August 3, 2026, 8:52 pm
----------- Advertisement -----------
HomeNewsBreaking Newsਪੰਜਾਬ ਮੰਤਰੀ ਮੰਡਲ ਨੇ ਰਾਜਪਾਲ ਨੂੰ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰਨ...

ਪੰਜਾਬ ਮੰਤਰੀ ਮੰਡਲ ਨੇ ਰਾਜਪਾਲ ਨੂੰ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰਨ ਦੀ ਕੀਤੀ ਸਿਫਾਰਿਸ਼

Published on

----------- Advertisement -----------

ਚੰਡੀਗੜ੍ਹ, 11 ਮਾਰਚ: ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਰਾਜ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇੱਕ ਸੰਵਿਧਾਨਕ ਲੋੜ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ।
ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਨਦੇਹੀ ਨਾਲ ਲਾਗੂ ਕਰੇਗੀ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ ‘ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...