November 19, 2026, 8:54 am
----------- Advertisement -----------
HomeNewsBreaking Newsਨਵੇਂ ਸਾਲ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਲ ਪਲਾਂਟ

ਨਵੇਂ ਸਾਲ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਲ ਪਲਾਂਟ

Published on

----------- Advertisement -----------

ਪੰਜਾਬ ਦੇ ਲੋਕਾਂ ਲਈ ਨਵੇਂ ਸਾਲ ਦੀ ਸ਼ੁਰੂਆਤ ਬਹੁਤ ਵਧੀਆ ਹੋਈ ਹੈ। ਸੂਬੇ ‘ਚ ਬਿਜਲੀ ਸੰਕਟ ਨਾਲ ਨਿਜਿੱਠਣ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਸਫਲ ਰਹੀਆਂ ਹਨ। ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 540 ਮੈਗਾਵਾਟ ਦਾ ਗੋਇੰਦਵਾਲ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। ਇਸ ਨੂੰ ਹੈਦਰਾਬਾਦ ਦੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਨੇ 22 ਦਸੰਬਰ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪਾਵਰਕੌਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।
ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਸਰਕਾਰ ਨੇ ਇਸ ਨੂੰ ‘ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ’ ਦਾ ਨਾਮ ਦਿੱਤਾ ਹੈ ਪੰਜਾਬ ‘ਚ ਇਸ ਤੋਂ ਪਹਿਲਾਂ ਬਠਿੰਡਾ ‘ਚ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ, ਲਹਿਰਾ ਮੁਹੱਬਤ ‘ਚ ਗੁਰੂ ਗੋਬਿੰਦ ਸਾਹਿਬ ਦੇ ਨਾਂ ‘ਤੇ ਅਤੇ ਰੋਪੜ ‘ਚ ਗੁਰੂ ਗੋਬਿੰਦ ਸਿੰਘ ਦੇ ਨਾਂ ‘ਤੇ ਥਰਮਲ ਬਣ ਚੁੱਕਾ ਹੈ। 1 ਜਨਵਰੀ 2018 ਨੂੰ ਕਾਂਗਰਸ ਸਰਕਾਰ ਨੇ ਬਠਿੰਡਾ ਥਰਮਲ ਅਤੇ ਰੋਪੜ ਦੇ ਦੋ ਯੂਨਿਟ ਬੰਦ ਕਰ ਦਿੱਤੇ ਸਨ। ਗੋਇੰਦਵਾਲ ਥਰਮਲ ਪਲਾਟ ਦੀ ਖਰੀਦ ਜਨਤਕ ਖੇਤਰ ਨੂੰ ਮਜ਼ਬੂਤ ​​ਕਰੇਗੀ।
ਪੰਜਾਬ ਮੰਤਰੀ ਮੰਡਲ ਨੇ 10 ਜੂਨ, 2023 ਨੂੰ ਗੋਇੰਦਵਾਲ ਥਰਮਲ ਪਲਾਂਟ ਦੀ ਖਰੀਦ ਲਈ ਹਰੀ ਝੰਡੀ ਦਿੱਤੀ ਸੀ।
ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪਾਵਰਕੌਮ ਦੇ ਸੀਐਮਡੀ ਬਲਦੇਵ ਸਿੰਘ ਸਰਾ ਨੇ ਖਰੀਦ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...