ਮੋਹਾਲੀ: ਪੰਜਾਬ ਦੇ ਲਈ ਅੱਜ ਦਾ ਦਿਨ ਬਹੁਤ ਅਹਿਮ ਹੈ। ਸੂਬੇ ਦੀਆਂ 117 ਸੀਟਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਉੱਥੇ ਹੀ ਸਿਰਿ ਪਾਰਟੀਆਂ ਵੱਲੋਂ ਇਸ ਵੱਡੇ ਦਿਨ ‘ਤੇ ਰਬ ਦਾ ਅਸ਼ੀਰਵਾਦ ਲਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਤੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਵੀ ਮੋਹਾਲੀ ਵਿੱਖੇ ਗੁਰੂ ਘਰ ਪਹੁੰਚੇ। ਉਨ੍ਹਾਂ ਵੱਲੋਂ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਉਹ ਵੋਟ ਪਾਉਣ ਜਾਣਗੇ।
ਜ਼ਿਕਰਯੋਗ ਹੈ ਕਿ ਵੋਟਿੰਗ ਸਵੇਰ 8 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗੀ। ਰਾਜ ‘ਚ 2 ਕਰੋੜ 14 ਲੱਖ 99 ਹਜ਼ਾਰ 804 ਵੋਟਰ ਹਨ, ਜੋਕਿ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨ੍ਹਾਂ ’ਚ 1,12,98081 ਪੁਰਸ਼, 1,02,00,996 ਔਰਤਾਂ ਅਤੇ 727 ਥਰਡ ਜੈਂਡਰ ਵੋਟਰ ਸ਼ਾਮਲ ਹਨ।












