October 17, 2026, 9:05 am
----------- Advertisement -----------
HomeNewsBreaking Newsਪੁਰਾਣੀਆਂ ਪਾਰਟੀਆਂ, ਪੁਰਾਣੇ ਆਗੂਆਂ ਅਤੇ ਪੁਰਾਣੀ ਸਿਆਸਤ ਤੋਂ ਤੰਗ ਆ ਚੁੱਕੀ ਹੈ...

ਪੁਰਾਣੀਆਂ ਪਾਰਟੀਆਂ, ਪੁਰਾਣੇ ਆਗੂਆਂ ਅਤੇ ਪੁਰਾਣੀ ਸਿਆਸਤ ਤੋਂ ਤੰਗ ਆ ਚੁੱਕੀ ਹੈ ਜਨਤਾ – ਕੇਜਰੀਵਾਲ

Published on

----------- Advertisement -----------

-ਕਿਹਾ, ਸ਼ਹਿਰੀ ਹੋਵੇ ਜਾਂ ਗ੍ਰਾਮੀਣ, ਆਮ ਆਦਮੀ ਪਾਰਟੀ ਨਾਲ ਖੜੀ ਹੈ ਬਦਲਾਅ ਚਾਹੁੰਦੀ ਸਾਰੀ ਜਨਤਾ
-ਚੰਡੀਗੜ੍ਹ ਦਾ ਚਮਤਕਾਰ- ਪੁਰਾਣੇ ਦਿਗਜਾਂ ਨੂੰ ਹਰਾ ਕੇ ਚੰਡੀਗੜ੍ਹ ਦੀ ਜਨਤਾ ਨੇ ਚੁਣੇ ਨਵੇਂ ਚਿਹਰੇ

ਚੰਡੀਗੜ੍ਹ, 29 ਦਸੰਬਰ 2021 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਅਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਜਨਤਾ ਪੁਰਾਣੀਆਂ ਰਿਵਾਇਤੀ ਪਾਰਟੀਆਂ, ਪੁਰਾਣੇ ਆਗੂਆਂ ਅਤੇ ਪੁਰਾਣੀ ਕਿਸਮ ਦੀ ਸਿਆਸਤ ਤੋਂ ਬੁਰੀ ਤਰਾਂ ਤੰਗ ਆ ਚੁੱਕੀ ਹੈ। ਲੋਕ ਭ੍ਰਿਸ਼ਟਤੰਤਰ ਤੋਂ ਨਿਜਾਤ ਚਾਹੁੰਦੇ ਹਨ। ਦਿੱਲੀ ਤੋਂ ਬਾਅਦ ਚੰਡੀਗੜ੍ਹ ਦੇ ਚੋਣ ਨਤੀਜੇ ਇਸ ਦੀ ਪ੍ਰਤੱਖ ਮਿਸਾਲ ਹਨ। ਜਨਤਾ ਨੇ ਪੁਰਾਣਿਆਂ ਨੂੰ ਝਟਕਾ ਦੇ ਕੇ ਨਵੀਂ ਪਾਰਟੀ (ਆਪ), ਨਵੇਂ ਚਿਹਰੇ ਅਤੇ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ।

ਮੰਗਲਵਾਰ ਨੂੰ ਜਾਰੀ ਬਿਆਨ ਰਾਹੀਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੀ ਜਨਤਾ ਨੇ ਨਗਰ ਨਿਗਮ ਚੋਣਾਂ ‘ਚ ਸੱਚਮੁੱਚ ਚਮਤਕਾਰ ਕਰ ਦਿਖਾਇਆ ਹੈ। ਕਈ ਵੱਡੇ ਵੱਡੇ ਦਿਗਜਾਂ ਨੂੰ ਹਰਾ ਕੇ ਬਿਲਕੁਲ ਨਵੇਂ ਚਿਹਰਿਆਂ ਨੂੰ ਚੁਣਿਆ ਹੈ। ਭਾਜਪਾ ਦੇ ਮੌਜੂਦਾ ਮੇਅਰ, 2 ਸਾਬਕਾ ਮੇਅਰ ਅਤੇ ਭਾਜਪਾ ਦੇ ਯੁਵਾ ਵਿੰਗ ਦੇ ਪ੍ਰਧਾਨ ਸਮੇਤ ਕਈ ਹੋਰ ਪੁਰਾਣੇ ਦਿੱਗਜਾਂ ਨੂੰ ਹਰਾ ਕੇ ਰਿਵਾਇਤੀ ਦਲਾਂ ਦੇ ਸਿੰਘਾਸਣ ਹਿਲਾ ਦਿੱਤੇ ਗਏ, ਕਿਉਂਕਿ ਲੋਕਾਂ ਨੇ ਆਮ ਆਦਮੀ ਪਾਰਟੀ ਅਤੇ ਇਸ ਦੇ ਨਵੇਂ ਚਿਹਰਿਆਂ ‘ਤੇ ਵਿਸ਼ਵਾਸ ਜਤਾਇਆ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੇ ਨਤੀਜਿਆਂ ਨੇ ਵਿਰੋਧੀਆਂ ਵੱਲੋਂ ਆਮ ਆਦਮੀ ਪਾਰਟੀ ਬਾਰੇ ਮਿੱਥਾਂ ਅਤੇ ਕੂੜ-ਪ੍ਰਚਾਰਾਂ ਨੂੰ ਖ਼ਤਮ ਕਰ ਦਿੱਤਾ ਹੈ। ਕੇਜਰੀਵਾਲ ਅਨੁਸਾਰ, ”ਮੈਨੂੰ ਯਾਦ ਹੈ ਜਦੋਂ 2017 ਦੇ ਚੋਣ ਨਤੀਜਿਆਂ ਉਪਰੰਤ ‘ਸਿਆਸੀ ਪੰਡਿਤ’ ਕਹਿੰਦੇ ਸਨ ਕਿ 2017 ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਸ਼ਹਿਰੀ ਵੋਟਰਾਂ ਨੇ ਸਾਥ ਨਹੀਂ ਦਿੱਤੀ। ਸ਼ਹਿਰੀ ਵੋਟਾਂ ਘੱਟ ਮਿਲੀਆਂ।

