ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਨਵਜੋਤ ਸਿੰਘ ਸਿੱਧੂ ਕੱਲ੍ਹ ਹੀ ਪੀਜੀਆਈ ਤੋਂ ਆਪਣਾ ਇਲਾਜ ਕਰਵਾ ਕੇ ਪਟਿਆਲਾ ਦੀ ਕੇਂਦਰੀ ਜੇਲ੍ਹ ਚ ਵਾਪਸ ਆਏ ਹਨ। ਇਸ ਮੌਕੇ ਪ੍ਰਤਾਪ ਬਾਜਵਾ ਤੇ ਸਿੱਧੂ ਨੇ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਪ੍ਰਤਾਪ ਬਾਜਵਾ ਨੇ ਸਿੱਧੂ ਦੀ ਸਿਹਤ ਦਾ ਹਾਲ ਜਾਣਿਆ। ਤਿੰਨ ਦਿਨ ਬਾਅਦ ਵੀਰਵਾਰ ਸਿੱਧੂ ਨੂੰ ਪੀਜੀਆਈ ਤੋਂ ਮੁੜ ਪਟਿਆਲਾ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਬਾਅਦ ਸ਼ੁੱਕਰਵਾਰ ਦੀ ਸਵੇਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਿੱਧੂ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਵਿੱਚ ਪੁੱਜੇ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੰਘ ਮੇਰੇ ਭਰਾ ਹਨ ਤੇ ਸਿੱਧੂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵੀ ਹਨ । ਉਨ੍ਹਾਂ ਦੱਸਿਆ ਕਿ ਮੈਂ ਸਿੱਧੂ ਦੀ ਸਿਹਤ ਦਾ ਹਾਲ ਚਾਲ ਪੁੱਛਣ ਇਥੇ ਆਇਆ ਹਾਂ ।












