ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ ਦੀ ਗਿਣਤੀ ਵੀਰਵਾਰ ਸਵੇਰ 11 ਵਜੇ ਤੋਂ ਸ਼ੁਰੂ ਹੋ ਗਈ ਹੈ। ਸ਼ਾਮ ਤੱਕ ਨਤੀਜੇ ਆਉਣ ਦੀ ਸੰਭਾਵਨਾ ਹੈ। ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਕੀਤੀ ਸੀ। ਐਨਡੀਏ ਵੱਲੋਂ ਦ੍ਰੋਪਦੀ ਮੁਰਮੂ ਚੋਣ ਮੈਦਾਨ ਵਿੱਚ ਹਨ ਜਦਕਿ ਵਿਰੋਧੀ ਧਿਰ ਵੱਲੋਂ ਯਸ਼ਵੰਤ ਸਿਨਹਾ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਉਸੇ ਕਮਰੇ ਨੰਬਰ 63 ਵਿੱਚ ਕੀਤੀ ਜਾ ਰਹੀ ਹੈ ਜਿੱਥੇ ਸੰਸਦ ਮੈਂਬਰਾਂ ਲਈ ਵੋਟਾਂ ਪਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਇੱਥੇ ਸੁਰੱਖਿਆ ਦਾ ਸਖ਼ਤ ਪ੍ਰਬੰਧ ਕੀਤਾ ਗਿਆ ਹੈ।
ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ। ਦ੍ਰੋਪਦੀ ਮੁਰਮੂ ਦੇ ਜੱਦੀ ਪਿੰਡ ‘ਚ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜੇਕਰ ਮੁਰਮੂ ਜਿੱਤ ਜਾਂਦੇ ਹਨ ਤਾਂ ਉਹ ਦੇਸ਼ ਦੀ ਪਹਿਲੀ ਕਬਾਇਲੀ ਮਹਿਲਾ ਰਾਸ਼ਟਰਪਤੀ ਹੋਵੇਗੀ। ਦੂਜੇ ਪਾਸੇ ਦ੍ਰੋਪਦੀ ਮੁਰਮੂ ਦੇ ਜੱਦੀ ਸਥਾਨ ਉੜੀਸਾ ਦੇ ਰਾਏਰੰਗਪੁਰ ਵਿੱਚ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਨਤੀਜੇ ਆਉਣ ਤੋਂ ਬਾਅਦ ਮਠਿਆਈਆਂ ਵੰਡੀਆਂ ਜਾਣਗੀਆਂ।
----------- Advertisement -----------
ਰਾਸ਼ਟਰਪਤੀ ਦੀ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ
Published on
----------- Advertisement -----------
----------- Advertisement -----------