ਪਰੰਤੂ ਚੰਡੀਗੜ੍ਹ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਬਾਰ ਪੰਜਾਬ ਦੀ ਸ਼ਹਿਰੀ ਜਨਤਾ ਵੀ ਮਜ਼ਬੂਤੀ ਅਤੇ ਪੂਰੇ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨਾਲ ਖੜ੍ਹਾ ਹੈ। ਅੱਜ ਪੰਜਾਬ ਦੇ ਸਮੁੱਚੇ ਗ੍ਰਾਮੀਣ ਅਤੇ ਸ਼ਹਿਰੀ ਲੋਕ ਆਮ ਆਦਮੀ ਪਾਰਟੀ ਨੂੰ ਵੱਡੀ ਉਮੀਦ ਵਜੋਂ ਦੇਖ ਰਹੇ ਹਨ, ਕਿਉਂਕਿ ਰਿਵਾਇਤੀ ਪੁਰਾਣੀਆਂ ਪਾਰਟੀਆਂ ਨੂੰ ਵਾਰ-ਵਾਰ ਮੌਕੇ ਦੇ ਕੇ ਬੁਰੀ ਤਰਾਂ ਨਿਰਾਸ਼ ਅਤੇ ਤੰਗ ਆ ਚੁੱਕੇ ਹਨ। ਪੂਰਾ ਪੰਜਾਬ ਬਦਲਾਅ ਚਾਹੁੰਦਾ ਹੈ। ਦਿੱਲੀ ਅਤੇ ਚੰਡੀਗੜ੍ਹ ਵਾਂਗ ਪੰਜਾਬ ਵੀ ਨਵੇਂ ਚਿਹਰੇ ਅਤੇ ਇਮਾਨਦਾਰ ਰਾਜਨੀਤੀ ਚਾਹੁੰਦਾ ਹੈ।
ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੀ ਜਨਤਾ ਦੇ ਫ਼ਤਵੇ ਦੇ ਸਨਮਾਨ ‘ਚ ਆਮ ਆਦਮੀ ਪਾਰਟੀ ਸਭ ਨੂੰ ਸਾਥ ਲੈ ਕੇ ਚੱਲੇਗੀ, ਬੇਸ਼ੱਕ ਉਹ ਕਿਸੇ ਹੋਰ ਪਾਰਟੀ ਦਾ ਕਿਉਂ ਨਾ ਹੋਵੇ। ਮਕਸਦ ਚੰਡੀਗੜ੍ਹ ਨੂੰ ਫਿਰ ਤੋਂ ਖ਼ੂਬਸੂਰਤ ਸ਼ਹਿਰ ਬਣਾਉਣਾ ਅਤੇ ਦਰਪੇਸ਼ ਸਮੱਸਿਆਵਾਂ ਤੋਂ ਮੁਕਤ ਕਰਨਾ ਹੈ। ਇਸ ਲਈ ‘ਆਪ’ ਸਭ ਨੂੰ ਸਾਥੀ ਬਣਾ ਕੇ ਅਤੇ ਸਭ ਨਾਲ ਮਿਲ ਕੇ ਚੰਡੀਗੜ੍ਹ ਦਾ ਵਿਕਾਸ ਕਰਾਂਗੇ।

ਕੇਜਰੀਵਾਲ ਨੇ ਚੰਡੀਗੜ੍ਹੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ, ”ਚੰਡੀਗੜ੍ਹ ਦੀ ਜਨਤਾ ਨੂੰ ਮੈਂ ਨਤਮਸਤਕ ਹਾਂ। ਸਲਾਮ ਕਰਦਾ ਹਾਂ ਚੰਡੀਗੜ੍ਹ ‘ਚ ਵੀ ਦਿੱਲੀ ਵਰਗੀ ਕ੍ਰਾਂਤੀ ਹੋਈ ਹੈ। ਮੈਂ ਚੰਡੀਗੜ੍ਹ ਦੀ ਜਨਤਾ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਜੋ ਵਿਸ਼ਵਾਸ ਉਨ੍ਹਾਂ ‘ਆਪ’ ਨੂੰ ਪ੍ਰਗਟ ਕੀਤਾ ਹੈ, ਉਸ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ, ਬਲਕਿ ਸਾਰੀਆਂ ਉਮੀਦਾਂ ‘ਤੇ ਖਰੇ ਉੱਤਰ ਕੇ ਇਸ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...