September 3, 2026, 12:33 pm
----------- Advertisement -----------
HomeNewsBreaking NewsBREAKING: ਮੂਸੇਵਾਲਾ ਕਤਲ ਕਾਂਡ 'ਚ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ...

BREAKING: ਮੂਸੇਵਾਲਾ ਕਤਲ ਕਾਂਡ ‘ਚ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੇਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਦਿੱਤੀ ਇਜਾਜ਼ਤ

Published on

----------- Advertisement -----------

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਸ ਮਾਮਲੇ ਵਿੱਚ ਪੁਲਿਸ ਕਈ ਸ਼ਾਰਪ ਸ਼ੂਟਰਾਂ ਅਤੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਰਹੀ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤ ਸਬੰਧੀ ਪੰਜਾਬ ਪੁਲਿਸ ਵੱਲੋਂ ਟਰਾਂਜ਼ਿਟ ਰਿਮਾਂਡ ਦਾਇਰ ਕੀਤਾ ਗਿਆ ਸੀ। ਜਿਸ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਈ, ਜਿਸ ਤੋਂ ਬਾਅਦ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਟਰਾਂਜ਼ਿਟ ਰਿਮਾਂਡ ‘ਤੇ ਅਦਾਲਤ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਦਿੱਤਾ ਗਿਆ ਹੈ।
ਪਟਿਆਲਾ ਹਾਊਸ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣੇ ਚਾਹੀਦੇ ਹਨ। ਉਸ ਤੋਂ ਬਾਅਦ ਟਰਾਂਜ਼ਿਟ ਰਿਮਾਂਡ ਦੀ ਮੰਗ ਵਾਲੀ ਪੰਜਾਬ ਪੁਲਿਸ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾਵੇਗਾ। ਅਦਾਲਤ ਨੇ ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲ ਦੇ ਕਤਲ ਨਾਲ ਸਬੰਧਤ ਸਾਰੇ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਬਿਸ਼ਨੋਈ ਗਰੁੱਪ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਸੀ। ਜਿਸ ਨੂੰ ਅੱਜ ਅਦਾਲਤ ਵਿੱਚ ਵੀ ਪੇਸ਼ ਕੀਤਾ ਗਿਆ।
ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਦੇ ਟਰਾਂਜ਼ਿਟ ਰਿਮਾਂਡ ਦੀ ਸੁਣਵਾਈ ਦੌਰਾਨ ਉਸ ਦੇ ਵਕੀਲ ਵੱਲੋਂ ਪੰਜਾਬ ਪੁਲਸ ਦੀ ਹਿਰਾਸਤ ਦਾ ਵਿਰੋਧ ਕੀਤਾ ਗਿਆ ਅਤੇ ਕਿਹਾ ਗਿਆ ਕਿ ਲਾਰੈਂਸ ਪੰਜਾਬ ‘ਚ ਸੁਰੱਖਿਅਤ ਨਹੀਂ ਹੈ, ਉਸ ਦਾ ਐਨਕਾਊਂਟਰ ਹੋ ਸਕਦਾ ਹੈ। ਇਸ ‘ਤੇ ਪੰਜਾਬ ਪੁਲਸ ਨੇ ਕਿਹਾ ਕਿ ਸਾਡੀ ਪੂਰੀ ਸੁਰੱਖਿਆ ਹੈ ਅਤੇ ਅਸੀਂ ਸੁਰੱਖਿਆ ਦਾ ਪੂਰਾ ਧਿਆਨ ਰੱਖਾਂਗੇ। ਦੱਸ ਦੇਈਏ ਕਿ ਪੰਜਾਬ ਪੁਲਿਸ ਅੱਜ ਪੂਰੀਆਂ ਤਿਆਰੀਆਂ ਨਾਲ ਦਿੱਲੀ ਪਟਿਆਲਾ ਹਾਊਸ ਕੋਰਟ ਪਹੁੰਚੀ ਸੀ।
ਉਹ ਆਪਣੇ ਨਾਲ ਪੂਰੀ ਸੁਰੱਖਿਆ ਅਤੇ ਦੋ ਬੁਲੇਟ ਪਰੂਫ ਗੱਡੀਆਂ ਵੀ ਲੈ ਕੇ ਆਈ ਸੀ। ਇਸ ਦੇ ਨਾਲ ਹੀ ਲਾਰੈਂਸ ਦੇ ਵਕੀਲ ਨੇ ਇਹ ਵੀ ਕਿਹਾ ਕਿ ਜੇਕਰ ਅਦਾਲਤ ਪੰਜਾਬ ਪੁਲਿਸ ਨੂੰ ਲਾਰੇਂਸ ਬਿਸ਼ਨੋਈ ਦਾ ਟਰਾਂਜ਼ਿਟ ਵਾਰੰਟ ਜਾਰੀ ਕਰਦੀ ਹੈ ਤਾਂ ਉਸ ਨੂੰ ਹਥਕੜੀ ਅਤੇ ਸੰਗਲ ਪਾ ਕੇ ਵਾਪਸ ਲੈ ਜਾਣਾ ਚਾਹੀਦਾ ਹੈ ਤਾਂ ਜੋ ਪੁਲਿਸ ਕੋਲ ਮੁਲਜ਼ਮਾਂ ਦੇ ਭੱਜਣ ਦਾ ਕੋਈ ਬਹਾਨਾ ਨਾ ਬਣੇ | ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...