August 26, 2026, 11:11 am
----------- Advertisement -----------
HomeNewsBreaking Newsਮੁੱਖ ਮੰਤਰੀ ਦੇ ਹੁਕਮਾਂ 'ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ...

ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ

Published on

----------- Advertisement -----------

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਵਜੋਂ ਮਿਲਣਗੇ

ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਸੇਧ ਦੇਣ ਲਈ 3000 ਅਧਿਕਾਰੀਆਂ/ਕਰਮਚਾਰੀਆਂ ਨੂੰ ਤਾਇਨਾਤ ਕੀਤਾ

ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਚੂਹਿਆਂ ਦੀ ਰੋਕਥਾਮ ਲਈ ਕਿਸਾਨਾਂ ਨੂੰ ਕੀਟਨਾਸ਼ਕ ਮੁਫਤ ਮੁਹੱਈਆ ਕਰਵਾਉਣ ਲਈ ਕਿਹਾ

ਚੰਡੀਗੜ੍ਹ, 22 ਮਈ : – ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣ ਕਾਰਨ ਜ਼ਮੀਨ ਦੀ ਉਪਜਾਊ ਵੀ ਘਟਦੀ ਜਾ ਰਹੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸਾਉਣੀ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਹੇਠ ਰਕਬਾ ਪਿਛਲੇ ਸਾਲ ਦੇ ਮੁਕਾਬਲੇ ਦੁੱਗਣਾ ਕਰਦੇ ਹੋਏ 30 ਲੱਖ ਏਕੜ (12 ਲੱਖ ਹੈਕਟੇਅਰ) ਰਕਬਾ ਇਸ ਤਕਨੀਕ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੈ। ਇਸ ਕਦਮ ਦਾ ਉਦੇਸ਼ ਨਵੀਨਤਮ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਨ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਹੈ।
ਝੋਨੇ ਦੀ ਸਿੱਧੀ ਬਿਜਾਈ ਨਾਲ 20-30 ਫੀਸਦੀ ਪਾਣੀ ਦੀ ਬੱਚਤ ਅਤੇ ਮਜ਼ਦੂਰੀ ਦੀ ਲਾਗਤ 2500-3000 ਰੁਪਏ ਤੱਕ ਘਟਾਈ ਜਾ ਸਕਦੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਭਗਵੰਤ ਮਾਨ, ਜਿਨ੍ਹਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਾਲ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਲਗਭਗ 12 ਲੱਖ ਹੈਕਟੇਅਰ ਰਕਬੇ ਨੂੰ ਇਸ ਤਕਨੀਕ ਅਧੀਨ ਲਿਆਉਣ ਲਈ ਠੋਸ ਉਪਰਾਲੇ ਕੀਤੇ ਜਾਣ ਜੋ ਬਹੁਤ ਘੱਟ ਸਿੰਚਾਈ ਦੀ ਵਰਤੋਂ ਕਰਦੀ ਹੈ। ਇਹ ਵਿਧੀ ਜ਼ਮੀਨ ਵਿਚ ਪਾਣੀ ਦੇ ਰਿਸਣ ਵਿਚ ਸੁਧਾਰ ਕਰਨ ਦੇ ਨਾਲ-ਨਾਲ ਖਰਚੇ ਘਟਾਉਂਦੀ ਹੈ ਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਵੀ ਕਰਦੀ ਹੈ। ਇਸ ਨਾਲ ਝੋਨੇ ਅਤੇ ਕਣਕ ਦੇ ਝਾੜ ਵਿਚ ਵੀ 5-10 ਫੀਸਦੀ ਵਾਧਾ ਹੋਵੇਗਾ। ਸਿੱਧੀ ਬਿਜਾਈ ਕਰਨ ਨਾਲ ਪਾਣੀ, ਲੇਬਰ ਅਤੇ ਬਿਜਲੀ ਦੀ ਵੀ ਬੱਚਤ ਹੁੰਦੀ ਹੈ। ਇਸ ਵਿਧੀ ਨਾਲ ਧਰਤੀ ਦਾ 10 ਤੋਂ 12 ਫੀਸਦੀ ਪਾਣੀ ਜ਼ਿਆਦਾ ਰੀਚਾਰਜ ਹੁੰਦਾ ਹੈ।
