November 12, 2026, 6:48 pm
----------- Advertisement -----------
HomeNewsBreaking Newsਕੋਲੇ ਨੂੰ ਲੈ ਕੇ ਸਿਆਸੀ ਜੰਗ: CM ਮਾਨ ਨੇ ਕਿਹਾ- ਝਾਰਖੰਡ 'ਚ...

ਕੋਲੇ ਨੂੰ ਲੈ ਕੇ ਸਿਆਸੀ ਜੰਗ: CM ਮਾਨ ਨੇ ਕਿਹਾ- ਝਾਰਖੰਡ ‘ਚ ਬੰਦ ਕੋਲੇ ਦੀ ਖਾਨ ਅਸੀਂ ਖੋਲੀ; ਕਾਂਗਰਸ ਨੇ ਕਿਹਾ- ਅਸੀਂ ਕੇਸ ਜਿੱਤੇ

Published on

----------- Advertisement -----------

ਚੰਡੀਗੜ੍ਹ : – ਪੰਜਾਬ ਵਿੱਚ ਕੋਲੇ ਦੀ ਖਾਣ ਨੂੰ ਲੈ ਕੇ ਸਿਆਸੀ ਹੰਗਾਮਾ ਚੱਲ ਰਿਹਾ ਹੈ। ਇਹ ਸਿਆਸੀ ਲੜਾਈ ਝਾਰਖੰਡ ਵਿੱਚ ਬੰਦ ਪਈ ਕੋਲੇ ਦੀ ਖਾਣ ਨੂੰ ਲੈ ਕੇ ਸ਼ੁਰੂ ਹੋਈ ਸੀ। ਪਹਿਲਾਂ ਸੀ.ਐਮ.ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਹ ਕੋਲੇ ਦੀ ਖਾਣ ਅਸੀਂ ਖੋਲ੍ਹੀ ਹੈ। ਇਸ ਦੇ ਜਵਾਬ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੀਐਮ ਮਾਨ ਝੂਠ ਬੋਲ ਰਹੇ ਹਨ। ਅਸੀਂ ਕਾਂਗਰਸ ਸਰਕਾਰ ਵੇਲੇ ਇਸ ਕੋਲੇ ਦੀ ਖਾਣ ਦਾ ਕੇਸ ਜਿੱਤਿਆ ਸੀ। ਕੋਲੇ ਦੀ ਕਮੀ ਨੇ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਕਰ ਦਿੱਤਾ ਹੈ। ਜਿਸ ਕਾਰਨ ਹੁਣ ਸਿਆਸੀ ਲੜਾਈ ਸ਼ੁਰੂ ਹੋ ਗਈ ਹੈ।
ਸੀਐਮ ਮਾਨ ਨੇ ਕਿਹਾ ਸੀ ਕਿ ਬਿਜਲੀ ਦਾ ਪ੍ਰਬੰਧ ਮੁਕੰਮਲ ਕਰ ਲਿਆ ਗਿਆ ਹੈ। ਝਾਰਖੰਡ ਵਿੱਚ ਪੰਜਾਬ ਦੀ ਕੋਲੇ ਦੀ ਖਾਣ 2015 ਤੋਂ ਬੰਦ ਸੀ। ਪੰਜਾਬ ਨੇ ਕੋਲੇ ਦੀ ਖਾਣ ਖਰੀਦ ਲਈ ਸੀ। ਇਸ ਤੋਂ ਬਾਅਦ ਇਧਰੋਂ-ਉਧਰੋਂ ਕੋਲਾ ਲਿਆ ਜਾ ਰਿਹਾ ਸੀ, ਤਾਂ ਜੋ ਪੈਸਾ ਬਣਾਇਆ ਜਾ ਸਕੇ। ਅਸੀਂ ਉਹ ਕੰਮ ਕਰਵਾ ਲਿਆ ਹੈ। ਮੈਂ ਮਈ ਦੇ ਆਖ਼ਰੀ ਹਫ਼ਤੇ ਵਿਚ ਕੋਲੇ ਦੀ ਖਾਣ ਦਾ ਉਦਘਾਟਨ ਕਰਨ ਲਈ ਝਾਰਖੰਡ ਜਾਵਾਂਗਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਬਿਆਨ ਦੇ ਰਹੇ ਹਨ। ਉਹ ਜਿਸ ਕੋਲੇ ਦੀ ਖਾਣ ਦੀ ਗੱਲ ਕਰ ਰਹੇ ਹਨ , ਉਹ ਅਦਾਲਤੀ ਕੇਸ ਕਾਰਨ ਬੰਦ ਹੋ ਗਈ ਸੀ। ਕਾਂਗਰਸ ਸਰਕਾਰ ਸਤੰਬਰ 2021 ਵਿੱਚ ਸੁਪਰੀਮ ਕੋਰਟ ਤੋਂ ਕੇਸ ਜਿੱਤ ਗਈ ਸੀ। ਇਸ ਵਿੱਚ ਤੁਹਾਡਾ ਕੀ ਯੋਗਦਾਨ ਹੈ? ਰਾਜਾ ਵੜਿੰਗ ਨੇ ਆਪਣੇ ਦਾਅਵੇ ਦੀ ਪੁਸ਼ਟੀ ਕਰਨ ਲਈ 21 ਸਤੰਬਰ 2021 ਦੀ ਖਬਰ ਦੀ ਕਟਿੰਗ ਵੀ ਸਾਂਝੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...