September 8, 2026, 2:09 am
----------- Advertisement -----------
HomeNewsBreaking Newsਪੰਜਾਬੀ ਔਰਤਾਂ ਅਕਾਲੀ ਦਲ ਨੁੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੂੰ ਮਾਤ ਪਾ...

ਪੰਜਾਬੀ ਔਰਤਾਂ ਅਕਾਲੀ ਦਲ ਨੁੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੂੰ ਮਾਤ ਪਾ ਦੇਣਗੀਆਂ : ਹਰਸਿਮਰਤ ਬਾਦਲ

Published on

----------- Advertisement -----------
  • ਖੇਮਕਰਨ ਵਿਚ ਔਰਤਾਂ ਦੇ ਰਿਕਾਰਡ ਇਕੱਠ ਨੁੰ ਕੀਤਾ ਸੰਬੋਧਨ
  • ਕਿਹਾ ਕਿ 2022 ਵਿਚ ਔਰਤਾਂ ਉਸੇ ਤਰੀਕੇ ਅਕਾਲੀ ਦਲ ਨੁੰ ਜੇਤੂ ਬਣਾਉਣਗੀਆਂ ਜਿਵੇਂ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਜਿੱਤ ਵਿਚ ਵੱਡਾ ਰੋਲ ਅਦਾ ਕੀਤਾ

ਖੇਮਕਰਨ, 2 ਜਨਵਰੀ 2021 ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਔਰਤਾਂ ਸ਼੍ਰੋਮਣੀ ਅਕਾਲੀ ਦਲ ਨੁੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੁੰ ਮਾਤ ਪਾ ਦੇਣਗੀਆਂ ਅਤੇ ਖੇਤਰੀ ਪਾਰਟੀ ਵਿਚ ਵਿਸ਼ਵਾਸ ਜਤਾਉਣਗੀਆਂ ਜਿਸਨੇ ਹਮੇਸ਼ਾ ਉਹਨਾਂ ਦੀਆਂ ਇੱਛਾਵਾਂ ਦੀ ਰਾਖੀ ਕੀਤੀ।

ਇਥੇ ਔਰਤਾਂ ਦੇ ਰਿਕਾਰਡ ਇਕੱਠ ਜੋ ਇਸ ਸਰਹੱਦੀ ਪੱਟੀ ਵਿਚ ਪਹਿਲਾਂ ਕਦੇ ਨਹੀਂ ਹੋਇਆ, ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਅਕਾਲੀ ਦਲ ਦੀ ਹਮਾਇਤ ਵਿਚ ਇੰਨੀ ਵੱਡੀ ਗਿਣਤੀ ਵਿਚ ਨਿੱਤਰਣ ਲਈ ਉਹਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਤੁਸੀਂ ਅੱਜ ਸਾਬਤ ਕਰ ਦਿੱਤਾ ਹੈ ਕਿ ਜਦੋਂ ਔਰਤ ਫੈਸਲਾ ਕਰ ਲੈਂਦੀ ਹੈ ਤਾਂ ਭਾਵੇਂ ਕੁਝ ਵੀ ਹੋ ਜਾਵੇ, ਫੈਸਲੇ ’ਤੇ ਕਾਇਮ ਰਹਿੰਦੀ ਹੈ। ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਜਿਵੇਂ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਜਿੱਤ ਵਿਚ ਔਰਤਾਂ ਨੇ ਵੱਡਾ ਰੋਲ ਅਦਾ ਕੀਤਾ, ਪੰਜਾਬ ਦੀਆਂ ਔਰਤਾਂ ਵੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਜਿੱਤ ਵਿਚ ਅਹਿਮ ਰੋਲ ਅਦਾ ਕਰਨਗੀਆਂ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੁੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕੋਈ ਨਵੀਂਆਂ ਨਹੀਂ ਹਨ। ਪੰਜਾਬ ਚੋਣਾਂ ਮੌਕੇ ਇਹ ਹਮੇਸ਼ਾ ਘੜੀਆਂ ਜਾਂਦੀਆਂ ਹਨ। 2012 ਵਿਚ ਤੁਸੀਂ ਵੇਖਿਆ ਕਿ ਪੀਪਲਜ਼ ਪਾਰਟੀ ਆਫ ਪੰਜਾਬ (ਪੀ ਪੀ ਪੀ) ਬਣਾਈ ਗਈ ਜੋ ਚੋਣਾਂ ਤੋਂ ਬਾਅਦ ਭੰਗ ਕਰ ਦਿੱਤੀ ਗਈ ਤੇ ਫਿਰ ਕਾਂਗਰਸ ਪਾਰਟੀ ਵਿਚ ਉਸਦਾ ਰਲੇਵਾਂ ਹੋ ਗਿਆ। ਉਹਨਾਂ ਕਿਹਾ ਕਿ ਹੁਣ ਫਿਰ ਤੋਂ ਕਾਂਗਰਸ ਤੇ ਭਾਜਪਾ ਅਕਾਲੀ ਦਲ ਨੁੰ ਨਿਸ਼ਾਨਾ ਬਣਾਉਣ ਲਈ ਪੱਬਾਂ ਭਾਰ ਹੋਈਆਂ ਪਈਆਂ ਹਨ।

