July 26, 2026, 8:42 pm
----------- Advertisement -----------
HomeNewsBreaking Newsਪੰਜਾਬ ਵਿਚ ਅੱਤਵਾਦ ਲਈ ਰਾਜਨੀਤਕ ਪਾਰਟੀਆਂ ਜ਼ੁੰਮੇਵਾਰ - ਮਨਿੰਦਰਜੀਤ ਬਿੱਟਾ

ਪੰਜਾਬ ਵਿਚ ਅੱਤਵਾਦ ਲਈ ਰਾਜਨੀਤਕ ਪਾਰਟੀਆਂ ਜ਼ੁੰਮੇਵਾਰ – ਮਨਿੰਦਰਜੀਤ ਬਿੱਟਾ

Published on

----------- Advertisement -----------
  • ਕਿਹਾ ਰਾਜਨੀਤੀ ‘ਚ ਨਹੀਂ ਕਰਾਂਗਾ ਐਂਟਰੀ – ਮਨਿੰਦਰਜੀਤ ਸਿੰਘ ਬਿੱਟਾ
  • ਕਿਹਾ ਧਾਰਮਿਕ ਸਥਾਨਾਂ ਉੱਪਰ ਅਜੇਹਾ ਮਾਹੌਲ ਨਹੀਂ ਬਣਨਾ ਚਾਹੀਦਾ ਜਿਸ ਦੇ ਨਾਲ ਲੋਕਾਂ ਦੇ ਮਨ ਵਿੱਚ ਹੋਵੇ ਡਰ
  • ਬੁੱਧੀਜੀਵੀਆਂ ਨੂੰ ਇਕੱਠੇ ਹੋ ਕੇ ਲੈਣੇ ਚਾਹੀਦੇ ਹਨ ਫੈਸਲੇ – ਮਨਿੰਦਰਜੀਤ ਸਿੰਘ ਬਿੱਟਾ
  • ਮੋਦੀ ਦੇ ਕੀਤੇ ਗੁਣਗਾਣ ਅਤੇ ਨਵਜੋਤ ਸਿੰਘ ਸਿੱਧੂ ਦਾ ਨਾਂ ਲੈ ਕੇ ਸਾਧਿਆ ਨਿਸ਼ਾਨਾ

ਲੁਧਿਆਣਾ, 26 ਦਸੰਬਰ 2021 – ਲੁਧਿਆਣਾ ਬਲਾਸਟ ਤੋਂ ਬਾਅਦ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਜ਼ਖਮੀਆਂ ਦਾ ਹਾਲ ਜਾਨਣ ਲਈ ਪਹੁੰਚ ਰਹੀਆਂ ਹਨ, ਉੱਥੇ ਹੀ ਐੱਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਲੁਧਿਆਣਾ ਪਹੁੰਚੇ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਦੇ ਦੌਰਾਨ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਨਿਸ਼ਾਨੇ ‘ਤੇ ਲਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਜਿੰਦਰ ਸਿੰਘ ਬਿੱਟਾ ਨੇ ਇਹ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਨਿਸ਼ਾਨੇ ਤੇ ਲਿਆ ਅਤੇ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਪੰਜਾਬ ਵਿੱਚ ਅੱਤਵਾਦ ਲਿਆਉਣ ਲਈ ਜ਼ਿੰਮੇਵਾਰ।

ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਦੀ ਨਿੰਦਾ ਕੀਤੀ ਕਿਹਾ ਕਿ ਹੁਣ ਤੱਕ ਦੀ ਸਭ ਤੋਂ ਵੱਡੀ ਬੇਅਦਬੀ ਹੋਈ ਹੈ ਅਤੇ ਉੱਥੇ ਹੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਦੀ ਹੋਈ ਮੌਤ ਬਾਰੇ ਬੋਲਦੇ ਕਿਹਾ ਕਿ ਲੋਕਾਂ ਨੇ ਭਾਵੁਕ ਹੋ ਕੇ ਦਿੱਤੀ ਸਜ਼ਾ । ਪਰ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਨਹੀਂ ਹੋਣਾ ਚਾਹੀਦਾ ਕਿ ਲੋਕ ਧਾਰਮਿਕ ਸਥਾਨਾਂ ਵਿੱਚ ਆਉਣ ਲੱਗੇ ਡਰਨ ।

ਉਹਨਾਂ ਕਿਹਾ ਕਿ ਬੁੱਧੀਜੀਵੀਆਂ ਨੂੰ ਕੱਠੇ ਹੋ ਕੇ ਅਜਿਹੇ ਫੈਸਲੇ ਲੈਣੇ ਚਾਹੀਦੇ ਹਨ ਅਤੇ ਉਥ ਹੀ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕੁਝ ਲੋਕਾਂ ਨੂੰ ਜੁੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਨਸ਼ੇ ਦੇ ਕਾਰੋਬਾਰੀਆਂ ਆਪਣੇ ਫ਼ਾਇਦੇ ਲਈ ਪੰਜਾਬ ਨੂੰ ਪਹੁੰਚਾ ਰਹੇ ਹਨ ਨੁਕਸਾਨ ਅਤੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਵੱਲੋਂ ਕਈ ਵਾਰ ਆਏ ਹਨ ਸੱਦੇ ਪਰ ਰਾਜਨੀਤੀ ਵਿਚ ਨਹੀਂ ਕਰਾਂਗਾ ਐਂਟਰੀ। ਉਥੇ ਹੀ ਬੋਲਦੇ ਹੋਏ ਨਵਜੋਤ ਸਿੰਘ ਸਿੱਧੂ ਦਾ ਨਾਂ ਲੈ ਕੇ ਨਿਸ਼ਾਨਾ ਸਾਧਿਆ ਅਤੇ ਮੋਦੀ ਦੇ ਗੁਣਗਾਣ ਹੀ ਕੀਤੇ। ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅਜਿਹੇ ਫੈਸਲੇ ਲਏ ਗਏ ਹਨ ਜਿਨ੍ਹਾਂ ਕਾਰਨ ਉਹਨਾਂ ਦੀ ਤਰੀਫ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...