June 28, 2026, 4:49 pm
----------- Advertisement -----------
HomeNewsBreaking Newsਪੰਜਾਬੀ ਗਾਇਕ ਜੈਜ਼ੀ ਬੀ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰਾਂ ਨੂੰ ਵੋਟ...

ਪੰਜਾਬੀ ਗਾਇਕ ਜੈਜ਼ੀ ਬੀ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

Published on

----------- Advertisement -----------

ਨਵਾਂਸ਼ਹਿਰ – 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਈ ਫ਼ਿਲਮੀ ਹਸਤੀਆਂ ਅਤੇ ਨਾਮੀ ਕਲਾਕਾਰਾਂ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪ੍ਰਸਿੱਧ ਪੰਜਾਬੀ ਗਾਇਕ ਜੈਜ਼ੀ ਬੀ ਨੇ ਮੰਗਲਵਾਰ ਨੂੰ ਵੋਟਰਾਂ ਨੂੰ 20 ਫਰਵਰੀ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਅਪੀਲ ਕੀਤੀ। ਨਵਾਂਸ਼ਹਿਰ ਦੇ ਪਿੰਡ ਦੁਰਗਾਪੁਰ ਨਾਲ ਸਬੰਧਤ ਜੈਜ਼ੀ ਬੀ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ, ਲੋਕ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣ ਸਕਦੇ ਹਨ।
ਪੰਜਾਬੀ ਗਾਇਕ ਨੇ ਕਿਹਾ ਕਿ ਇਹ ਦੇਸ਼ ਦੇ ਸਾਰੇ ਨਾਗਰਿਕਾਂ ਦਾ ਨੈਤਿਕ ਫਰਜ਼ ਹੈ ਕਿ ਉਹ ਮਤਦਾਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਹ ਯਕੀਨੀ ਬਣਾਉਣ ਕਿ ਭਾਰਤੀ ਆਜ਼ਾਦੀ ਸੰਗਰਾਮ ਚ ਹਿੱਸਾ ਪਾਉਣ ਵਾਲੇ ਸਾਡੇ ਪੁਰਖਿਆਂ ਦੀਆਂ ਖਾਹਿਸ਼ਾਂ ਪੂਰੀਆਂ ਹੋਣ।ਲੋਕਾਂ ਖਾਸ ਕਰਕੇ ਨੌਜਵਾਨਾਂ ਦਾ ਆਪਣੇ ਜਮਹੂਰੀ ਹੱਕਾਂ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਹਰੇਕ ਵਿਅਕਤੀ ਦੇ ਜੀਵਨ ਵਿੱਚ ਸਭ ਤੋਂ ਮਹੱਤਵਪੂਰਨ ਸੰਪੱਤੀ ਹੈ ਕਿਉਂਕਿ ਇਸ ਰਾਹੀਂ ਉਹ ਆਪਣੇ ਨੁਮਾਇੰਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਚੁਣ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...