November 10, 2026, 11:41 am
----------- Advertisement -----------
HomeNewsBreaking Newsਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਤੇ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ...

ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਤੇ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਖਿਲਾਫ ਚੋਣ ਲੜੇਗਾ : ਸੁਖਬੀਰ ਸਿੰਘ ਬਾਦਲ

Published on

----------- Advertisement -----------

ਅੰਮ੍ਰਿਤਸਰ, 26 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਤੇ ਪਾਰਟੀ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਵਿਧਾਨ ਸਭਾ ਚੋਣ ਲੜਨਗੇ ਜਦੋਂ ਕਿ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਨਵਜੋਤ ਸਿੱਧੂ ਦੇ ਖਿਲਾਫ ਚੋਣ ਲੜਨਗੇ। ਇਹ ਐਲਾਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਸਤਿੰਦਰ ਸਿੰਘ ਛੱਜਲਵਡੀ ਜੋ ਤਿੰਨ ਵਾਰ ਦੇ ਵਿਧਾਇਕ ਰਣਜੀਤ ਸਿੰਘ ਛੱਜਲਵਡੀ ਹਨ, ਨੁੰ ਜੰਡਿਆਲਾ ਤੋਂ ਪਾਰਟੀ ਉਮੀਦਵਾਰ ਐਲਾਨਿਆ। ਉਹਨਾਂ ਨੇ ਛੱਜਲਵਡੀ ਪਰਿਵਾਰ ਨੁੰ ਵੱਡੀ ਗਿਣਤੀ ਵਿਚ ਕਾਂਗਰਸੀ ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਕੀਤਾ।

ਵੇਰਵੇ ਸਾਂਝੇ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਰੀ ਪਾਰਟੀ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੁੰ ਬੇਨਤੀ ਕੀਤੀ ਹੈ ਕਿ ਉਹ ਰਾਜਨੀਤੀ ਤੋਂ ਸੇਵਾ ਮੁਕਤ ਨਾ ਹੋਣ ਤੇ ਉਹਨਾਂ ਨੇ ਇਹ ਬੇਨਤੀ ਪ੍ਰਵਾਨ ਕਰ ਲਈ ਹੈ ਤੇ ਲੰਬੀ ਤੋਂ ਚੋਣਾਂ ਲੜਨ ਲਈ ਰਾਜ਼ੀ ਹੋ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਵਾਸਤੇ ਬਾਦਲ ਸਾਹਿਬ ਹਮੇਸ਼ਾ ਮੋਹਰੀ ਰਹੇ ਹਨ ਤੇ ਇਸ ਵਾਰ ਵੀ ਰਹਿਣਗੇ।

