September 14, 2026, 2:48 am
----------- Advertisement -----------
HomeNewsBreaking Newsਵੋਟਾਂ ਦੀ ਗਿਣਤੀ ਤੋਂ ਪਹਿਲਾਂ ਸੀ.ਐਮ ਚਰਨਜੀਤ ਚੰਨੀ ਪੁੱਜੇ ਚੰਡੀਗੜ੍ਹ, ਕਈ ਕਾਂਗਰਸੀ...

ਵੋਟਾਂ ਦੀ ਗਿਣਤੀ ਤੋਂ ਪਹਿਲਾਂ ਸੀ.ਐਮ ਚਰਨਜੀਤ ਚੰਨੀ ਪੁੱਜੇ ਚੰਡੀਗੜ੍ਹ, ਕਈ ਕਾਂਗਰਸੀ ਵਿਧਾਇਕ ਵੀ ਮੌਜੂਦ

Published on

----------- Advertisement -----------

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਵਿੱਚ ਕੁੱਝ ਘੰਟਿਆਂ ਦਾ ਸਮਾਂ ਹੀ ਬਾਕੀ ਰਹਿ ਗਿਆ ਹੈ। ਵੋਟਾਂ ਦੀ ਗਿਣਤੀ ਤੋਂ ਪਹਿਲਾਂ ਪੰਜਾਬ ਦੇ ਸੀਐਮ ਚਰਨਜੀਤ ਚੰਨੀ ਬੁੱਧਵਾਰ ਦੁਪਹਿਰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਪੁੱਜੇ ਹਨ। ਸੀ ਐਮ ਚੰਨੀ ਨਾਲ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਮਦਨ ਲਾਲ ਜਲਾਲਪੁਰ ਸਮੇਤ ਕਈ ਕਾਂਗਰਸੀ ਆਗੂ ਵੀ ਇੱਥੇ ਪਹੁੰਚ ਗਏ ਹਨ।ਜਾਣਕਾਰੀ ਮੁਤਾਬਿਕ ਵੋਟਾਂ ਦੀ ਗਿਣਤੀ ਦੇ ਨਤੀਜੇ ਨੂੰ ਲੈ ਕੇ ਉਨ੍ਹਾਂ ਦਾ ਮੰਥਨ ਚੱਲ ਰਿਹਾ ਹੈ। ਹਾਲਾਂਕਿ ਮੁੱਖ ਮੰਤਰੀ ਵੱਲੋ ਅਜੇ ਤਕ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਉਨ੍ਹਾਂ ਦੇ ਸਮਰਥਕ ਦਾਅਵਾ ਕਰ ਰਹੇ ਹਨ ਕਿ ਪੰਜਾਬ ‘ਚ ਯਕੀਨੀ ਤੌਰ ‘ਤੇ ਕਾਂਗਰਸ ਦੀ ਸਰਕਾਰ ਹੀ ਦੁਬਾਰਾ ਆਵੇਗੀ। ਪਟਿਆਲਾ ਦੇ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀਆਂ ਰੈਲੀਆਂ ਵਿੱਚ ਇਕੱਠੀ ਹੋਈ ਭੀੜ ਤੋਂ ਮਜ਼ਬੂਤ ​​ਹੋਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਪਟਿਆਲਾ ਤੋਂ 5 ਸੀਟਾਂ ਜਿੱਤੇਗੀ। ਜਿਸ ਤਰ੍ਹਾਂ 2017 ‘ਚ 12 ਵਜੇ ਤੱਕ ‘ਆਪ’ ਅੱਗੇ ਸੀ, ਇਸ ਵਾਰ ਵੀ ਅਜਿਹਾ ਹੀ ਹੋਵੇਗਾ ਅਤੇ ਅੰਤ ‘ਚ ਕਾਂਗਰਸ ਦੀ ਜਿੱਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...