August 3, 2026, 7:17 pm
----------- Advertisement -----------
HomeNewsBreaking Newsਪੰਜਾਬ ਗਵਰਨਰ ਨੇ ਵਿਧਾਨ ਸਭਾ ਕੀਤੀ ਭੰਗ

ਪੰਜਾਬ ਗਵਰਨਰ ਨੇ ਵਿਧਾਨ ਸਭਾ ਕੀਤੀ ਭੰਗ

Published on

----------- Advertisement -----------

ਪੰਜਾਬ : – ਪੰਜਾਬ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪਿਛਲੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਤੋਂ ਬਾਅਦ ਰਾਜਪਾਲ ਨੇ ਚੰਨੀ ਨੂੰ ਨਵੇਂ ਮੁੱਖ ਮੰਤਰੀ ਭਾਵ ਭਗਵੰਤ ਮਾਨ ਦੇ ਸਹੁੰ ਚੁੱਕਣ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ। ਹਾਲਾਂਕਿ, ਉਨ੍ਹਾਂ ਕੋਲ ਹੁਣ ਫੈਸਲੇ ਲੈਣ ਦੀ ਸ਼ਕਤੀ ਨਹੀਂ ਰਹੇਗੀ।
ਇਸ ਦੇ ਨਾਲ ਹੀ ਰਾਜਪਾਲ ਨੂੰ ਅਸਤੀਫਾ ਸੌਂਪਦਿਆਂ ਚਰਨਜੀਤ ਚੰਨੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਨਵੀਂ ਪਾਰਟੀ ਚੁਣੀ ਗਈ ਹੈ। ਇਸ ਲਈ ਮੰਤਰੀ ਮੰਡਲ ਦੀ ਮੀਟਿੰਗ ਬੁਲਾ ਕੇ 15ਵੀਂ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ। ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਰਾਜਪਾਲ ਨੇ ਮੈਨੂੰ ਨਵੀਂ ਸਰਕਾਰ ਬਣਨ ਤੱਕ ਸਰਕਾਰ ਚਲਾਉਣ ਲਈ ਕਿਹਾ ਹੈ।
ਚੰਨੀ ਨੇ ਕਿਹਾ ਕਿ ਅਸੀਂ ਲੋਕਾਂ ਵਿਚਕਾਰ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਨਵੀਂ ਸਰਕਾਰ ਨੂੰ ਸਸਤੀ ਬਿਜਲੀ, ਪੈਟਰੋਲ-ਡੀਜ਼ਲ ਤੇ ਰੇਤ ਦੇ ਰੇਟਾਂ ਵਿੱਚ ਕਟੌਤੀ, ਬਕਾਏ ਮੁਆਫ਼ ਕਰਨ ਵਰਗੇ ਫੈਸਲਿਆਂ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ। ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟਾਂ ਪਾਈਆਂ ਹਨ। ਅਸੀਂ ਆਸ ਕਰਦੇ ਹਾਂ ਕਿ ਜੋ ਸੁਪਨੇ ਉਨ੍ਹਾਂ ਨੇ ਲੋਕਾਂ ਨੂੰ ਦਿਖਾਏ ਹਨ, ਅਸੀਂ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵਾਂਗੇ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਦੀ ਆਖਰੀ ਮੀਟਿੰਗ ਕੀਤੀ। ਇਹ ਮੀਟਿੰਗ ਪਹਿਲਾਂ ਸਕੱਤਰੇਤ ਵਿੱਚ ਸੱਦੀ ਗਈ ਸੀ। ਇਸ ਵਾਰ ਚੋਣਾਂ ਵਿੱਚ ਚੰਨੀ ਦੋਵਾਂ ਸੀਟਾਂ ਤੋਂ ਹਾਰ ਗਏ ਸਨ। ਇਸ ਤੋਂ ਇਲਾਵਾ 8 ਮੰਤਰੀ ਚੋਣ ਹਾਰ ਗਏ। ਸੰਸਦ ਮੈਂਬਰ ਭਗਵੰਤ ਮਾਨ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...