November 15, 2026, 9:14 am
----------- Advertisement -----------
HomeNewsBreaking Newsਪੰਜਾਬ ’ਚ ਤੇਲ ਸੰਕਟ ਦੀਆਂ ਅਫ਼ਵਾਹਾਂ ਨਾਲ ਘਬਰਾਹਟ, ਕਈ ਸ਼ਹਿਰਾਂ ਵਿੱਚ ਪੰਪਾਂ...

ਪੰਜਾਬ ’ਚ ਤੇਲ ਸੰਕਟ ਦੀਆਂ ਅਫ਼ਵਾਹਾਂ ਨਾਲ ਘਬਰਾਹਟ, ਕਈ ਸ਼ਹਿਰਾਂ ਵਿੱਚ ਪੰਪਾਂ ’ਤੇ ਲੰਬੀਆਂ ਕਤਾਰਾਂ

Published on

----------- Advertisement -----------


ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਤਣਾਅ ਦੇ ਪ੍ਰਭਾਵ ਹੇਠ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵਧ ਗਈ ਹੈ। ਤੇਲ ਦੀ ਕਮੀ ਦੇ ਡਰ ਕਾਰਨ ਕਈ ਥਾਵਾਂ ’ਤੇ ਲੋਕਾਂ ਨੇ ਜ਼ਰੂਰਤ ਤੋਂ ਵੱਧ ਇੰਧਨ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਕੁਝ ਪੈਟਰੋਲ ਪੰਪਾਂ ’ਤੇ ਅਸਥਾਈ ਘਾਟ ਦੇ ਹਾਲਾਤ ਬਣ ਗਏ ਹਨ।

ਜਲੰਧਰ ਵਿੱਚ ਬੀਐਮਸੀ ਚੌਕ ਕੋਲ ਇਕ ਪੈਟਰੋਲ ਪੰਪ ’ਤੇ ਸਟਾਕ ਮੁਕਣ ਕਾਰਨ ਪੰਪ ਬੰਦ ਕਰਨਾ ਪਿਆ। ਉਥੇ ਕੰਮ ਕਰ ਰਹੇ ਕਰਮਚਾਰੀ ਮੁਤਾਬਕ ਸਪਲਾਈ ਵਿੱਚ ਦੇਰੀ ਕਾਰਨ ਇਹ ਸਥਿਤੀ ਬਣੀ। ਇਸੇ ਤਰ੍ਹਾਂ ਲੁਧਿਆਣਾ ਦੇ ਭਾਰਤ ਨਗਰ ਚੌਕ ਨੇੜੇ ਵੀ ਪੈਟਰੋਲ ਖ਼ਤਮ ਹੋਣ ਕਾਰਨ ਪੰਪ ਬੰਦ ਕਰ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਕੈਨੀਆਂ ਜਾਂ ਡਰੰਮਾਂ ਵਿੱਚ ਤੇਲ ਦੇਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਹੁਣ ਸਿਰਫ਼ ਵਾਹਨਾਂ ਵਿੱਚ ਹੀ ਇੰਧਨ ਭਰਿਆ ਜਾ ਰਿਹਾ ਹੈ।

ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਸਵੇਰੇ ਤੋਂ ਹੀ ਪੈਟਰੋਲ ਪੰਪਾਂ ’ਤੇ ਵੱਡੀਆਂ ਕਤਾਰਾਂ ਦੇਖਣ ਨੂੰ ਮਿਲੀਆਂ, ਜਦਕਿ ਚੰਡੀਗੜ੍ਹ ਵਿੱਚ ਵੀ ਡੀਜ਼ਲ ਦੀ ਖੁੱਲ੍ਹੀ ਵਿਕਰੀ ’ਤੇ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ ਪਠਾਨਕੋਟ ਅਤੇ ਮੋਹਾਲੀ ਵਿੱਚ ਹਾਲਾਤ ਇਸ ਵੇਲੇ ਆਮ ਹਨ।

ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਪਾਲ ਸਿੰਘ ਢੀਂਗਰਾ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਵਿੱਚ ਤੇਲ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਹਟ ਵਿੱਚ ਆ ਕੇ ਵੱਧ ਇੰਧਨ ਨਾ ਖਰੀਦਣ ਅਤੇ ਸਿਰਫ਼ ਲੋੜ ਅਨੁਸਾਰ ਹੀ ਪੈਟਰੋਲ-ਡੀਜ਼ਲ ਲੈਣ, ਤਾਂ ਜੋ ਬੇਵਜ੍ਹਾ ਅਫ਼ਰਾਤਫ਼ਰੀ ਤੋਂ ਬਚਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...