ਦਿੱਲੀ ਦੇ ਗ੍ਰਹਿ ਮੰਤਰੀ ਸ੍ਰੀ ਸਤੇਂਦਰ ਜੈਨ ਦੀ ਅਗੁਵਾਈ ਵਾਲੇ ਸਜ਼ਾ ਯਾਫ਼ਤਾ ਬੋਰਡ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਗਲੀ ਸੁਣਵਾਈ ਤੱਕ ਟਾਲ ਦਿੱਤੀ ਗਈ ਹੈ। ਦਿੱਲੀ ਸਰਕਾਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਾਮਲੇ ਨੂੰ ਅਗਲੀ ਐੱਸਆਰਬੀ ਬੈਠਕ ਤੱਕ ਲਈ ਟਾਲ ਦਿੱਤਾ ਗਿਆ ਹੈ। ਬੋਰਡ ਦੇ ਸੱਤ ਮੈਂਬਰਾਂ ‘ਚ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ, ਗ੍ਰਹਿ ਅਤੇ ਕਾਨੂੰਨ ਵਿਭਾਗਾਂ ਦੇ ਸਕੱਤਰ ਅਤੇ ਦਿੱਲੀ ਸਰਕਾਰ ਦੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ, ਇੱਕ ਜ਼ਿਲ੍ਹਾ ਜੱਜ ਅਤੇ ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਸ਼ਾਮਲ ਹਨ।
ਦਸ ਦਈਏ ਕਿ ਪ੍ਰੋ. ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 2011 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ, ਮਾਣਯੋਗ ਸੁਪਰੀਮ ਕੋਰਟ ਦੁਆਰਾ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ।
----------- Advertisement -----------
ਵੱਡੀ ਖ਼ਬਰ: ਪ੍ਰੋ. ਭੁੱਲਰ ਦੀ ਰਿਹਾਈ ‘ਤੇ ਫੈਸਲਾ ਅਗਲੀ ਸੁਣਵਾਈ ਤੱਕ ਟਲਿਆ
Published on
----------- Advertisement -----------
----------- Advertisement -----------












