September 8, 2026, 7:21 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਚੋਣ ਰੈਲੀ ਲਈ ਦੋਬਾਰਾ ਆਉਣਗੇ ਪੰਜਾਬ

ਪ੍ਰਧਾਨ ਮੰਤਰੀ ਮੋਦੀ ਚੋਣ ਰੈਲੀ ਲਈ ਦੋਬਾਰਾ ਆਉਣਗੇ ਪੰਜਾਬ

Published on

----------- Advertisement -----------

ਪਟਿਆਲਾ : – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣਾਂ ਵਿੱਚ ਰੈਲੀ ਲਈ ਪੰਜਾਬ ਆਉਣਗੇ। ਪ੍ਰਧਾਨ ਮੰਤਰੀ 7-8 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੇ ਹਨ। ਹਾਲਾਂਕਿ ਰੈਲੀ ਦਾ ਸਥਾਨ ਅਜੇ ਤੈਅ ਨਹੀਂ ਹੋਇਆ ਹੈ। ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇ ਆਉਣ ਤੱਕ ਚੋਣ ਕਮਿਸ਼ਨ ਵੱਲੋਂ ਰੈਲੀਆਂ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ। ਇਹ ਗੱਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪਟਿਆਲਾ ‘ਚ ਕਹੀ।
ਪਿਛਲੀ ਵਾਰ 5 ਜਨਵਰੀ ਨੂੰ ਫਿਰੋਜ਼ਪੁਰ ‘ਚ ਹਾਈਵੇਅ ਜਾਮ ਹੋਣ ਕਾਰਨ ਪੀਐੱਮ ਮੋਦੀ ਨੂੰ ਬਿਨਾਂ ਰੈਲੀ ਦੇ ਪਰਤਣਾ ਪਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਸੁਖਦੇਵ ਢੀਂਡਸਾ ਨੂੰ ਨਾਲ ਲੈ ਕੇ ਪੂਰੇ ਪੰਜਾਬ ਵਿੱਚ ਜਾਵਾਂਗੇ। ਇਸ ਤੋਂ ਬਾਅਦ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਰੈਲੀ ਲਈ ਆਉਣਗੇ।
5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦੀ ਰੈਲੀ ਸੀ। ਮੌਸਮ ਖ਼ਰਾਬ ਹੋਣ ਕਾਰਨ ਉਹ ਸੜਕ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਜਾ ਰਹੇ ਸੀ। ਫਿਰੋਜ਼ਪੁਰ ਦੇ ਪਿੰਡ ਵਿੱਚ ਹਾਈਵੇਅ ਜਾਮ ਹੋਣ ਕਾਰਨ ਉਨ੍ਹਾਂ ਨੂੰ ਫਲਾਈਓਵਰ ’ਤੇ 20 ਮਿੰਟ ਰੁਕ ਕੇ ਵਾਪਸ ਪਰਤਣਾ ਪਿਆ। ਉਹ ਰੈਲੀ ਵਾਲੀ ਥਾਂ ‘ਤੇ ਨਹੀਂ ਪਹੁੰਚ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...