਹੋਈ, ਬੇਅਦਬੀਆਂ ਦੇ ਦੋਸ਼ੀ ਵੀ ਜਲਦ ਹੋਣਗੇ ਸਲਾਖ਼ਾਂ ਪਿੱਛੇ
  • ਮਜੀਠੀਆਂ ਤੋਂ ਲਿਖਤੀ ਖਿਮਾ ਜਾਚਣਾ ਲਈ ਕੇਜਰੀਵਾਲ ਤੇ ਭਗਵੰਤ ਮਾਨ ਪੰਜਾਬੀਆਂ ਤੋਂ ਮੰਗਣ ਮੁਆਫੀ
  • ਗਿੱਦੜਬਾਹਾ ਹਲਕੇ ਲਈ 5 ਕਰੋੜ, ਹਸਪਤਾਲ ਅਪਗ੍ਰੇਡ ਕਰਨ ਦਾ ਕੀਤਾ ਐਲਾਣ
  • ਪੀਆਰਟੀਸੀ ਸਬ ਡਿਪੂ ਅਤੇ ਗਿੱਦੜਬਾਹਾ ਬੱਸ ਅੱਡੇ ਦਾ ਰੱਖਿਆ ਨੀਂਹ ਪੱਥਰ

ਦੋਦਾ, ਸ੍ਰੀ ਮੁਕਤਸਰ ਸਾਹਿਬ, 22 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਬਚ ਕੇ ਭੱਜਣ ਨਹੀਂ ਦੇਵੇਗੀ ਅਤੇ ਮਜੀਠੀਆ ਦੇ ਕੇਸ ਵਿਚ ਕਾਨੂੰਨ ਆਪਣਾ ਕੰਮ ਕਰੇਗਾ।

ਮੁੱਖ ਮੰਤਰੀ ਅੱਜ ਇੱਥੇ ਦੋਦਾ ਪਿੰਡ ਦੀ ਦਾਣਾ ਮੰਡੀ ਵਿਚ ਇਕ ਵੱਡੀ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਉਨ੍ਹਾਂ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਕੋਹੜ ਨੂੰ ਪੂਰੀ ਤਰਾਂ ਨਾਲ ਖਤਮ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਦੁਹਰਾਇਆ ਕਿ ਮਜੀਠੀਆ ਦੇ ਕੇਸ ਵਿਚ ਕੋਈ ਸਿਆਸੀ ਬਦਲਾਖੋਰੀ ਨਹੀਂ ਕੀਤੀ ਜਾ ਰਹੀ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦੇ ਐਲਾਣ ਕਰਨ ਦੇ ਨਾਲ ਨਾਲ ਦੋਦਾ ਪਿੰਡ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਣ ਵੀ ਕੀਤਾ ਅਤੇ ਪੀਆਰਟੀਸੀ ਦੇ ਸਬ ਡਿਪੂ ਅਤੇ ਗਿੱਦੜਬਾਹਾ ਦੇ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਨੀਂਹ ਪੱਥਰ ਵੀ ਰੱਖਿਆ।

ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੀ ਯਾਦਗਾਰ ਬਣਾਈ ਜਾਵੇਗੀ।

ਬਿਕਰਮ ਮਜੀਠੀਆ ਤੋਂ ਲਿਖਤੀ ਮੁਆਫੀ ਮੰਗਣ ਲਈ ਅਤੇ ਮਜੀਠੀਆ ਤੇ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ ਨੂੰ ਵਾਪਿਸ ਲੈਣ ਲਈ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਪ ਆਗੂ ਭਗਵੰਤ ਮਾਨ ਤੇ ਤਿੱਖਾ ਵਾਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪ ਦੇ ਇੰਨ੍ਹਾਂ ਲੀਡਰਾਂ ਨੂੰ ਹੁਣ ਪੰਜਾਬ ਦੇ ਲੋਕਾਂ ਤੋਂ ਮਜੀਠੀਆ ਨਾਲ ਨਿਭਾਈ ਆਪਣੀ ਲੁਕਵੀਂ ਸਾਂਝ ਲਈ ਮੁਆਫੀ ਮੰਗਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿ ਆਪ ਦੀ ਰਾਜਨੀਤੀ ਦਾ ਪੱਧਰ ਵੇਖੋ, ਇਸ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਲੋਕਾਂ ਤੋਂ ਮੁਆਫੀ ਮੰਗੀ ਜਿਨ੍ਹਾਂ ਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦਾ ਦੋਸ਼ ਹੈ।ਇਸ ਮੌਕੇ ਉਨ੍ਹਾਂ ਨੇ ਮੁੜ ਦੁਹਰਾਇਆ ਕਿ ਜਿਸ ਤਰਾਂ ਨਸੇ਼ ਦੇ ਮਾਮਲੇ ਵਿਚ ਕਾਰਵਾਈ ਸ਼ੁਰੂ ਹੋਈ ਹੈ ਜਲਦ ਹੀ ਕਾਨੂੰਨ ਬੇਅਦਬੀ ਦੇ ਦੋਸ਼ੀਆਂ ਨਾਲ ਵੀ ਨਜਿੱਠੇਗਾ।

ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੰਗੇ ਕੰਮਾਂ ਨਾਲ ਲੋਕਾਂ ਦਾ ਵਿਸਵਾਸ਼ ਜਿੱਤ ਰਹੀ ਹੈ ਅਤੇ ਨਾਲ ਦੀ ਨਾਲ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਗਲਤੀਆਂ ਦੀ ਸਫਾਈ ਕਰ ਰਹੀ ਹੈ। ਉਨ੍ਹਾਂ ਨੇ ਗਿੱਦੜਬਾਹਾ ਵਿਖੇ ਪਸੂ ਖੁਰਾਕ ਫੈਕਟਰੀ ਲਈ 14.50 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਬੋਲਦਿਆਂ ਟਰਾਂਸਪੋਰਟ ਮੰਤਰੀ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਰਾਜ ਸਮੇਂ ਪਨਪੇ ਟਰਾਂਸਪੋਰਟ ਮਾਫੀਆ ਨੂੰ ਖਤਮ ਕੀਤਾ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਲੋਕ ਮਨਾਂ ਵਿਚੋਂ ਬਾਦਲ ਪਰਿਵਾਰ ਦਾ ਡਰ ਬਹੁਤ ਹੱਦ ਤੱਕ ਘੱਟ ਗਿਆ ਹੈ ਅਤੇ ਜ਼ੇਕਰ ਉਨ੍ਹਾਂ ਨੂੰ ਇਕ ਹੋਰ ਮੌਕਾ ਦਿੱਤਾ ਜਾਵੇ ਤਾਂ ਇਹ ਡਰ ਪੂਰੀ ਤਰਾਂ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਦਾ ਵੱਡੀ ਗਿਣਤੀ ਵਿਚ ਇਸ ਸਾਮਗਮ ਵਿਚ ਪਹੁੰਚਣ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਅਤੇ ਉਪਮੁੱਖ ਮੰਤਰੀ ਦਾ ਵੀ ਇਲਾਕੇ ਲਈ ਫੰਡ ਜਾਰੀ ਕਰਨ ਲਈ ਸ਼ੁਕਰੀਆਂ ਕੀਤਾ।

ਇਸ ਮੌਕੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਂਸਦ ਮੁਹੰਮਦ ਸਦੀਕ, ਵਿਧਾਇਕ ਕੁਲਬੀਰ ਜੀਰਾ, ਅੰਮ੍ਰਿਤਾ ਵੜਿੰਗ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਜਿ਼ਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਬਰਾੜ, ਜਿ਼ਲ੍ਹਾ ਪ੍ਰੀਸ਼ਦ ਚੇਅਰਮੈਨ ਨਰਿੰਦਰ ਕੌਣੀ, ਸਿੱਧੂ ਮੁਸੇਵਾਲਾ, ਜਗਪਾਲ ਸਿੰਘ ਔਲਖ, ਫਤਿਹ ਬਾਦਲ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਅਤੇ ਐਸਐਸਪੀ ਸਰਬਜੀਤ ਸਿੰਘ ਵੀ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...