ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਵਿੱਚ 18,000 ਤੋਂ ਵੀ ਵੱਧ ਭਾਰਤੀ ਲੋਕ ਫਸੇ ਹੋਏ ਹਨ ਜਿਹਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਹਨ। ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਸ਼ੋਸ਼ਲ ਮੀਡੀਆ ਤੇ ਇਸ ਸੰਬੰਧੀ ਟਵੀਟ ਕੀਤਾ ਗਿਆ ਹੈ ਜਿਸ ਵਿਚ ਉਹਨਾਂ ਕਿਹਾ ਕਿ ਯੂਕਰੇਨ ਵਿੱਚ ਫਸੇ 1895 ਵਿਅਕਤੀਆਂ ਦਾ ਡਾਟਾ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਦੱਸਿਆ ਕਿ ਭਾਰਤ ਦੇ ਵੱਖ ਵੱਖ ਹਿੱਸਿਆਂ ਤੋਂ ਯੂਕਰੇਨ ਵਿੱਚ ਫਸੇ 1895 ਵਿਅਕਤੀਆਂ ਦੇ ਪਾਸਪੋਰਟ ਅਤੇ ਫੋਨ ਨੰਬਰ ਸਾਡੇ ਕੋਲ ਪਹੁੰਚ ਚੁੱਕੇ ਹਨ, ਇਹ ਡਾਟਾ ਅਸੀਂ ਵਿਦੇਸ਼ ਮੰਤਰਾਲੇ ਨੂੰ ਭੇਜ ਦਿੱਤਾ ਹੈ, ਮੰਤਰਾਲੇ ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਹੰਗਰੀ ਅਤੇ ਰੋਮਾਨੀਆਂ ਰਾਂਹੀ ਸਭ ਨੂੰ ਭਾਰਤ ਵਾਪਿਸ ਪਹੁੰਚਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਬੀਤੇ ਦਿਨੀ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਲਈ ਇੱਕ ਵਟਸਐੱਪ ਨੰਬਰ 9877847778 ਜਾਰੀ ਕੀਤਾ ਸੀ ਜਿਸ ਨਾਲ ਲੋਕ ਉਹਨਾਂ ਨਾਲ ਸੰਪਰਕ ਕਰ ਸਕਦੇ ਸਨ। ਭਗਵੰਤ ਮਾਨ ਨੇ ਉਹਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਤੋਂ ਵਿਦਿਆਰਥੀ ਯੂਕਰੇਨ ਵਿੱਚ ਪੜ ਰਹੇ ਹਨ ਅਤੇ ਉਨਾਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ।
----------- Advertisement -----------
ਯੂਕਰੇਨ ‘ਚ ਫਸੇ 1895 ਵਿਅਕਤੀਆਂ ਦਾ ਡਾਟਾ ਵਿਦੇਸ਼ ਮੰਤਰਾਲੇ ਨੂੰ ਭੇਜਿਆ – ਭਗਵੰਤ ਮਾਨ
Published on
----------- Advertisement -----------
----------- Advertisement -----------