ਕਿਸਾਨਾਂ ਨੂੰ ਡੀ.ਐਸ.ਆਰ. ਰਾਹੀਂ ਝੋਨਾ ਬੀਜਣ ਲਈ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਨਵੀਨਤਮ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹ ਵਜੋਂ 1500 ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਪਾਣੀ ਦੀ ਘੱਟ ਖਪਤ ਅਤੇ ਘੱਟ ਖਰਚੇ ਵਾਲੀ ਇਸ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ 450 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬਾ ਭਰ ਦੇ ਕਿਸਾਨ ਬਾਸਮਤੀ ਸਮੇਤ 30 ਲੱਖ ਹੈਕਟੇਅਰ (75 ਲੱਖ ਏਕੜ) ਰਕਬੇ ਵਿੱਚ ਝੋਨਾ ਲਾਉਣਗੇ। ਅੰਕੜਿਆਂ ਅਨੁਸਾਰ ਪਿਛਲੇ ਸਾਲ 15 ਲੱਖ ਏਕੜ (6 ਲੱਖ ਹੈਕਟੇਅਰ) ਰਕਬੇ ਵਿਚ ਡੀ.ਐਸ.ਆਰ. ਰਾਹੀਂ ਝੋਨੇ ਦੀ ਕਾਸ਼ਤ ਕੀਤੀ ਗਈ ਸੀ ਅਤੇ ਇਸ ਸਾਲ 30 ਲੱਖ ਏਕੜ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਉਦੇਸ਼ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਇਸ ਵਾਤਾਵਰਨ ਪੱਖੀ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਜਲ ਤੇ ਭੂਮੀ ਸੰਭਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਲਗਭਗ 3000 ਅਧਿਕਾਰੀਆਂ/ਕਰਮਚਾਰੀਆਂ ਨੂੰ ਤਾਇਨਾਤ ਕੀਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਤਕਨੀਕ ਬਾਰੇ ਇੱਕ ਦਿਨ ਦੀ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ 5-7 ਪਿੰਡਾਂ ਦੇ ਕਲੱਸਟਰ ਬਣਾ ਕੇ ਪਿੰਡ ਪੱਧਰੀ ਸਿਖਲਾਈ ਕੈਂਪ ਵੀ ਲਗਾਏ ਜਾ ਰਹੇ ਹਨ।
ਕੁਝ ਖੇਤਰਾਂ ਵਿੱਚ ਸਿੱਧੀ ਬਿਜਾਈ ਵਾਲੇ ਝੋਨੇ ਦੀ ਫ਼ਸਲ ਨੂੰ ਚੂਹਿਆਂ ਵੱਲੋਂ ਨੁਕਸਾਨ ਪਹੁੰਚਾਉਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਚੂਹਿਆਂ ਨੂੰ ਕੰਟਰੋਲ ਕਰਨ ਵਾਲੀਆਂ ਕੀਟਨਾਸ਼ਕ ਦਵਾਈਆਂ ਕਿਸਾਨਾਂ ਨੂੰ ਮੁਫ਼ਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਸ ਪਿੰਡ ਦਾ ਸਬੰਧਤ ਡਿਊਟੀ ਅਫਸਰ ਲੋੜਵੰਦ ਕਿਸਾਨਾਂ ਨੂੰ ਕੀਟਨਾਸ਼ਕ (ਬ੍ਰੋਮੋਡੀਲੋਨ/ਜ਼ਿੰਕਫਾਸਫਾਈਡ) ਵੰਡੇਗਾ। ਇਸ ਦੌਰਾਨ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਡੀ.ਐਸ.ਆਰ. ਤਕਨੀਕ ਫਸਲੀ ਚੱਕਰ ਦੌਰਾਨ ਰਵਾਇਤੀ ਵਿਧੀ ਕੱਦੂ ਕਰਨ ਦੇ ਮੁਕਾਬਲੇ ਲਗਭਗ 15-20 ਫੀਸਦੀ ਪਾਣੀ ਦੀ ਬਚਤ ਕਰਨ ਵਿੱਚ ਮਦਦ ਕਰਦੀ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿਚ ਝੋਨੇ ਲਾਉਣ ਦੇ ਰਵਾਇਤੀ ਢੰਗ ਨਾਲ ਧਰਤੀ ਹੇਠਲੇ ਪਾਣੀ ਵਿਚ ਚਿੰਤਾਜਨਕ ਗਿਰਾਵਟ ਨੂੰ ਰੋਕਣ ਲਈ ਤੁਰੰਤ ਉਪਰਾਲਿਆਂ ਦੀ ਲੋੜ ਹੈ। ਇਸ ਵੇਲੇ ਜ਼ਮੀਨਦੋਜ਼ ਪਾਣੀ ਦੀ 86 ਸੈਂਟੀਮੀਟਰ ਪ੍ਰਤੀ ਸਾਲ ਦੀ ਦਰ ਨਾਲ ਆ ਰਹੀ ਗਿਰਾਵਟ ਕਾਰਨ ਆਉਣ ਵਾਲੇ 15-20 ਸਾਲਾਂ ਵਿਚ ਸੂਬੇ ਕੋਲ ਧਰਤੀ ਹੇਠਲਾ ਪਾਣੀ ਨਹੀਂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...