July 22, 2026, 4:55 am
----------- Advertisement -----------
HomeNewsBreaking Newsਪੰਜਾਬ ਕਾਂਗਰਸ ਕਰੇਗੀ ਕਿਸਾਨਾਂ ਦੀ ਕਾਨੂੰਨੀ ਮਦਦ, ਹੈਲਪਲਾਈਨ ਨੰਬਰ ਕੀਤਾ ਜਾਰੀ

ਪੰਜਾਬ ਕਾਂਗਰਸ ਕਰੇਗੀ ਕਿਸਾਨਾਂ ਦੀ ਕਾਨੂੰਨੀ ਮਦਦ, ਹੈਲਪਲਾਈਨ ਨੰਬਰ ਕੀਤਾ ਜਾਰੀ

Published on

----------- Advertisement -----------

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਭਾਰਤ ਭੂਸ਼ਣ ਆਸ਼ੂ ਸਮੇਤ ਵਕੀਲਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਫਿਰ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਹਰਿਆਣਾ ਦੀ ਸਰਹੱਦ ‘ਤੇ ਬੈਰੀਕੇਡ ਅਤੇ ਕਿਲ ਲਗਾ ਦਿਤੇ ਗਏ ਹਨ ਤਾਂ ਜੋ ਕਿਸਾਨ ਦਿੱਲੀ ਨਾ ਜਾ ਸਕਣ। ਪੰਜਾਬ ਨੂੰ ਵੱਖਰੇ ਨਜ਼ਰੀਏ ਤੋਂ ਦੇਖਿਆ ਜਾਂਦਾ ਹੈ ਅਤੇ ਜੇਕਰ ਅਜਿਹਾ ਨਾ ਹੁੰਦਾ ਤਾਂ ਇਹ ਮਸਲੇ ਹੱਲ ਹੋ ਜਾਣੇ ਸਨ।

ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਆਪਣੀ ਕਾਨੂੰਨੀ ਟੀਮ ਦੇ ਨਾਲ ਕਿਸਾਨਾਂ ਦੇ ਨਾਲ ਹਾਂ ਅਤੇ ਜਦੋਂ ਉਹ ਇਜਾਜ਼ਤ ਦੇਣਗੇ ਤਾਂ ਅਸੀਂ ਜਾਵਾਂਗੇ ਕਿਸਾਨ ਆਪਣਾ ਪੱਖ ਮਜ਼ਬੂਤ ​​ਨਾਲ ਰੱਖਣ ਅਤੇ ਜੇਕਰ ਕਿਸਾਨਾਂ ਨੂੰ ਕਾਨੂੰਨੀ ਮਦਦ ਦੀ ਲੋੜ ਹੈ, ਅਸੀਂ ਮੁਹੱਈਆ ਕਰਵਾਵਾਂਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ “ਕਿਸਾਨ ਆਗੂ ਕਹਿੰਦੇ ਹਨ ਕਿ ਸਿਆਸੀ ਪਾਰਟੀਆਂ ਉਨ੍ਹਾਂ ਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਣਗੀਆਂ। ਅਜਿਹੇ ‘ਚ ਚਾਹੇ ਅਸੀਂ ਅੰਦੋਲਨ ਚ ਸ਼ਾਮਿਲ ਨਾ ਹੋ ਸਕੀਏ ਤਾਂ ਵੀ ਉਨ੍ਹਾਂ ਦਾ ਨੈਤਿਕ ਸਮਰਥਨ ਕਿਸਾਨਾਂ ਦੇ ਨਾਲ ਰਹੇਗਾ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਾਡੀ ਪੂਰੀ ਟੀਮ ਹੈ।”
ਕਾਂਗਰਸ ਨੇ ਕਿਸਾਨਾਂ ਨੂੰ 24 ਘੰਟੇ ਕਾਨੂੰਨੀ ਸਹਾਇਤਾ ਪੂਰੀ ਤਰ੍ਹਾਂ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਹੈਲਪਲਾਈਨ ਨੰਬਰ 82838 -35469 ਜਾਰੀ ਕੀਤਾ ਗਿਆ ਹੈ। ਇਸ ‘ਤੇ ਕਾਲ ਕਰਨ ਤੋਂ ਬਾਅਦ ਪੀੜਤ ਨੂੰ ਤੁਰੰਤ ਮਦਦ ਮਿਲੇਗੀ।
ਸੀਨੀਅਰ ਐਡਵੋਕੇਟ ਘਈ ਨੇ ਕਿਹਾ ਕਿ ਯਕੀਨੀ ਤੌਰ ‘ਤੇ ਸਾਨੂੰ ਕਿਸਾਨੀ ਅੰਦੋਲਨ ਚ ਸ਼ਾਮਿਲ ਹੋਣ ਤੋਂ ਦੂਰ ਰੱਖਿਆ ਹੈ, ਬਤੌਰ ਵਕੀਲ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਅਤੇ ਸਾਡੀ ਪੂਰੀ ਟੀਮ ਪੰਜਾਬ ਹਰਿਆਣਾ ਚੰਡੀਗੜ੍ਹ ‘ਚ ਮੁਫ਼ਤ ਕਾਨੂੰਨੀ ਲੜਾਈ ਲੜੇਗੀ, ਜਿਸ ਸਬੰਧੀ ਸਾਡੇ ਨਾਲ ਕਾਨੂੰਨੀ ਸਹਾਇਤਾ ਲਈ 8283835469 ‘ਤੇ ਦਿਨ ਰਾਤ ਸੰਪਰਕ ਕੀਤਾ ਜਾ ਸਕਦਾ ਹੈ ।ਅਸੀਂ ਉਨ੍ਹਾਂ ਦੀ ਮਦਦ ਲਈ ਹਰ ਜਗ੍ਹਾ ਪਹੁੰਚਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...