September 30, 2026, 7:34 pm
----------- Advertisement -----------
HomeNewsBreaking Newsਪੰਜਾਬ 'ਆਪ' ਲਈ 'ਗੇਟਵੇ ਆਫ਼ ਇੰਡੀਆ' ਹੈ, ਸਰਕਾਰ ਬਣਨ 'ਤੇ ਸ਼ਾਸਨ ਦੀ...

ਪੰਜਾਬ ‘ਆਪ’ ਲਈ ‘ਗੇਟਵੇ ਆਫ਼ ਇੰਡੀਆ’ ਹੈ, ਸਰਕਾਰ ਬਣਨ ‘ਤੇ ਸ਼ਾਸਨ ਦੀ ਨਵੀਂ ਪਰਿਭਾਸ਼ਾ ਲਿਖਾਂਗੇ: ਸਤਿੰਦਰ ਜੈਨ

Published on

----------- Advertisement -----------
  • ਸਿੱਖਿਆ ਅਤੇ ਸਿੱਖਿਆ ਨੂੰ ਆਮ ਆਦਮੀ ਪਾਰਟੀ ਨੇ ਹੀ ਬਣਾਇਆ ਪ੍ਰਮੁੱਖ ਮੁੱਦਾ: ਸਤਿੰਦਰ ਜੈਨ
  • ਕਾਂਗਰਸ ਖਟਾਰਾ ਬੱਸ ਅਤੇ ਅਕਾਲੀ ਦਲ ਪ੍ਰਾਈਵੇਟ ਕੰਪਨੀ, ਇਨ੍ਹਾਂ ਨੂੰ ਬਦਲਣਾ ਬੇਹੱਦ ਜ਼ਰੂਰੀ: ਸਤਿੰਦਰ ਜੈਨ
  • ਪੰਜਾਬ ਦਾ ਹਰ ਆਦਮੀ ਬਦਲਾਅ ਚਾਹੁੰਦਾ ਹੈ: ਸਤਿੰਦਰ ਜੈਨ
  • ਲੋਕਾਂ ਨੂੰ ਮੁਫ਼ਤ ਸੇਵਾ ਦੇਣਾ ਕੇਜਰੀਵਾਲ ਦਾ ਅਰਥ ਸ਼ਾਸਤਰ ਹੈ, ਇਸ ਨੂੰ ਸਮਝਣਾ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਵੱਸ ਦੀ ਗੱਲ ਨਹੀਂ

ਅਮਰਗੜ੍ਹ (ਮਲੇਰਕੋਟਲਾ), 25 ਦਸੰਬਰ 2021 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੇ ਕਾਂਗਰਸ ਨੂੰ ਖਟਾਰਾ ਬੱਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਾਈਵੇਟ ਕੰਪਨੀ ਕਰਾਰ ਦਿੱਤਾ ਹੈ। ਜੈਨ ਨੇ ਕਿਹਾ ਕਿ ਕਾਂਗਰਸ 135 ਸਾਲ ਪੁਰਾਣੀ ਖਟਾਰਾ ਬੱਸ ਹੋ ਚੁੱਕੀ ਹੈ ਅਤੇ ਅਕਾਲੀ ਦਲ ਬਾਦਲ ਪਰਿਵਾਰ ਦੇ ਕਬਜ਼ੇ ਕਾਰਨ ਪ੍ਰਾਈਵੇਟ ਕੰਪਨੀ ਬਣ ਚੁੱਕਾ ਹੈ। ਰਾਜ ਅਤੇ ਦੇਸ਼ ਦੀ ਭਲਾਈ ਲਈ ਇਨ੍ਹਾਂ ਦੋਨਾਂ ਨੂੰ ਬਦਲਣਾ ਬੇਹੱਦ ਜ਼ਰੂਰੀ ਹੈ।

