September 27, 2026, 11:15 pm
----------- Advertisement -----------
HomeNewsBreaking Newsਸਿੱਖਾਂ ਨੂੰ ਗੁੰਮਰਾਹ ਕਰਕੇ ਪੰਨੂ ਖਾਲਿਸਤਾਨ ਦੇ ਨਾਮ 'ਤੇ ਬਣਾ ਰਿਹਾ ਜਾਇਦਾਦ...

ਸਿੱਖਾਂ ਨੂੰ ਗੁੰਮਰਾਹ ਕਰਕੇ ਪੰਨੂ ਖਾਲਿਸਤਾਨ ਦੇ ਨਾਮ ‘ਤੇ ਬਣਾ ਰਿਹਾ ਜਾਇਦਾਦ – ਅਮਨਜੋਤ ਰਾਮੂਵਾਲੀਆ

Published on

----------- Advertisement -----------

ਮੋਹਾਲੀ, 18 ਦਸੰਬਰ 2021 – ਪੰਜਾਬ ਦੇ ਲੋਕ ਅਮਨ ਪਸੰਦ ਕਰਦੇ ਹਨ । ਪਰ ਬੜੇ ਦੁੱਖ ਦੀ ਗੱਲ ਹੈ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਨੂੰ ਆਪਣੇ ਪਿੱਛੇ ਲਗਾ ਕੇ ਗੁਰਪਤਵੰਤ ਸਿੰਘ ਪਨੂੰ ਦੇਸ਼ ਦਾ ਮਾਹੌਲ ਖ਼ਰਾਬ ਕਰਨ ਤੇ ਉਤਰਿਆ ਹੋਇਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇਥੇ ਬੀਬੀ ਅਮਨਜੋਤ ਰਾਮੂਵਾਲੀਆ ਸਪੋਕਸਪਰਸਨ ਬੀਜੇਪੀ ,ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੰਨੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਹਨੇ ਪਾਕਿਸਤਾਨ ਕੋਲੋਂ ਪੰਜਾਬ ਨੂੰ ਇਕ ਵੱਖਰਾ ਦੇਸ਼ ਬਣਾਉਣ ਲਈ ਮਦਦ ਮੰਗੀ।ਪੰਨੂ ਪਾਕਿਸਤਾਨ ਕੋਲੋਂ ਮਦਦ ਮੰਗ ਰਿਹਾ,ਜਦਕਿ ਪਾਕਿਸਤਾਨ ਵਿਚ ਗੁਰੂਘਰ ਦੀ ਬੇਅਦਬੀ ਕੀਤੀ ਜਾਂਦੀ ਹੈ ਅਤੇ ਸਿੱਖਾਂ-ਹਿੰਦੂਆਂ ਨੂੰ ਜਬਰਨ ਮੁਸਲਿਮ ਬਣਾਇਆ ਜਾ ਰਿਹਾ ਹੈ।ਬਲਕਿ ਚਾਹੀਦਾ ਇਹ ਹੈ ਕਿ ਪੰਨੂ ਇਮਰਾਨ ਖਾਨ ਕੋਲੋਂ ਪਾਕਿਸਤਾਨ ਵਿਚ ਰਹਿੰਦੇ ਸਿੱਖਾਂ ਦੀ ਧਾਰਮਿਕ ਸੁਰੱਖਿਆ ਦੀ ਮੰਗ ਕਰਦਾ ।ਪੱਤਰ ਵਿੱਚ ਪੰਨੂੰ ਨੇ ਇਮਰਾਨ ਖ਼ਾਨ ਨੂੰ ਕਸ਼ਮੀਰ ਦਾ ਰਾਜਦੂਤ ਦੱਸਿਆ ,ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪੰਨੂ ਪੰਜਾਬ ਦੇ ਹਾਲਾਤ ਵੀ ਕਸ਼ਮੀਰ ਵਰਗੇ ਬਣਾਉਣਾ ਚਾਹੁੰਦਾ ਹੈ।

ਬੀਬੀ ਰਾਮੂਵਾਲੀਆ ਜੀ ਨੇ ਸਿੱਖਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਪੰਨੂ ਉਨ੍ਹਾਂ ਨੂੰ ਭੜਕਾ ਕੇ ਖਾਲਿਸਤਾਨ ਦੇ ਨਾਮ ਤੇ ਫੰਡ ਇਕੱਠੇ ਕਰ ਰਿਹਾ ਹੈ ਅਤੇ ਖ਼ੁਦ ਜਾਇਦਾਦ ਬਣਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਪੰਨੂ ਬਹੁਤ ਗਰੀਬ ਸੀ ਅਤੇ ਉਸ ਦੇ ਨਾਮ ਕੁਝ ਵੀ ਨਹੀਂ ਸੀ ਪਰ ਹਾਲਿ ‘ਚ ਪੰਨੂ ਨੇ 10 ਲੱਖ ਪੌਂਡ (ਲਗਭਗ 90 ਕਰੋੜ) ਵਿੱਚ ਇਕ ਘਰ ਖਰੀਦ ਲਿਆ ਹੈ।ਉਹ ਨੌਜਵਾਨਾਂ ਨੂੰ ਭੜਕਾ ਕੇ ਪੈਸੇ ਇਕੱਠੇ ਕਰ ਰਿਹਾ ਹੈ।

ਬੀਬੀ ਜੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਤੋਂ ਦੋ ਮਹੀਨੇ ਪਹਿਲਾਂ ਪੰਨੂੰ ਨੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਲਈ ਤਿਰੰਗੇ ਝੰਡੇ ਨੂੰ ਸਾੜ ਕੇ ਵੀਡੀਓ ਅਪਲੋਡ ਕੀਤੀ ਸੀ,ਜਿਸ ਰਾਹੀਂ ਉਸ ਦਾ ਮੰਤਵ ਸੀ ਕਿ ਭਾਰਤ ਵਿੱਚ ਸਿੱਖਾਂ ਪ੍ਰਤੀ ਨਫ਼ਰਤ ਦੀ ਭਾਵਨਾ ਪੈਦਾ ਹੋ ਸਕੇ । ਪਰ ਪੰਨੂ ਦੇਸ਼ ਦਾ ਮਾਹੌਲ ਖਰਾਬ ਕਰਨ ਵਿੱਚ ਨਾ-ਕਾਮਯਾਬ ਰਿਹਾ।

ਬੀਬੀ ਰਾਮੂਵਾਲੀਆ ਨੇ ਪੰਨੂ ਤੇ ਸ਼ਖਤ ਸਬਦਾਂ ਦਾ ਪ੍ਰਯੋਗ ਕਰਦੇ ਹੋਏ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆਏ ਨਹੀਂ ਤਾਂ ਉਸ ਨੂੰ ਇਸ ਦੀ ਸ਼ਜਾ ਭੁਗਤਣੀ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...