November 24, 2026, 3:44 pm
----------- Advertisement -----------
HomeNewsBreaking Newsਰਾਸ਼ਟਰਪਤੀ ਚੋਣਾਂ ਦਾ ਐਲਾਨ: 18 ਜੁਲਾਈ ਨੂੰ ਵੋਟਿੰਗ ਅਤੇ 21 ਜੁਲਾਈ ਨੂੰ...

ਰਾਸ਼ਟਰਪਤੀ ਚੋਣਾਂ ਦਾ ਐਲਾਨ: 18 ਜੁਲਾਈ ਨੂੰ ਵੋਟਿੰਗ ਅਤੇ 21 ਜੁਲਾਈ ਨੂੰ ਹੋਵੇਗੀ ਗਿਣਤੀ

Published on

----------- Advertisement -----------

ਚੋਣ ਕਮਿਸ਼ਨ ਵੱਲੋਂ 16ਵੇਂ ਰਾਸ਼ਟਰਪਤੀ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸ਼ਨ ਨੇ ਕਿਹਾ ਕਿ ਨਾਮਜ਼ਦਗੀਆਂ 29 ਜੂਨ ਤੱਕ ਕੀਤੀਆਂ ਜਾ ਸਕਦੀਆਂ ਹਨ। ਚੋਣਾਂ 18 ਜੁਲਾਈ ਨੂੰ ਹੋਣਗੀਆਂ ਅਤੇ ਫਿਰ ਲੋੜ ਪੈਣ ‘ਤੇ 21 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ। ਕਮਿਸ਼ਨ ਨੇ ਕਿਹਾ ਕਿ ਹਰ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ।
2017 ‘ਚ ਰਾਸ਼ਟਰਪਤੀ ਚੁਣੇ ਗਏ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਉਹ ਦੇਸ਼ ਦੇ 15ਵੇਂ ਰਾਸ਼ਟਰਪਤੀ ਹਨ। ਚੋਣਾਂ ਦੀ ਗੱਲ ਕਰੀਏ ਤਾਂ ਐਨਡੀਏ ਦੀ ਸਥਿਤੀ ਪਿਛਲੀ ਵਾਰ ਦੀ ਤਰ੍ਹਾਂ ਹੀ ਮਜ਼ਬੂਤ ​​ਹੈ ਪਰ ਇਸ ਨੇ ਆਂਧਰਾ ਪ੍ਰਦੇਸ਼ ਅਤੇ ਉੜੀਸਾ ਤੋਂ ਸਮਰਥਨ ਮੰਗਿਆ ਹੈ। ਇਸ ਦੇ ਨਾਲ ਹੀ ਯੂਪੀਏ ਦੀ ਨਜ਼ਰ ਰਾਜ ਸਭਾ ਦੀਆਂ 16 ਸੀਟਾਂ ‘ਤੇ ਹੈ। ਇਨ੍ਹਾਂ ਸੀਟਾਂ ‘ਤੇ 10 ਜੂਨ ਨੂੰ ਚੋਣਾਂ ਹੋਣੀਆਂ ਹਨ।
ਰਾਜ ਸਭਾ ਮੈਂਬਰ ਵੀ ਰਾਸ਼ਟਰਪਤੀ ਚੋਣ ਦੀ ਪ੍ਰਕਿਰਿਆ ਵਿਚ ਹਿੱਸਾ ਲੈਂਦੇ ਹਨ। ਅਜਿਹੇ ‘ਚ ਰਾਜ ਸਭਾ ਦੀਆਂ 57 ‘ਚੋਂ 16 ਸੀਟਾਂ ‘ਤੇ 10 ਜੂਨ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਮੱਸਿਆ ਬਣੀ ਹੋਈ ਹੈ। ਦਰਅਸਲ, 57 ਵਿਚੋਂ ਬਾਕੀ 41 ਸੀਟਾਂ ‘ਤੇ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਜਾਣਗੇ। ਜਿਨ੍ਹਾਂ 16 ਸੀਟਾਂ ਲਈ ਚੋਣਾਂ ਹੋਣੀਆਂ ਹਨ, ਉਨ੍ਹਾਂ ਦਾ ਫੈਸਲਾ ਮਹਾਰਾਸ਼ਟਰ, ਰਾਜਸਥਾਨ, ਕਰਨਾਟਕ ਅਤੇ ਹਰਿਆਣਾ ਕਰਨਗੇ। ਇੱਥੇ ਗੁਣਾ ਕਿਸ ਦੇ ਹੱਕ ਵਿੱਚ ਜਾਵੇਗਾ, ਕਹਿਣਾ ਮੁਸ਼ਕਿਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...