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜ ਸਾਲਾਂ ਤੱਕ ਬੇਅਦਬੀ ਦੀਆਂ ਘਟਨਾਵਾਂ ਦਾ ਸਿਆਸੀਕਰਨ ਕੀਤਾ ਤੇ ਹੁਣ ਵੀ ਸ੍ਰੀ ਦਰਬਾਰ ਸਾਹਿਬ ਵਿਚ ਹਾਲ ਹੀ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਕਾਰਵਾਈ ਕਰਨ ਤੋਂ ਇਨਕਾਰੀ ਹੈ ਜਦੋਂ ਕਿ ਭਾਜਪਾ ਸਿੱਧੇ ਤੌਰ ’ਤੇ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਹੀ ਹੈ।

ਸਰਦਾਰਨੀ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸਭ ਤੋਂ ਵੱਡੀ ਬੇਅਦਬੀ ਕੀਤੀ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਦਸਮ ਪਿਤਾ ਦੇ ਨਾਂ ’ਤੇ ਗੁਟਕਾ ਸਾਹਿਬ ਝੂਠੀ ਸਹੁੰ ਖਾਧੀ। ਉਹਨਾਂ ਕਿਹਾ ਕਿ ਭਾਜਪਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੁੰ ਵਰਤ ਕੇ ਸਿੱਖ ਸੰਸਥਾ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ।

ਬਠਿੰਡਾ ਦੀ ਐਮ ਪੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਅਕਾਲੀ ਦਲ ਦੇ ਨਾਲ ਡੱਟ ਕੇ ਖੜ੍ਹੇ ਹੋਣ ਕਿਉਂਕਿ ਅਕਾਲੀ ਦਲ ਨੇ ਹੀ ਲੋਕਾਂ ਦੀ ਸੇਵਾ ਕਰਨ ਅਤੇ ਸੁਬੇ ਵਿਚ ਸ਼ਾਂਤੀ ਤੇ ਤਰੱਕੀ ਦਾ ਰਿਕਾਰਡ ਸਿਰਜਿਆ ਹੈ। ਉਹਨਾਂ ਕਿਹਾ ਕਿ ਆਟਾ ਦਾਲ ਸਕੀਮ, ਸ਼ਗਨ ਸਕੀਮ ਤੇ ਬੁਢਾਪਾ ਪੈਨਸ਼ਨ ਸਮੇਤ ਸਾਰੀਆਂ ਸਮਾਜ ਭਲਾਈ ਸਕੀਮਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਸ਼ੁਰੂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਅਕਾਲੀ ਦਲ ਸਰਦਾਰ ਬਾਦਲ ਦੇ ਨਕਸ਼ੇ ਕਦਮਾਂ ’ਤੇ ਚਲ ਰਿਹਾ ਹੈ ਤੇ ਉਹਨਾਂ ਮਾਤਾ ਖੀਵੀ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਜਿਸ ਤਹਿਤ ਸਮਾਜ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ ਬੀਬੀਆਂ ਜੋ ਘਰ ਦੀ ਅਗਵਾਈ ਕਰ ਰਹੀਆਂ ਹਨ, ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਸਰਦਾਰਲੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਲੋਕਾਂ ਦੀ ਉੱਕਾ ਹੀ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਹਾਲ ਇਹ ਹੋ ਗਿਆ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਤਾਂ ਉਹਨਾਂ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੀਆਂ ਐਨ ਆਰ ਐਚ ਐਮ ਨਰਸਾਂ ਨੁੰ ਕੁਚਲਣ ਤੱਕ ਦੀ ਕੋਸ਼ਿਸ਼ ਕੀਤੀ। ਉਹਨਾਂ ਕਿਹਾ ਕਿ ਲਖੀਮਪੁਰ ਖੀਰੀ ਵਰਗੀ ਘਟਨਾ ਵਾਪਰਦੇ ਵਾਪਰਦੇ ਬਚੀ ਤੇ ਇਕ ਨਰਸ ਫੱਟੜ ਹੋ ਗਈ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਿਰਫ ਅਕਾਲੀ ਦਲ ਨੇ ਹੀ ਪਿਛਲੀਆਂ ਸਰਕਾਰਾਂ ਵੇਲੇ ਸਮਾਜ ਦੇ ਸਾਰੇ ਵਰਗਾਂ ਦਾ ਖਿਆਲ ਰੱਖਿਆ। ਉਹਨਾਂ ਨੇ ਖੇਤੀਬਾੜੀ ਖੇਤਰ ਲਈ ਦਿੰਤੀ ਗਈ ਮੁਫਤ ਬਿਜਲੀ ਸਹੂਲਤ ਦਾ ਜ਼ਿਕਰ ਵੀ ਕੀਤਾ। ਉਹਨਾਂ ਕਿਹਾ ਕਿ ਕਾਂਗਰਸੀਆਂ ਨੇ ਵੱਡੇ ਵੱਡੇ ਵਾਅਦੇ ਤਾਂ ਕਰ ਲਏ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਭਾਵੇਂ ਉਹ ਘਰ ਘਰ ਨੌਕਰੀ ਦਾ ਹੋਵੇ, 2500 ਰੁਪਏ ਮਹੀਨਾ ਬੇਰੋਜ਼ਗਾਰੀ ਭੱਤਾ, ਵਿਦਿਆਰਥੀਆਂ ਲਈ ਮੋਬਾਈਲ ਫੋਨ ਜਾਂ 51000 ਰੁਪਏ ਸ਼ਗਨ ਸਕੀਮ ਦੀ ਰਾਸ਼ੀ ਹੋਵੇ, ਕੱਖ ਵੀ ਨਹੀਂ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...