September 2, 2026, 2:15 pm
----------- Advertisement -----------
HomeNewsBreaking Newsਬੇਅਦਬੀ ਕਾਂਡ ਦੇ ਦੋਸ਼ੀਆਂ ਦਾ ਅੱਜ ਪੋਸਟਮਾਰਟਮ : 72 ਘੰਟੇ ਬਾਅਦ ਵੀ...

ਬੇਅਦਬੀ ਕਾਂਡ ਦੇ ਦੋਸ਼ੀਆਂ ਦਾ ਅੱਜ ਪੋਸਟਮਾਰਟਮ : 72 ਘੰਟੇ ਬਾਅਦ ਵੀ ਨਹੀਂ ਹੋ ਸਕੀ ਪਛਾਣ

Published on

----------- Advertisement -----------
  • ਬਾਇਓਮੈਟ੍ਰਿਕ ਰਿਕਾਰਡ ਮੁੜ ਲਿਆ ਜਾਵੇਗਾ
  • ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੀ ਕੀਤੀ ਮੰਗ

ਅੰਮ੍ਰਿਤਸਰ, 21 ਦਸੰਬਰ 2021 – ਬੇਅਦਬੀ ਅਤੇ ਲਿੰਚਿੰਗ ਦੇ 72 ਘੰਟੇ ਬਾਅਦ ਵੀ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਲਈ ਅੱਜ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਇੱਕ ਵਾਰ ਫਿਰ ਬਾਇਓਮੈਟ੍ਰਿਕ ਰਿਕਾਰਡ ਲਿਆ ਜਾਵੇਗਾ ਅਤੇ ਆਧਾਰ ਕਾਰਡ ਦੇ ਡੇਟਾਬੇਸ ਨਾਲ ਮਿਲਾਇਆ ਜਾਵੇਗਾ। ਇਸ ਦੇ ਨਾਲ ਹੀ ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮ੍ਰਿਤਕ ਦੀ ਪਛਾਣ ਕਰਨ ‘ਚ ਸਹਿਯੋਗ ਕਰਨ।

ਡੀਸੀਪੀ ਬੰਡਾਲ ਨੇ ਦੱਸਿਆ ਕਿ ਮ੍ਰਿਤਕ ਦੇਹ ਦੇ ਫਿੰਗਰ ਪ੍ਰਿੰਟ ਲਏ ਗਏ ਸਨ ਅਤੇ ਉਨ੍ਹਾਂ ਨੂੰ ਆਧਾਰ ਕਾਰਡ ਦੇ ਡੇਟਾਬੇਸ ਨਾਲ ਵੀ ਮਿਲਾ ਲਿਆ ਗਿਆ ਸੀ ਪਰ ਸਫਲਤਾ ਨਹੀਂ ਮਿਲੀ। ਹੁਣ ਪੋਸਟਮਾਰਟਮ ਦੇ ਸਮੇਂ ਉਸ ਦਾ ਬਾਇਓਮੈਟ੍ਰਿਕ ਰਿਕਾਰਡ ਦੁਬਾਰਾ ਲਿਆ ਜਾਵੇਗਾ ਅਤੇ ਇਸ ਨੂੰ ਡਾਟਾਬੇਸ ਨਾਲ ਮਿਲਾਨ ਲਈ ਦੁਬਾਰਾ ਭੇਜਿਆ ਜਾਵੇਗਾ।

ਡੀਸੀਪੀ ਬੰਡਾਲ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਫੋਟੋਆਂ ਭਾਰਤ ਭਰ ਦੇ ਸਾਰੇ ਰਾਜਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਦਾ ਰਿਕਾਰਡ ਸਬੰਧਤ ਰਾਜਾਂ ਦੀ ਪੁਲਿਸ ਨੂੰ ਵੀ ਭੇਜ ਦਿੱਤਾ ਗਿਆ ਹੈ। ਜੇਕਰ ਕਿਸੇ ਲਾਪਤਾ ਵਿਅਕਤੀ ਦੀ ਸ਼ਿਕਾਇਤ ਸਬੰਧਤ ਮੁਲਜ਼ਮਾਂ ਨਾਲ ਮੇਲ ਖਾਂਦੀ ਹੈ ਤਾਂ ਉਹ ਪੰਜਾਬ ਪੁਲਿਸ ਕੋਲ ਪਹੁੰਚ ਕਰਨਗੇ।

ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਨੇ ਨੌਜਵਾਨ ਦੀ ਪਹਿਚਾਣ ਲਈ ਤਸਵੀਰ ਜਾਰੀ ਕੀਤੀ ਹੈ। ਡਾ: ਗਿੱਲ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਐਸਆਈਟੀ ਗਠਿਤ ਕਰ ਦਿੱਤੀ ਹੈ, ਪਰ ਅਜੇ ਤੱਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਹੁਣ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਜਿਸ ਕਿਸੇ ਨੂੰ ਵੀ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਹੋਵੇ, ਉਹ ਪੁਲੀਸ ਦੇ ਨੰਬਰ 9781130101, 9915701100, ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਬੰਡਾਲ ਦੇ ਨੰਬਰ 95524000001 ਅਤੇ ਏਡੀਸੀਪੀ-1 ਹਰਪਾਲ ਸਿੰਘ ਦੇ ਨੰਬਰ 9876019099 ’ਤੇ ਜਾਣਕਾਰੀ ਦੇਵੇ। ਇਹ ਭਰੋਸਾ ਦਿੱਤਾ ਗਿਆ ਹੈ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਹਰਿਮੰਦਰ ਸਾਹਿਬ ਦੇ ਗੇਟ ‘ਤੇ ਲੱਗੇ ਸੀਸੀਟੀਵੀ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਬੇਅਦਬੀ ਦਾ ਦੋਸ਼ੀ ਘਟਨਾ ਤੋਂ ਇਕ ਦਿਨ ਪਹਿਲਾਂ ਵੀ ਹਰਿਮੰਦਰ ਸਾਹਿਬ ਦੇ ਬਾਹਰ ਘੁੰਮਦਾ ਦੇਖਿਆ ਗਿਆ ਸੀ। ਹੁਣ ਪੁਲੀਸ ਨੇ ਬਾਜ਼ਾਰਾਂ ਵਿੱਚ ਲੱਗੇ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਪ੍ਰਧਾਨ ਅਤੇ ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਬੰਡਾਲ ਨੇ ਦੱਸਿਆ ਕਿ ਬਾਜ਼ਾਰਾਂ ਦੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਗਿਆ ਹੈ, ਜਿਸ ਵਿੱਚ ਨੌਜਵਾਨ ਪੂਰੀ ਤਰ੍ਹਾਂ ਸਾਰਾ ਦਿਨ 18 ਦਸੰਬਰ ਨੂੰ ਦਰਬਾਰ ਸਾਹਿਬ ਦੇ ਅੰਦਰ ਹੀ ਰਿਹਾ। ਪਰ 17 ਦਸੰਬਰ ਨੂੰ ਉਹ ਸਾਰਾ ਦਿਨ ਦਰਬਾਰ ਸਾਹਿਬ ਦੇ ਦੁਆਲੇ ਘੁੰਮਦਾ ਨਜ਼ਰ ਆਉਂਦਾ ਹੈ।

ਦਰਅਸਲ, ਦੋਸ਼ੀ ਨੇ ਸ਼ੁੱਕਰਵਾਰ ਨੂੰ ਸ਼ਾਲ ਲਿਆ ਹੋਇਆ ਸੀ। ਉਹ ਕਾਫੀ ਦੇਰ ਤੱਕ ਵਿਰਾਸਤੀ ਮਾਰਗ ‘ਤੇ ਵੀ ਨਜ਼ਰ ਆਇਆ ਅਤੇ ਕਈ ਵਾਰ ਉਹ ਆਹਲੂਵਾਲਾ ਕਟੜਾ ਅਤੇ ਆਲੇ-ਦੁਆਲੇ ਦੇ ਬਾਜ਼ਾਰਾਂ ‘ਚ ਗੇੜੇ ਮਾਰਦਾ ਰਿਹਾ। ਕਰੀਬ 6 ਘੰਟੇ ਤੱਕ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਬਾਜ਼ਾਰਾਂ ‘ਚ ਉਸ ਦੀ ਹਰਕਤ ਦਾ ਪਤਾ ਲੱਗਾ ਹੈ।

ਹਰਿਮੰਦਰ ਸਾਹਿਬ ਦੇ ਨੇੜੇ ਵੱਡੀ ਗਿਣਤੀ ਵਿੱਚ ਗਲੀਆਂ ਹੋਣ ਕਾਰਨ ਸੀ.ਸੀ.ਟੀ.ਵੀ. ਇੱਕ ਕੈਮਰੇ ਦੀ ਜਾਂਚ ਕਰਨ ਵਿੱਚ 5 ਤੋਂ 6 ਘੰਟੇ ਲੱਗ ਰਹੇ ਹਨ। ਘਟਨਾ ਵਾਲੇ ਦਿਨ ਨੌਜਵਾਨ ਸਵੇਰੇ ਹੀ ਹਰਿਮੰਦਰ ਸਾਹਿਬ ਪਹੁੰਚਿਆ ਸੀ ਪਰ ਸ਼ੁੱਕਰਵਾਰ ਨੂੰ ਉਹ ਹਰਿਮੰਦਰ ਸਾਹਿਬ ਦੇ ਬਾਹਰ ਹੀ ਘੁੰਮਦਾ ਰਿਹਾ। ਹੁਣ ਪੁਲੀਸ ਨੇ ਸ਼ਹਿਰ ਦੇ ਐਂਟਰੀ ਪੁਆਇੰਟਾਂ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੇ ਆਸ-ਪਾਸ ਦੇ ਇਲਾਕੇ ਦੀ ਨਾਕੇਬੰਦੀ ਸ਼ੁਰੂ ਕਰ ਦਿੱਤੀ ਹੈ। ਉਥੇ ਲੱਗੇ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਟਲਾਂ ਵਿਚ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ...