November 17, 2026, 1:20 am
----------- Advertisement -----------
HomeNewsBreaking Newsਪੰਜਾਬ 'ਚ 'ਆਪ' ਵਿਧਾਇਕਾਂ ਨੇ ਸੂਬੇ ਦੇ ਕਈ ਹਸਪਤਾਲਾਂ 'ਚ ਕੀਤੀ ਚੈਕਿੰਗ,...

ਪੰਜਾਬ ‘ਚ ‘ਆਪ’ ਵਿਧਾਇਕਾਂ ਨੇ ਸੂਬੇ ਦੇ ਕਈ ਹਸਪਤਾਲਾਂ ‘ਚ ਕੀਤੀ ਚੈਕਿੰਗ, ਪਾਤੜਾਂ ਦਾ ਐਸ. ਐਮ. ਓ. ਸ਼ਰਾਬੀ ਹਾਲਤ ‘ਚ ਫੜਿਆ

Published on

----------- Advertisement -----------

ਪੰਜਾਬ : – ਪੰਜਾਬ ਵਿੱਚ ਬਹੁਮਤ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਕਤ ਵਿੱਚ ਆ ਗਏ ਹਨ। ਸੋਮਵਾਰ ਨੂੰ ਪਾਤੜਾਂ, ਭਦੌੜ, ਲੁਧਿਆਣਾ, ਬਟਾਲਾ ਸਮੇਤ ਕਈ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪਾਤੜਾਂ ਦੇ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਸ਼ੇ ਵਿੱਚ ਧੁੱਤ ਪਾਏ ਗਏ। ਜਿਸ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਤੁਰੰਤ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਬੁਲਾ ਕੇ ਕਾਰਵਾਈ ਕਰਨ ਲਈ ਕਿਹਾ।
ਵਿਧਾਇਕ ਕੁਲਵੰਤ ਬਾਜ਼ੀਗਰ ਨੇ ਦੱਸਿਆ ਕਿ ਇਸ ਡਾਕਟਰ ਬਾਰੇ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਦੋਂ ਉਹ ਅਚਾਨਕ ਹਸਪਤਾਲ ਵੱਲ ਆਏ ਤਾਂ ਪਤਾ ਲੱਗਾ ਕਿ ਡਾਕਟਰ ਨੇ ਸ਼ਰਾਬ ਪੀਤੀ ਹੋਈ ਸੀ। ਉਹ ਆਪਣਾ ਨਾਂ ਵੀ ਨਹੀਂ ਦੱਸ ਸਕਦਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਪਟਿਆਲਾ ਬੁਲਾਇਆ।
ਹਾਲਾਂਕਿ ਵਿਧਾਇਕ ਦੀ ਗੱਲ ਸੁਣਨ ਦੀ ਬਜਾਏ ਅਧਿਕਾਰੀ ਡਾਕਟਰ ਦਾ ਪੱਖ ਲੈਂਦੇ ਨਜ਼ਰ ਆਏ। ਜਿਸ ‘ਤੇ ਵਿਧਾਇਕ ਨੇ ਸਖ਼ਤ ਰੁਖ਼ ਦਿਖਾਇਆ। ਉਨ੍ਹਾਂ ਕਿਹਾ ਕਿ ਹੁਣ ਹਸਪਤਾਲਾਂ ਵਿੱਚ ਕਾਂਗਰਸ ਰਾਜ ਵਾਂਗ ਗੁੰਡਾਗਰਦੀ ਨਹੀਂ ਚੱਲੇਗੀ। ਜੇਕਰ ਲੋੜ ਪਈ ਤਾਂ ਉਹ ਰੋਜ਼ਾਨਾ ਹਸਪਤਾਲ ਦੀ ਜਾਂਚ ਲਈ ਆਉਣਗੇ।
ਭਦੌੜ ਵਿਧਾਨ ਸਭਾ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਹਰਾਉਣ ਵਾਲੇ ਲਾਭ ਸਿੰਘ ਉਗੋਕੇ ਨੇ ਵੀ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਮਰੀਜਾਂ ਦਾ ਸਹੀ ਢੰਗ ਨਾਲ ਇਲਾਜ ਕਰਨ ਲਈ ਵੀ ਕਿਹਾ।
ਲੁਧਿਆਣਾ ਕੇਂਦਰੀ ਤੋਂ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਸਰਕਾਰੀ ਹਸਪਤਾਲ ਪੁੱਜੇ। ਉਨ੍ਹਾਂ ਨੇ ਪਹਿਲਾਂ ਐਮਰਜੈਂਸੀ ਵਾਰਡ ਦੀ ਜਾਂਚ ਕੀਤੀ। ਇਸ ਦੌਰਾਨ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਟੈਸਟ ਦੀ ਰਿਪੋਰਟ ਸਮੇਂ ਸਿਰ ਨਹੀਂ ਮਿਲਦੀ। ਸਟਾਫ਼ ਉਨ੍ਹਾਂ ਨੂੰ ਦੇਖਣ ਨਹੀਂ ਆਉਂਦਾ। ਮਰੀਜ਼ਾਂ ਨੇ ਹਸਪਤਾਲ ਵਿੱਚ ਗੜਬੜੀ ਦੀ ਸ਼ਿਕਾਇਤ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...