ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 17 ਮਈ ਨੂੰ ਹੋਵੇਗੀ। ਇਹ ਮੀਟਿੰਗ ਜਲੰਧਰ ਵਿਖੇ ਹੋਵੇਗੀ। ਇਸ ਵਿੱਚ ਜਲੰਧਰ ਸਮੇਤ ਪੂਰੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਵਿਚਾਰਿਆ ਜਾਵੇਗਾ ਅਤੇ ਪ੍ਰਵਾਨਗੀ ਦਿੱਤੀ ਜਾਵੇਗੀ। ਦੱਸ ਦਈਏ ਕਿ ਜਲੰਧਰ ਸਰਕਟ ਹਾਊਸ ਵਿਖੇ ਅੱਜ 17 ਮਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਥਾਨ ਬੀਤੇ ਦਿਨੀ ਬਦਲ ਦਿੱਤਾ ਗਿਆ ਸੀ। ਹੁਣ ਕੈਬਨਿਟ ਦੀ ਇਹ ਮੀਟਿੰਗ 11:30 ਵਜੇ ਜਲੰਧਰ ਸਰਕਟ ਹਾਊਸ ਦੀ ਬਜਾਏ ਕਾਨਫਰੰਸ ਰੂਮ, ਜੀ.ਓ, ਮੈਸ. ਪੀ.ਏ.ਪੀ ਜਲੰਧਰ ਵਿੱਚ ਹੋਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਸਾਰੇ ਵੱਡੇ ਮਾਮਲਿਆਂ ਬਾਰੇ ਫੈਸਲੇ ਮਾਨਯੋਗ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਹੀ ਲਏ ਗਏ ਹਨ। ਪਿਛਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਵਿੱਚ ਹੋਈ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ‘ਸਰਕਾਰ ਤੁਹਾਡੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਬਨਿਟ ਮੀਟਿੰਗਾਂ ਕੀਤੀਆਂ ਜਾਣਗੀਆਂ। ਸੀਐਮ ਮਾਨ ਨੇ ਕਿਹਾ ਸੀ ਕਿ ਜਿਸ ਥਾਂ ‘ਤੇ ਕੈਬਨਿਟ ਮੀਟਿੰਗ ਹੋਵੇਗੀ, ਸਾਰਾ ਦਿਨ ਸਰਕਾਰ ਉੱਥੇ ਹੀ ਰਹੇਗੀ।
----------- Advertisement -----------
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
Published on
----------- Advertisement -----------
----------- Advertisement -----------