October 8, 2026, 12:19 pm
----------- Advertisement -----------
HomeNewsBreaking Newsਪੰਜਾਬ 'ਚ ਚੋਣ ਜ਼ਾਬਤਾ ਲਾਗੂ, ਚੋਣ ਕਮਿਸ਼ਨ ਨੇ ਕੀਤੇ ਕਈ ਵੱਡੇ ਐਲਾਨ

ਪੰਜਾਬ ‘ਚ ਚੋਣ ਜ਼ਾਬਤਾ ਲਾਗੂ, ਚੋਣ ਕਮਿਸ਼ਨ ਨੇ ਕੀਤੇ ਕਈ ਵੱਡੇ ਐਲਾਨ

Published on

----------- Advertisement -----------

ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫਰੈਂਸ ਕਰ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਕਈ ਵੱਡੇ ਐਲਾਨ ਕੀਤੇ ਗਏ ਹਨ। ਚੋਣ ਕਮਿਸ਼ਨ ਦੇ ਦਸਿਆ ਕਿ ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਪੰਜ ਸੂਬਿਆਂ ਵਿਚ 7 ਪੜਾਅ ਵਿਚ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਪੰਜਾਬ ਵਿੱਚ ਅੱਜ ਤੋਂ ਚੋਣ ਜ਼ਾਬਤਾ ਲੱਗ ਗਿਆ ਹੈ।
ਚੋਣ ਕਮਿਸ਼ਨ ਵਲੋਂ ਇਸ ਵਾਰ ਕੋਵਿਡ ਪ੍ਰੋਟੋਕਾਲ ਤਹਿਤ ਚੋਣਾਂ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਨੂੰ ਰੋਡ ਸ਼ੋਅ ਅਤੇ ਪੈਦਲ ਮਾਰਚ ਕਰਨ ਤੋਂ ਰੋਕ ਦਿੱਤਾ ਗਿਆ ਹੈ। ਕੋਰੋਨਾ ਮਹਾਮਾਰੀ ਤਹਿਤ ਡੋਰ ਟੂ ਡੋਰ ਪ੍ਰਚਾਰ ਸਿਰਫ ਪੰਜ ਜਣੇ ਹੀ ਕਰ ਸਕਣਗੇ। ਇਸ ਵਾਰ ਵੋਟਾਂ ਪਾਉਣ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਰਾਜਸੀ ਪਾਰਟੀਆਂ ਨੂੰ ਡਿਜੀਟਲ ਤੇ ਵਰਚੁਅਲ ਢੰਗ ਨਾਲ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ ਹੈ।


ਇਸ ਵਾਰ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਭਰਨ ਦੀ ਸਹੂਲਤ ਦਿੱਤੀ ਹੈ। ਉਮੀਦਵਾਰ ਚਾਹੇ ਤਾਂ ਉਹ ਆਨਲਾਈਨ ਆਪਣੇ ਪੱਤਰ ਦਾਖ਼ਲ ਕਰ ਸਕਦਾ ਹੈ। ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਵਿਚ ਚੋਣਾਂ ਦੇ ਪ੍ਰਬੰਧਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ ਸੇਵ ਚੋਣਾਂ ਹੋਣਗੀਆਂ। ਸਾਰੇ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਪੱਤਰ ਭਰਣ ਦੀ ਸਹੂਲਤ ਦਿੱਤੀ ਗਈ ਹੈ।ਪਾਰਟੀਆਂ ਨੂੰ ਆਪਣੀ ਵੈੱਬਸਾਈਟ ‘ਤੇ ਪੂਰੀ ਜਾਣਕਾਰੀ ਦੇਣੀ ਪਵੇਗੀ । ਚੋਣ ਅਧਿਕਾਰੀ ਪੂਰੀ ਤਰ੍ਹਾਂ ਵੈਕਸੀਨੇਟਿਡ ਹੋਣਗੇ ਪੰਜਾਬ ‘ਚ ਉਮੀਦਵਾਰ ਨੂੰ 40 ਲੱਖ ਤੱਕ ਖ਼ਰਚ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕਿਹਾ ਕਿ ਕੋਰੋਨਾ ਕਾਰਨ ਚੋਣਾਂ ਪ੍ਰਭਾਵਿਤ ਹੋਈਆਂ ਹਨ। ਅਜਿਹੇ ਵਿੱਚ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਜਾਣੀਏ ਕਿ ਚੋਣਾਂ ਕਿਵੇਂ ਕਰਵਾਉਣੀਆਂ ਹਨ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਅਸੀਂ ਕੋਵਿਡ ਨਿਯਮਾਂ ਦੇ ਨਾਲ ਚੋਣਾਂ ਨੂੰ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਚੋਣ ਦੌਰਾਨ ਹਰ ਬੂਥ ‘ਤੇ ਮਾਸਕ ਅਤੇ ਸੈਨੀਟਾਈਜ਼ਰ ਦਾ ਪ੍ਰਬੰਧ ਹੋਵੇਗਾ। 900 ਨਿਗਰਾਨ ਨਿਯੁਕਤ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...