November 11, 2026, 9:08 pm
----------- Advertisement -----------
HomeNewsBreaking Newsਪੰਜਾਬੀ ਗਾਇਕ ਨਵਜੋਤ ਵਿਰਕ ਦੇ ਕ+ਤ+ਲ ਦੀ ਗੁੱਥੀ ਪੁਲਿਸ ਨੇ ਸੁਲਝਾਈ, ਕਾ+ਤਲ...

ਪੰਜਾਬੀ ਗਾਇਕ ਨਵਜੋਤ ਵਿਰਕ ਦੇ ਕ+ਤ+ਲ ਦੀ ਗੁੱਥੀ ਪੁਲਿਸ ਨੇ ਸੁਲਝਾਈ, ਕਾ+ਤਲ ਗ੍ਰਿਫਤਾਰ

Published on

----------- Advertisement -----------
  • ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਦੌਰਾਨ ਹੋਇਆ ਸੀ ਕ+ਤ+ਲ
  • ਦੋ ਲੁਟੇਰਿਆਂ 6 ਸਾਲ ਪਹਿਲਾਂ ਮਾਰੀਆਂ ਸੀ 7 ਗੋ+ਲੀਆਂ
  • ਇੱਕ ਲੁਟੇਰੇ ਦੀ ਹੋ ਚੁੱਕੀ ਹੀ ਮੌਤ, ਦੂਜਾ ਪੁਲਿਸ ਨੇ ਕੀਤਾ ਗ੍ਰਿਫਤਾਰ

ਮੋਹਾਲੀ, 15 ਦਸੰਬਰ 2023 – ਮੋਹਾਲੀ ਦੇ ਡੇਰਾਬਸੀ ‘ਚ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। 6 ਸਾਲ ਪਹਿਲਾਂ ਗਾਇਕ ਨਵਜੋਤ ਵਿਰਕ ਦਾ ਸੱਤ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਲਵ ਐਂਗਲ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ।

ਗ੍ਰਿਫਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ ‘ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

ਗਾਇਕ ਨਵਜੋਤ ਸਿੰਘ ਵਿਰਕ 28 ਮਈ 2018 ਨੂੰ ਡੇਰਾਬੱਸੀ ਦੇ ਪਿੰਡ ਬੇਹੜਾ ਤੋਂ ਮਿਊਜ਼ਿਕ ਕਲਾਸ ਵਿੱਚ ਜਾਣ ਲਈ ਰਵਾਨਾ ਹੋਇਆ ਸੀ। ਉਸ ਨੇ 11 ਵਜੇ ਫੋਨ ਕਰਕੇ ਆਪਣੀ ਮਾਂ ਨੂੰ ਦੱਸਿਆ ਕਿ ਉਹ ਸੰਗੀਤ ਦੀ ਕਲਾਸ ਤੋਂ ਡੇਰਾਬੱਸੀ ਵਾਪਸ ਆ ਗਿਆ ਹੈ। ਉਹ ਕੁਝ ਸਮੇਂ ਬਾਅਦ ਘਰ ਪਹੁੰਚ ਜਾਵੇਗਾ ਪਰ 12 ਵਜੇ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੋਨ ਕਰਨਾ ਸ਼ੁਰੂ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਇਸ ‘ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਜਦੋਂ ਨਵਜੋਤ ਦੇ ਪਿਤਾ ਸੁਖਬੀਰ ਸਿੰਘ ਉਸ ਦੀ ਭਾਲ ਵਿਚ ਘਰੋਂ ਨਿਕਲੇ ਤਾਂ ਉਨ੍ਹਾਂ ਦੀ ਕਾਰ 2 ਕਿਲੋਮੀਟਰ ਦੂਰ ਬਰਵਾਲਾ ਰੋਡ ‘ਤੇ ਖੜ੍ਹੀ ਸੀ। ਜਦੋਂ ਉਨ੍ਹਾਂ ਨੇ ਨੇੜੇ-ਤੇੜੇ ਤਲਾਸ਼ੀ ਲਈ ਤਾਂ ਉਸ ਦੀ ਲਾਸ਼ ਵੀ ਖੂਨ ਨਾਲ ਲੱਥਪੱਥ ਪਈ ਮਿਲੀ। ਉਨ੍ਹਾਂ ਦੀ ਸੂਚਨਾ ‘ਤੇ ਮੌਕੇ ‘ਤੇ ਪਹੁੰਚੇ ਐੱਸ. ਪੁਲੀਸ ਨੇ ਮੌਕੇ ਤੋਂ 0.9 ਐਮਐਮ ਬੋਰ ਦੇ ਪਿਸਤੌਲ ਦੇ ਕੁਝ ਕਾਰਤੂਸ ਵੀ ਬਰਾਮਦ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...