ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਭਗ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਬਾਰੇ ਹਰਸਿਮਰਤ ਕੌਰ ਬਾਦਲ ਵੱਲੋਂ ਐਲਾਨ ਕੀਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੀ ਹਲਕੇ ਤੋਂ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।
ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ 26 ਜਨਵਰੀ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ । ਹਾਲਾਂਕਿ ਫਿਲਹਾਲ ਅਜੇ ਰਸਮੀ ਤੌਰ ’ਤੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਦਾ ਐਲਾਨ ਹੋਣਾ ਅਜੇ ਬਾਕੀ ਹੈ।











