September 2, 2026, 7:15 pm
----------- Advertisement -----------
HomeNewsBreaking Newsਵਿਵਾਦਾਂ 'ਚ ਘਿਰੇ ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ, ਜਾਣੋ ਪੂਰਾ...

ਵਿਵਾਦਾਂ ‘ਚ ਘਿਰੇ ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ, ਜਾਣੋ ਪੂਰਾ ਮਾਮਲਾ

Published on

----------- Advertisement -----------

ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਅੱਜ ਨਕੋਦਰ, ਜਲੰਧਰ ਵਿੱਚ ਘਰ-ਘਰ ਵੋਟ ਅਪੀਲ ਕੀਤੀ। ਇਸ ਦੌਰਾਨ ਉਹਨਾਂ ਨੇ ਇੱਕ ਨਵੀ ਮੁਸੀਬਤ ਨੂੰ ਸੱਦਾ ਦੇ ਲਿਆ । ਦਰਅਸਲ ਡੋਰ ਟੋ ਡੋਰ ਕਰਨ ਸਮੇਂ ਲੋਕਾਂ ਵੱਲੋਂ ਉਹਨਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ ਜਿਸ ਤੋਂ ਬਾਅਦ ਮਾਨ ਨੇ ਆਪਣੇ ਗਲੇ ਵਿੱਚ ਪਾਇਆ ਹਾਰ ਉਤਾਰ ਕੇ ਡਾ. ਅੰਬੇਡਕਰ ਦੇ ਬੁੱਤ ‘ਤੇ ਪਾ ਦਿੱਤਾ। ਲੋਕਾਂ ਵੱਲੋਂ ਉਹਨਾਂ ਦੀ ਇਸ ਹਰਕਤ ਦਾ ਵਿਰੋਧ ਕੀਤਾ ਗਿਆ ਇਸ ਨੂੰ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ. ਅੰਬੇਦਕਰ ਦਾ ਅਪਮਾਨ ਦੱਸਿਆ ਗਿਆ ਹੈ।
ਦਸ ਦਈਏ ਕਿ ਡਾ ਅੰਬੇਡਕਰ ਦੀ ਬੇਅਦਬੀ ਦਾ ਮਾਮਲਾ ਹੁਣ ਨੈਸ਼ਨਲ ਐਸਸੀ ਕਮਿਸ਼ਨ ਕੋਲ ਪਹੁੰਚ ਗਿਆ ਹੈ। ਕਮਿਸ਼ਨ ਨੇ ਪੂਰੇ ਮਾਮਲੇ ਦੀ ਰਿਪੋਰਟ ਤਲਬ ਕਰ ਲਈ ਹੈ। ਹਾਲਾਂਕਿ ‘ਆਪ’ ਸਮਰਥਕ ਇਸ ਨੂੰ ਐਡਿਟ ਕੀਤੀ ਵੀਡੀਓ ਦੱਸ ਰਹੇ ਹਨ, ਪਰ ਪਾਰਟੀ ਵੱਲੋਂ ਇਸ ‘ਤੇ ਅਜੇ ਤੱਕ ਕੋਈ ਰਸਮੀ ਪ੍ਰਤੀਕਿਰਿਆ ਨਹੀਂ ਆਈ ਹੈ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਜੱਸਲ ਨੇ ਐਸਸੀ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਕੇ ਕਿਹਾ ਕਿ ਇਹ ਡਾਕਟਰ ਅੰਬੇਡਕਰ ਦਾ ਅਪਮਾਨ ਹੈ। ਜਿਸ ਕਾਰਨ ਦਲਿਤ ਸਮਾਜ ਵਿੱਚ ਰੋਸ ਹੈ। ਜੱਸਲ ਨੇ ਕਿਹਾ ਕਿ ਕਮਿਸ਼ਨ ਨੇ ਉਨ੍ਹਾਂ ਕੋਲੋਂ ਇਸ ਕੇਸ ਨਾਲ ਸਬੰਧਤ ਵੀਡੀਓ ਅਤੇ ਫੋਟੋਆਂ ਮੰਗੀਆਂ ਹਨ। ਉਨ੍ਹਾਂ ਨੇ ਭਗਵੰਤ ਮਾਨ ਦੇ ਉਲਟੇ ਹੱਥਾਂ ਨਾਲ ਬੁੱਤ ਨੂੰ ਸਲਾਮੀ ਦੇਣ ‘ਤੇ ਵੀ ਸਵਾਲ ਖੜ੍ਹੇ ਕੀਤੇ। ਜੱਸਲ ਨੇ ਕਿਹਾ ਕਿ ਉਨ੍ਹਾਂ ਨੇ ਵੀਡਿਓ ਕਲਿੱਪ ਅਤੇ ਫੋਟੋਆਂ ਕਮਿਸ਼ਨ ਨੂੰ ਸੌਂਪ ਦਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...