ਸ਼ਨੀਵਾਰ ਨੂੰ ‘ਆਪ’ ਨੇਤਾ ਜੈਨ ਨੇ ਅਮਰਗੜ੍ਹ ਤੇ ਆਸਪਾਸ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮਿਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਤਾਂਕਿ 2022 ਵਿਧਾਨ ਸਭਾ ਲਈ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਉਨ੍ਹਾਂ ਦੀਆਂ ਮੰਗਾਂ ਸ਼ਾਮਲ ਕੀਤੀਆਂ ਜਾ ਸਕਣ। ਸਭਾ ਨੂੰ ਸੰਬੋਧਨ ਕਰਦਿਆਂ ਜੈਨ ਨੇ ਕਿਹਾ ਕਿ ਆਮ ਲੋਕਾਂ ਨੂੰ ਮੁਫ਼ਤ ਅਤੇ ਚੰਗੀਆਂ ਸਹੂਲਤਾਂ ਪ੍ਰਦਾਨ ਕਰਨਾ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਅਰਥ ਸ਼ਾਸਤਰ ਹੈ। ਲੋਕਾਂ ਨੂੰ ਜੇ ਮੁਫ਼ਤ ਵਿੱਚ ਬਿਜਲੀ ਮਿਲੇਗੀ, ਪਾਣੀ ਮਿਲੇਗਾ, ਮੁਫ਼ਤ ਚੰਗੀ ਸਿੱਖਿਆ ਅਤੇ ਸਿਹਤ ਸੇਵਾਵਾਂ ਮਿਲਣਗੀਆਂ ਤਾਂ ਉਨ੍ਹਾਂ ਦੇ ਪੈਸੇ ਬਚਣਗੇ। ਇਸ ਪੈਸੇ ਨਾਲ ਉਹ ਬਾਜ਼ਾਰ ਤੋਂ ਸਮਾਨ ਖ਼ਰੀਦਣਗੇ। ਫਿਰ ਮੰਗ ਵਧੇਗੀ।

ਮੰਗ ਵਧੇਗੀ ਤਾਂ ਉਤਪਾਦਨ ਵੀ ਵਧੇਗਾ ਅਤੇ ਉਤਪਾਦਨ ਵਧੇਗਾ ਤਾਂ ਰੋਜ਼ਗਾਰ ਵੀ ਵਧੇਗਾ। ਕੇਜਰੀਵਾਲ ਦਾ ਅਰਥ ਸ਼ਾਸਤਰ ਸਮਝਣਾ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵੱਸ ਦੀ ਗੱਲ ਨਹੀਂ ਹੈ। ਜੈਨ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਕੈਪਟਨ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰ ਮਹੀਨੇ ਦੀ 1 ਤੋਂ 7 ਤਰੀਕ ਤੱਕ ਦੁਕਾਨ ‘ਤੇ ਹੀ ਬੈਠੇ ਰਹੇ। ਆਪ ਦੀ ਸਰਕਾਰ 18 ਸਾਲ ਤੋਂ ਉੱਪਰ ਦੀਆਂ ਸਾਰੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਭੱਤਾ ਦੇਵੇਗੀ। ਫਿਰ ਕਿਸੇ ਵੀ ਔਰਤ ਨੂੰ ਛੋਟੀਆਂ ਛੋਟੀਆਂ ਚੀਜ਼ਾਂ ਲਈ ਪੈਸੇ ਮੰਗਣ ਦੀ ਜ਼ਰੂਰਤ ਨਹੀਂ ਰਹਿ ਜਾਵੇਗੀ।

