September 8, 2026, 2:07 pm
----------- Advertisement -----------
HomeNewsBreaking Newsਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ 'ਚ ਅੱਜ ਹੋਵੇਗੀ ਉੱਤਰੀ...

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ‘ਚ ਅੱਜ ਹੋਵੇਗੀ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ

Published on

----------- Advertisement -----------

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅੱਜ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਆਉਣ ਵਾਲੇ ਪਤਵੰਤਿਆਂ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼ ਦੌਰਾਨ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸੂਬੇ ਵਿੱਚ ਉਨ੍ਹਾਂ ਦੇ ਆਰਾਮਦਾਇਕ ਠਹਿਰਾਅ ਨੂੰ ਯਕੀਨੀ ਬਣਾਉਣ ਤੋਂ ਇਲਾਵਾ, ਮਹਿਮਾਨਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਪਹਿਲਾਂ ਹੀ ਡਿਊਟੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਮੀਟਿੰਗ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...