November 16, 2026, 12:00 am
----------- Advertisement -----------
----------- Advertisement -----------
HomeNewsBreaking News

Breaking News

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਸਰਦੀਆਂ ਦੇ ਮੌਸਮ ਲਈ ਬੰਦ ਕਰ ਦਿੱਤੇ ਗਏ। ਜਿਥੇ ਕੇਦਾਰਨਾਥ ਧਾਮ ਦੇ ਕਪਾਟ ਸਵੇਰੇ 8:30 ਵਜੇ ਬੰਦ ਕੀਤੇ ਗਏ, ਉੱਥੇ ਹੀ ਯਮੁਨੋਤਰੀ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਸੀ. ਬੀ. ਆਈ. ਅਦਾਲਤ ਨੇ ਆਈ. ਪੀ. ਸੀ. ਦੀ ਧਾਰਾ 365 ਤਹਿਤ 5 ਸਾਲ ਅਤੇ 120 ਬੀ ਤਹਿਤ 2 ਸਾਲ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਉਣ ਵਾਲੇ ਪਵਿੱਤਰ ਤਿਉਹਾਰ ਛੱਠ ਪੂਜਾ ਲਈ ਸੂਬੇ ਭਰ ਵਿੱਚ ਸ਼ਨਾਖਤ ਕੀਤੇ ਗਏ ਸਾਰੇ 104 ਸਥਾਨਾਂ 'ਤੇ ਵਿਆਪਕ ਅਤੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ ਟੀਚੇ 3,100 ਵਿੱਚੋਂ ਹੁਣ ਤੱਕ ਉਦਘਾਟਨ ਕੀਤੇ ਗਏ ਕੁੱਲ ਮੈਦਾਨਾਂ ਦੀ ਗਿਣਤੀ 1,764 ਹੋ ਗਈ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਆਪਣੇ ਪੁੱਤ ਨੂੰ ਜੂਏ ਅਤੇ ਗਲਤ ਸੰਗਤ ਤੋਂ ਬਚਾਉਣ ਲਈ ਘਰ ਲਿਜਾਣ ਗਏ ਇੱਕ ਪਿਤਾ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ 'ਤੇ ਇੱਕ ਮਹੀਨੇ ਲਈ ਕੀਰਤਨ ਕਰਨ 'ਤੇ ਪਾਬੰਦੀ ਲਾ ਦਿੱਤੀ ਹੈ। ਦੱਸ ਦਈਏ ਕਿ ਦੋਹਾਂ ਵਿਚਾਲੇ ਇੱਕ ਧਾਰਮਿਕ ਸਮਾਗਮ ਦੌਰਾਨ ਵਿਵਾਦ ਸ਼ੁਰੂ ਹੋਇਆ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ ਤੋਂ ਵੱਧ ਕੀਮਤ ਦੀ ਤਾਂਬੇ ਦੀ ਤਾਰ ਚੋਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ ’ਚ ਇਕ ਪੰਜਾਬੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 24 ਸਾਲਾ ਅਰਸ਼ਦੀਪ ਸਿੰਘ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਬਠਿੰਡਾ ਸਥਿਤ AIIMS ਵਿੱਚ ਕੀਤੇ ਗਏ ਪੋਸਟਮਾਰਟਮ ਦੀ ਮੁੱਢਲੀ ਰਿਪੋਰਟ ਵਿੱਚ ਦਲਜੀਤ ਦੀ ਮੌਤ ਦਾ ਕਾਰਨ ਨਸ਼ੇ ਦੀ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ, ਜਦਕਿ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਉੱਪਰ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, 12...