ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਸ਼ੁੱਕਰਵਾਰ ਤੜਕੇ ਦੇਹਾਂਤ ਹੋ ਗਿਆ। ਉਹ 100 ਸਾਲ ਦੇ ਸਨ। ਪ੍ਰਧਾਨ ਮੰਤਰੀ ਨੇ ਆਪਣੀ ਮਾਂ ਦੀ ਮੌਤ ‘ਤੇ ਇੱਕ ਭਾਵੁਕ ਟਵੀਟ ਕੀਤਾ। ਪੀਐਮ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਇੱਕ ਸ਼ਾਨਦਾਰ ਸਦੀ ਦਾ ਪ੍ਰਮਾਤਮਾ ਦੇ ਚਰਨਾਂ ਵਿੱਚ ਵਿਰਾਮ। ਮਾਂ ਵਿੱਚ, ਮੈਂ ਹਮੇਸ਼ਾਂ ਉਸ ਤ੍ਰਿਮੂਰਤੀ ਨੂੰ ਮਹਿਸੂਸ ਕੀਤਾ ਹੈ, ਜਿਸ ਵਿੱਚ ਇੱਕ ਤਪੱਸਵੀ ਦੀ ਯਾਤਰਾ, ਇੱਕ ਨਿਰਸਵਾਰਥ ਕਰਮ ਯੋਗੀ ਦਾ ਪ੍ਰਤੀਕ ਅਤੇ ਮੁੱਲਾਂ ਪ੍ਰਤੀ ਵਚਨਬੱਧ ਜੀਵਨ ਸ਼ਾਮਲ ਹੈ। ਉਨ੍ਹਾਂ ਅੱਗੇ ਲਿਖਿਆ ਕਿ ਜਦੋਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ 100ਵੇਂ ਜਨਮ ਦਿਨ ‘ਤੇ ਮਿਲਿਆ ਸੀ ਤਾਂ ਉਨ੍ਹਾਂ ਨੇ ਇਕ ਗੱਲ ਕਹੀ ਸੀ, ਜੋ ਹਮੇਸ਼ਾ ਯਾਦ ਰਹਿੰਦੀ ਹੈ ਕਿ ਅਕਲ ਨਾਲ ਕੰਮ ਕਰੋ ਅਤੇ ਸ਼ੁੱਧਤਾ ਨਾਲ ਜੀਵਨ ਜੀਓ।
----------- Advertisement -----------
ਮਾਂ ਦੇ ਦਿਹਾਂਤ ਤੋਂ ਬਾਅਦ ਪੀਐਮ ਮੋਦੀ ਨੇ ਕੀਤਾ ਭਾਵੁਕ ਟਵੀਟ,ਕਿਹਾ…
Published on
----------- Advertisement -----------