ਅੰਮ੍ਰਿਤਸਰ ਪੂਰਬੀ ਤੋਂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਹੰਕਾਰ ਦਾ ਭੋਗ ਪੈ ਜਾਵੇਗਾ। ਉਹਨਾਂ ਕਿਹਾ ਕਿ ਉਹ ਹੁਣ ਤੱਕ ਲੋਕਾਂ ਵਿਚ ਆਪਣੀ ਹਮਾਇਤ ਦੇ ਬਲਬੂਤੇ ਤੁਰੇ ਫਿਰਦੇ ਸਨ। ਹੁਣ ਮਾਝੇ ਦਾ ਸ਼ੇਰ ਉਹਨਾਂ ਦੇ ਜੱਦੀ ਹਲਕੇ ਵਿਚ ਉਹਨਾਂ ਦੇ ਮੁਕਾਬਲੇ ਲੜਨਗੇ। ਉਹ ਅਕਾਲੀ ਦਲ ਦੇ ਬਹਾਦਰ ਵਰਕਰਾਂ ਨਾਲ ਲੋਹਾ ਲੈਣ ਲਈ ਤਿਆਰ ਹੋ ਜਾਵੇ। ਉਹਨਾਂ ਕਿਹਾ ਕਿ ਸਿੱਧੂ ਦੇ ਹੰਕਾਰ ਦਾ ਭੋਗ ਉਸਦੀ ਜ਼ਮਾਨਤ ਜ਼ਬਤ ਹੋਣ ਨਾਲ ਪੈ ਜਾਵੇਗਾ। ਸਰਦਾਰ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਸਿਰਫ ਉਚੀ ਉਚੀ ਬੋਲ ਸਕਦਾ ਹੈ। ਉਸ ਕੋਲ ਪੰਜ ਸਾਲਾਂ ਵਿਚ ਆਪਣੇ ਹਲਕੇ ਵਿਚ ਕੀਤੇ ਕੰਮ ਦੇ ਨਾਂ ’ਤੇ ਕੁਝ ਵੀ ਨਹੀਂ ਹੈ। ਉਸਨੇ ਲੋਕਲ ਬਾਡੀ ਮੰਤਰੀ ਹੁੰਦਿਆਂ ਆਪਣੇ ਹਲਕੇ ਵਿਚ ਕੱਖ ਨਹੀਂ ਕੀਤਾ। ਅੰਮ੍ਰਿਤਸਰ ਪੂਰਬੀ ਵਿਚ ਪੀਣ ਵਾਲੇ ਪਾਣੀ ਤੇ ਸੀਵਰੇਜ ਦੇ ਮਸਲੇ ਹਨ ਜੋ ਸਿੱਧੂ ਨੇ ਹੱਲ ਨਹੀਂ ਕੀਤੇ। ਹੁਣ ਲੋਕ ਉਸ ਤੋਂ ਇਸਦਾ ਜਵਾਬ ਮੰਗਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰਦਾਰ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਤੇ ਉਹਨਾਂ ਖਿਲਾਫ ਝੂਠਾ ਕੇਸ ਦਰਜ ਕੀਤਾ ਹਾਲਾਂਕਿ ਸਰਦਾਰ ਮਜੀਠੀਆ ਹਮੇਸ਼ਾ ਲੋਕਾਂ ਦੇ ਮਸਲੇ ਚੁੱਕਦੇ ਰਹੇ ਹਨ। ਉਹਨਾਂ ਕਿਹਾ ਕਿ ਮਜੀਠੀਆ ਲੋਕਾਂ ਲਈ ਲੜਨ ਵਾਸਤੇ ਜਾਣੇ ਜਾਂਦੇ ਹਨ। ਇਹ ਗੱਲ ਕਾਂਗਰਸ ਸਰਕਾਰ ਨੂੰ ਪਸੰਦ ਨਹੀਂ ਆਈ। ਉਹਨਾਂ ਕਿਹਾ ਕਿ ਕਾਂਗਰਸ ਨੇ ਇਕ ਗੁਰਸਿੱਖ ਦੇ ਖਿਲਾਫ ਕੇਸ ਦਰਜ ਕੀਤਾ ਹੈ ਜੋ ਰੋਜ਼ਾਨਾ ਢਾਈ ਘੰਟੇ ਨਿਤਨੇਮ ਕਰਦਾ ਹੈ। ਉਹਨਾਂ ਕਿਹਾ ਕਿ ਸਾਡੇ ਵਰਕਰਾਂ ਨੇ ਮਸਿੂਸ ਕਰ ਲਿਆ ਹੈ ਕਿ ਨਿਆਂ ਹਾਸਲ ਕਰਨ ਦਾ ਰਾਹ ਲੋਕਾਂ ਦੀ ਕਚਹਿਰੀ ਵਿਚ ਜਾਣਾ ਹੈ ਤੇ ਇਸੇ ਲਈ ਲੋਕਾਂ ਨੇ ਪਾਰਟੀ ਨੁੰ ਸਰਦਾਰ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਣਾਉਣ ਲਈ ਰਾਜ਼ੀ ਕੀਤਾ। ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਹਲਕੇ ਵਿਚ ਪਾਰਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਰੰਧਾਵਾ ਸਰਦਾਰ ਮਜੀਠੀਆ ਦੇ ਚੋਣ ਇੰਚਾਰਜ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...