ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਕਾਂਗਰਸ ਪਾਰਟੀ ਸਿਰਫ਼ 18 ਸੀਟਾਂ ਹੀ ਜਿੱਤ ਸਕੀ ਜਦ ਕਿ ਐਲਾਨੇ ਗਏ ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਨੇ ਕੁੱਲ 92 ਸੀਟਾਂ ਜਿੱਤੀਆਂ ਹਨ। ਪੰਜਾਬ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਪੰਜਾਬ ਦੇ ਐਡਵੋਕੇਟ ਜਨਰਲ ਡੀਐਸ ਪਟਵਾਲੀਆ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡੀਐਸ ਪਟਵਾਲੀਆ ਨੇ ਕੁਝ ਸਮਾਂ ਪਹਿਲਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤਾ ਹੈ।













