August 23, 2026, 8:34 am
----------- Advertisement -----------
HomeNewsBreaking Newsਨਵੇਂ ਸਾਲ ਦੇ ਪਹਿਲੇ ਦਿਨ ਵਿਰਾਸਤ-ਏ-ਖਾਲਸਾ ਦੇ 5 ਹਜ਼ਾਰ ਤੋਂ ਵੱਧ ਸੈਲਾਨੀਆਂ...

ਨਵੇਂ ਸਾਲ ਦੇ ਪਹਿਲੇ ਦਿਨ ਵਿਰਾਸਤ-ਏ-ਖਾਲਸਾ ਦੇ 5 ਹਜ਼ਾਰ ਤੋਂ ਵੱਧ ਸੈਲਾਨੀਆਂ ਨੇ ਕੀਤੇ ਦੀਦਾਰ

Published on

----------- Advertisement -----------

ਸ੍ਰੀ ਆਨੰਦਪੁਰ ਸਾਹਿਬ, 2 ਜਨਵਰੀ 2022 – ਨਵੇਂ ਸਾਲ ਦੇ ਪਹਿਲੇ ਦਿਨ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਦੇ ਪੰਜ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦੀਦਾਰ ਕੀਤੇ ਅਤੇ ਪੰਜਾਬ ਦੇ 550 ਸਾਲਾਂ ਦੇ ਗੌਰਵਮਈ ਇਤਿਹਾਸ ਨੂੰ ਜਾਣ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ।

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤਰਜ਼ਮਾਨੀ ਕਰਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਵੇਖਣ ਲਈ ਅਕਸਰ ਹੀ ਵੱਡੀ ਗਿਣਤੀ ਵਿੱਚ ਸੈਲਾਨੀਆਂ ਦੀ ਆਮਦ ਬਣੀ ਰਹਿੰਦੀ ਹੈ।ਪਰ ਕੁਝ ਖਾਸ ਮੌਕਿਆਂ ‘ਤੇ ਸੰਗਤਾਂ ਦਾ ਠਾਠਾਂ ਮਾਰਦਾ ਸੈਲਾਬ ਵੀ ਇਸਨੂੰ ਵੇਖਣ ਲਈ ਪੁੱਜਦਾ ਹੈ। ਇਸੇ ਦੇ ਤਹਿਤ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਵਿਰਾਸਤ-ਏ-ਖਾਲਸਾ ਵਿਖੇ 5246 ਸੈਲਾਨੀ ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਕੋਨਿਆਂ ਸਣੇ ਵਿਦੇਸ਼ਾਂ ਤੋਂ ਵੀ ਪੁੱਜੇ।

ਇਸ ਸਬੰਧੀ ਜਦੋਂ ਵਿਰਾਸਤ-ਏ-ਖਾਲਸਾ ਦੇ ਮੈਨੇਜਰ ਭੁਪਿੰਦਰ ਸਿੰਘ ਚਾਨਾ ਤੋਂ ਜਾਣਕਾਰੀ ਲਈ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਨਵੇਂ ਸਾਲ ਮੌਕੇ ਹਰ ਸਾਲ ਦੀ ਤਰ੍ਹਾਂ ਸੰਗਤਾਂ ਦਾ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਜਿਸ ਕਰਕੇ ਕੋਵਿਡ ਤੋਂ ਬਾਅਦ ਪਹਿਲੀ ਵਾਰ ਵਿਰਾਸਤ-ਏ-ਖਾਲਸਾ ਨੂੰ ਪੰਜ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਵੇਖਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਅੱਜ ਸਮੁੱਚੀ ਪਾਰਕਿੰਗ ਪੂਰੀ ਸਮਰੱਥਾ ਅਨੁਸਾਰ ਭਰੀ ਰਹੀ ਉੱਥੇ ਹੀ ਪਾਸ ਲੈਣ ਦੇ ਲਈ ਵੀ ਸ਼ਰਧਾਲੂਆਂ ਨੂੰ ਲੰਬੀਆਂ ਕਤਾਰਾਂ ਵਿੱਚ ਉਡੀਕ ਕਰਨੀ ਪਈ।ਪਰ ਇੱਥੇ ਇਹ ਦੱਸਣਾ ਬਣਦਾ ਹੈ ਕਿ ਵਿਰਾਸਤ-ਏ-ਖਾਲਸਾ ਵੇਖਣ ਲਈ ਆਉਣ ਵਾਲਿਆਂ ਦੇ ਕੋਵਿਡ ਵੈਕਸੀਨ ਲੱਗੇ ਹੋਣ ਦੀ ਪੁਸ਼ਟੀ ਕਰਨ ਉਪਰੰਤ ਹੀ ਦਾਖਲਾ ਦਿੱਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...