September 3, 2026, 2:51 pm
----------- Advertisement -----------
HomeNewsBreaking Newsਇੱਕ ਵਾਰ ਫੇਰ ਬਦਲੀ ਕਿਸਾਨ ਜਥੇਬੰਦੀਆਂ ਅਤੇ ਚੰਨੀ ਵਿਚਕਾਰ ਮੀਟਿੰਗ ਦੀ ਤਾਰੀਕ,...

ਇੱਕ ਵਾਰ ਫੇਰ ਬਦਲੀ ਕਿਸਾਨ ਜਥੇਬੰਦੀਆਂ ਅਤੇ ਚੰਨੀ ਵਿਚਕਾਰ ਮੀਟਿੰਗ ਦੀ ਤਾਰੀਕ, ਪੜ੍ਹੋ ਕਦੋਂ ਹੋਏਗੀ ?

Published on

----------- Advertisement -----------

ਚੰਡੀਗੜ੍ਹ, 19 ਦਸੰਬਰ 2021 – ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਵਿਚਕਾਰ ਮੀਟਿੰਗ ਦੀ ਤਾਰੀਕ ਇੱਕ ਵਾਰ ਫਿਰ ਬਦਲ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 23 ਦਸੰਬਰ ਨੂੰ ਹੋਵੇਗੀ। ਸਭ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਮੀਟਿੰਗ ਲਈ 17 ਦਸੰਬਰ ਨੂੰ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਕਿਸੇ ਕਾਰਨਾਂ ਕਰਕੇ ਇਹ ਤਾਰੀਕ ਮੁਲਤਵੀ ਹੋ ਗਈ ਸੀ ਅਤੇ ਮੁੱਖ ਮੰਤਰੀ ਨੇ ਫੇਰ ਕਿਸਾਨਾਂ ਨੂੰ 20 ਦਸੰਬਰ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ। ਪਰ ਇਹ ਮੀਟਿੰਗ ਵੀ ਮੁਲਤਵੀ ਹੋ ਗਈ ਹੈ ਅਤੇ ਹੁਣ ਕਿਸਾਨਾਂ ਅਤੇ ਮੁੱਖ ਮੰਤਰੀ ਵਿਚਕਾਰ ਮੀਟਿੰਗ 23 ਦਸੰਬਰ ਨੂੰ ਹੋਵੇਗੀ।

ਹਲਾਂਕਿ ਜਦੋਂ ਮੁੱਖ ਮੰਤਰੀ ਵੱਲੋਂ ਜਦੋਂ ਕਿਸਾਨਾਂ ਨੂੰ ਮੀਟਿੰਗ ਲਈ 20 ਤਾਰੀਕ ਦਿੱਤੀ ਗਈ ਸੀ ਤਾਂ ਕਿਸਾਨਾਂ ਨੇ ਤਾਰੀਕ ਬਦਲਣ ‘ਤੇ ਸਖਤ ਇਤਰਾਜ ਜਤਾਇਆ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਉਹਨਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਕਿਸਾਨ ਜਥੇਬੰਦੀਆਂ ਨਾਲ 23 ਦਸੰਬਰ ਨੂੰ ਸਵੇਰੇ 11.00 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਚ ਮੀਟਿੰਗ ਸੱਦ ਲਈ ਹੈ।

ਅਸਲ ‘ਚ ਇਹ ਮੀਟਿੰਗ ਕਰਜ਼ ਮੁਆਫੀ ਦੇ ਮੁੱਦੇ ‘ਤੇ ਸੱਦੀ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਬਿਕ ਸਾਰਾ ਕਰਜ਼ਾ ਮੁਆਫੀ ਦੀ ਮੰਗ ਕਰ ਰਹੇ ਹਨ। ਜਦੋਂ ਕਿ ਸਰਕਾਰ ਵੱਲੋਂ ਅਜੇ ਤੱਕ ਸਿਰਫ 2 ਲੱਖ ਤੱਕ ਦਾ ਹੀ ਕਰਜ਼ਾ ਮੁਆਫ ਕੀਤਾ ਗਿਆ ਸੀ। ਕਿਸਾਨ ਮੰਗ ਕਰ ਰਹੇ ਹਨ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰੇ। ਚੋਣਾਂ ਨੇੜੇ ਹਨ ਜਿਸ ਕਾਰਨ ਪੰਜਾਬ ਸਰਕਾਰ ਦੀਆਂ ਫਿਕਰਾਂ ਵਧ ਗਈਆਂ ਹਨ ਅਤੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...