ਆਮ ਆਦਮੀ ਪਾਰਟੀ ਲਈ 2022 ਦੀਆਂ ਚੋਣਾ ਦਾ ਮਹੱਤਵ ਦੱਸਦੇ ਹੋਏ ਜੈਨ ਨੇ ਕਿਹਾ, ”ਪੰਜਾਬ ਸਾਡੇ ਲਈ ‘ਗੇਟਵੇ ਆਫ਼ ਇੰਡੀਆ’ ਹੈ। ਦਿੱਲੀ ਵਿੱਚ ਸਾਡੀ ਸਰਕਾਰ ਹੈ, ਪਰ ਦਿੱਲੀ ਪੂਰਾ ਰਾਜ ਨਹੀਂ ਹੈ। ਪੰਜਾਬ ਪੂਰਾ ਰਾਜ ਹੈ। ਇੱਥੇ ਸਾਨੂੰ ਕੰਮ ਕਰਨ ਦਾ ਪੂਰਾ ਮੌਕਾ ਮਿਲੇਗਾ। ਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਅਸੀਂ ਵਿਕਾਸ ਮੁਖੀ ਸ਼ਾਸਨ ਦੀ ਨਵੀਂ ਪਰਿਭਾਸ਼ਾ ਲਿਖਾਂਗੇ ਅਤੇ ਦੇਸ਼ ਦੀ ਰਾਜਨੀਤੀ ਵਿੱਚ ‘ਕੰਮ ਦੀ ਰਾਜਨੀਤੀ’ ਦਾ ਇੱਕ ਨਵਾਂ ਪੰਨਾ ਜੋੜਾਂਗੇ।”

ਜੈਨ ਨੇ ਕਿਹਾ ਕਿ ਰੋਜ਼ਗਾਰ ਪੈਦਾ ਕਰਨ ਵਾਲੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਸਹਾਇਤਾ ਦਿੰਦੀ ਹੈ, ਪਰ ਪੰਜਾਬ ਵਿੱਚ ਇਸ ਤੋਂ ਉਲਟ ਹੈ। ਪੰਜਾਬ ਦੇ ਸੱਤਾਧਾਰੀ ਆਗੂ, ਵਿਧਾਇਕ ਅਤੇ ਮੰਤਰੀ ਰੋਜ਼ਗਾਰ ਪੈਦਾ ਕਰਨ ਵਾਲੇ ਉਦਯੋਗਪਤੀਆਂ ਅਤੇ ਵਪਾਰੀਆਂ ਤੋਂ ਹਿੱਸਾ ਮੰਗਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦਾ ਬਜਟ 60 ਹਜ਼ਾਰ ਕਰੋੜ ਦਾ ਹੈ ਅਤੇ ਆਬਾਦੀ ਦੋ ਕਰੋੜ ਹੈ। ਜਦੋਂ ਕਿ ਪੰਜਾਬ ਦੀ ਆਬਾਦੀ 3 ਕਰੋੜ ਹੈ ਅਤੇ ਬਜਟ 1 ਲੱਖ 70 ਹਜ਼ਾਰ ਕਰੋੜ ਦਾ ਹੈ। ਫਿਰ ਵੀ ਅਕਾਲੀ, ਕਾਂਗਰਸ ਅਤੇ ਭਾਜਪਾ ਦੇ ਆਗੂ ਕਹਿੰਦੇ ਹਨ ਕਿ ਸਰਕਾਰੀ ਖ਼ਜ਼ਾਨਾ ਖ਼ਾਲੀ ਹੈ। ਦਰਅਸਲ, ਖ਼ਜ਼ਾਨਾ ਖ਼ਾਲੀ ਨਹੀਂ ਹੈ। ਇਨ੍ਹਾਂ ਭ੍ਰਿਸ਼ਟ ਆਗੂਆਂ ਦੀ ਨੀਅਤ ਵਿੱਚ ਭੁੱਖ ਹੈ, ਜਿਹੜੀ ਐਨੀ ਲੁੱਟ ਤੋਂ ਬਾਅਦ ਵੀ ਪੂਰੀ ਨਹੀਂ ਹੋ ਰਹੀ। ਜੇ ਇਨ੍ਹਾਂ ਦੀ ਨੀਅਤ ਅਤੇ ਨੀਤੀ ਚੰਗੀ ਹੁੰਦੀ ਤਾਂ ਅੱਜ ਖ਼ਜ਼ਾਨਾ ਖ਼ਾਲੀ ਨਾ ਹੁੰਦਾ। ਲੋਕਾਂ ਦੇ ਪੈਸੇ ਨਾਲ ਉਨ੍ਹਾਂ ਨੇ ਸਿਰਫ਼ ਆਪਣੀਆਂ ਜੇਬਾਂ ਭਰੀਆਂ ਹਨ। ਪੰਜਾਬ ਦੇ ਲੋਕ ਹੁਣ ਪ੍ਰੰਪਰਿਕ ਪਾਰਟੀਆਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ। ਅੱਜ ਪੰਜਾਬ ਦਾ ਹਰ ਆਦਮੀ ਬਦਲਾਅ ਚਾਹੁੰਦਾ ਹੈ।

