September 4, 2026, 2:50 pm
----------- Advertisement -----------
HomeNewsBreaking NewsBreaking: ਸਿੱਧੂ ਮੂਸੇਵਾਲਾ ਕਤਲਕਾਂਡ: ਲਾਰੈਂਸ ਬਿਸ਼ਨੋਈ ਨੂੰ ਲੈਣ ਦਿੱਲੀ ਪਹੁੰਚੀ ਪੰਜਾਬ ਪੁਲਿਸ...

Breaking: ਸਿੱਧੂ ਮੂਸੇਵਾਲਾ ਕਤਲਕਾਂਡ: ਲਾਰੈਂਸ ਬਿਸ਼ਨੋਈ ਨੂੰ ਲੈਣ ਦਿੱਲੀ ਪਹੁੰਚੀ ਪੰਜਾਬ ਪੁਲਿਸ ਦੀ ਟੀਮ

Published on

----------- Advertisement -----------

ਚੰਡੀਗੜ੍ਹ : – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਿੱਤ ਦਿਨ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਇਸ ਮਾਮਲੇ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਮਾਨਸਾ ਪੁਲਸ ਦੀ ਟੀਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚੁੱਕਣ ਲਈ ਦਿੱਲੀ ਪਹੁੰਚ ਚੁੱਕੀ ਹੈ। ਦੱਸ ਦੇਈਏ ਕਿ ਸਪੈਸ਼ਲ ਸੈੱਲ ਵੱਲੋਂ ਲਾਰੇਂਸ ਬਿਸ਼ਨੋਈ ਦਾ ਰਿਮਾਂਡ ਲਿਆ ਗਿਆ ਸੀ ਜੋ ਅੱਜ ਖਤਮ ਹੋ ਰਿਹਾ ਹੈ ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਜਿਸ ਤੋਂ ਬਾਅਦ ਅਰਜ਼ੀ ਦੇ ਕੇ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਂਦਾ ਜਾ ਸਕਦਾ ਹੈ।
ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸ ਦੀ ਦਲੀਲ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿਚ ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਵਿੱਚ ਲਾਰੈਂਸ ਨੇ ਐਨਆਈਏ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸ ਨੂੰ ਕੋਈ ਰਾਹਤ ਨਹੀਂ ਮਿਲੀ।
ਲਾਰੈਂਸ ਅਜੇ ਵੀ ਆਰਮਜ਼ ਐਕਟ ਤਹਿਤ ਦਿੱਲੀ ਪੁਲਿਸ ਦੇ ਰਿਮਾਂਡ ‘ਤੇ ਹੈ। ਉਸ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੇਂਸ ਤੋਂ ਮੂਸੇਵਾਲਾ ਕਤਲ ਕਾਂਡ ਵਿੱਚ ਰਚੀ ਗਈ ਸਾਜ਼ਿਸ਼ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਦੇ ਕੈਨੇਡੀਅਨ ਗੁੰਡੇ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...