ਜੈਨ ਨੇ ਕਿਹਾ ਕਿ ਸਿੱਖਿਆ ਅਤੇ ਇਲਾਜ ਨੂੰ ਆਮ ਆਦਮੀ ਪਾਰਟੀ ਨੇ ਹੀ ਦੇਸ਼ ਦਾ ਪ੍ਰਮੁੱਖ ਮੁੱਦਾ ਬਣਾਇਆ ਹੈ। ਅੱਜ ਸਿੱਖਿਆ ਅਤੇ ਇਲਾਜ ਨਾਲ ਜੁੜੀ ਖ਼ਬਰ ਦਿੱਲੀ ਸਰਕਾਰ ਦੇ ਕੰਮਾਂ ਕਰਕੇ ਅਖ਼ਬਾਰਾਂ ਦੇ ਪਹਿਲੇ ਪੰਨੇ ‘ਤੇ ਛਪਦੀ ਹੈ। ਜਦੋਂ ਕਿ ਪਹਿਲਾਂ ਅਖ਼ਬਾਰਾਂ ਵਿੱਚ ਇਸ ਤਰਾਂ ਦੀਆਂ ਖ਼ਬਰਾਂ ਦਾ ਬਹੁਤ ਘੱਟ ਜ਼ਿਕਰ ਹੁੰਦਾ ਸੀ। ਉਨ੍ਹਾਂ ਕਿਹਾ ਕਿ ਆਪ ਆਗੂਆਂ ਦਾ ਕੋਈ ਰਾਜਨੀਤਿਕ ਪਿਛੋਕੜ ਨਹੀਂ ਹੈ। ਸਾਰੇ ਵਿਧਾਇਕ ਅਤੇ ਮੰਤਰੀ ਆਮ ਪਰਿਵਾਰਾਂ ਤੋਂ ਹਨ। ਇਸ ਲਈ ਉਹ ਆਮ ਲੋਕਾਂ ਦੇ ਦੁੱਖ ਭਲੀ-ਭਾਂਤੀ ਸਮਝਦੇ ਹਨ। ਜਦੋਂ ਕਿ ਪ੍ਰੰਪਰਿਕ ਰਾਜਨੀਤਿਕ ਪਾਰਟੀਆਂ ਦੇ ਵਿਧਾਇਕ ਅਤੇ ਮੰਤਰੀ ਬਾਹੂਬਲੀ ਦੀ ਤਰਾਂ ਵਰਤਾਓ ਕਰਦੇ ਹਨ। ਜੈਨ ਨੇ ਪੰਜਾਬ ਦੇ ਲੋਕਾਂ ਤੋਂ ਰਾਜ ਦੇ ਸੰਪੂਰਨ ਵਿਕਾਸ, ਸ਼ਾਂਤੀ ਅਤੇ ਸੁਰੱਖਿਆ ਲਈ 2022 ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ‘ਤੇ ਜੈਨ ਦੇ ਨਾਲ ਅਮਰਗੜ੍ਹ ਤੋਂ ‘ਆਪ’ ਉਮੀਦਵਾਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਹੋਰ ਆਗੂ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...