June 6, 2026, 6:42 am
----------- Advertisement -----------
HomeNewsBreaking Newsਜਦੋਂ ਤੋਂ ਮੁੱਖ ਮੰਤਰੀ ਬਣੇ ਚੰਨੀ, ਮੋਟੇ ਪੈਸੇ ਕਮਾਏ ਉਨਾਂ ਦੇ ਭਤੀਜੇ...

ਜਦੋਂ ਤੋਂ ਮੁੱਖ ਮੰਤਰੀ ਬਣੇ ਚੰਨੀ, ਮੋਟੇ ਪੈਸੇ ਕਮਾਏ ਉਨਾਂ ਦੇ ਭਤੀਜੇ ਹਨੀ ਨੇ : ਰਾਘਵ ਚੱਢਾ

Published on

----------- Advertisement -----------

ਚੰਡੀਗੜ੍ਹ, 4 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੀ ਗ੍ਰਿਫ਼ਤਾਰੀ ਬਾਰੇ ਕਿਹਾ ਕਿ ਉਨਾਂ ਦੇ ਭਤੀਜੇ ਨੇ ਖ਼ੁਦ ਸਵੀਕਾਰ ਕੀਤਾ ਕਿ ਛਾਪੇ ਦੌਰਾਨ ਮਿਲਿਆ ਪੈਸਾ ਰੇਤ ਮਾਫ਼ੀਆ ਅਤੇ ਟਰਾਂਸਫ਼ਰ ਪੋਸਟਿੰਗ ਦਾ ਸੀ। ਇਸ ਤੋਂ ਸਾਬਤ ਹੁੰਦਾ ਹੈ ਕਿ ਚੰਨੀ ਅਤੇ ਉਨਾਂ ਦਾ ਭਤੀਜਾ ਬੇਹੱਦ ਕਰੀਬ ਸਨ। ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕਰਵਾਈ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਚੰਨੀ ਦੇ ਭਤੀਜੇ ਨੂੰ ਮਿਲੀ ਵੀ.ਆਈ.ਪੀ. ਸੁਰੱਖਿਆ ਦੋਨਾਂ ਦੀ ਆਪਸੀ ਵਿੱਚ ਗਹਿਰੀ ਨਜ਼ਦੀਕੀਆਂ ਦਾ ਸਬੂਤ ਹੈ। ਜੇ ਚੰਨੀ ਦੇ ਆਪਣੇ ਭਤੀਜੇ ਨਾਲ ਬਿਹਤਰ ਸੰਬੰਧ ਨਹੀਂ ਸਨ ਤਾਂ ਉਸ ਨੂੰ ਵੀ.ਆਈ.ਪੀ ਸੁਰੱਖਿਆ ਕਿਵੇਂ ਮਿਲੀ?

ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਦਰਬਾਰ ਸਾਹਿਬ ਦੀ ਸਹੁੰ ਚੁੱਕ ਕੇ ਕਿਹਾ ਸੀ ਕਿ ਉਨਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਰੇਤ ਮਾਫ਼ੀਆ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਪਰ ਚੰਨੀ ਦੇ ਭਤੀਜੇ ਵੱਲੋਂ ਈ.ਡੀ. ਨੂੰ ਦਿੱਤੇ ਬਿਆਨਾਂ ਤੋਂ ਸਿੱਧ ਹੋ ਗਿਆ ਹੈ ਕਿ ਚੰਨੀ ਅਤੇ ਉਸ ਦਾ ਪਰਿਵਾਰ ਰੇਤ ਮਾਫ਼ੀਆ ਹੀ ਨਹੀਂ ਬਲਕਿ ਹੋਰ ਕਈ ਕਾਲ਼ੇ ਧੰਦਿਆਂ ਵਿੱਚ ਸ਼ਾਮਲ ਹੈ। ਉਨਾਂ ਕਿਹਾ ਕਿ ਚੰਨੀ ਨੇ ਝੂਠੀ ਸਹੁੰ ਖਾ ਕੇ ਦਰਬਾਰ ਸਾਹਿਬ ਦਾ ਅਪਮਾਨ ਕੀਤਾ ਹੈ। ਪੰਜਾਬ ਦੀ ਜਨਤਾ ਉਸ ਨੂੰ ਕਦੇ ਮੁਆਫ਼ ਨਹੀਂ ਕਰੇਗੀ।

ਚੱਢਾ ਨੇ ਚੰਨੀ ਦੇ ਭਤੀਜੇ ਦੀ ਇਨਕਮ ਟੈਕਸ ਰਿਟਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ 1 ਅਪ੍ਰੈਲ 2019 ਤੋਂ 31 ਮਾਰਚ 2020 ਤੱਕ ਉਸ ਦੇ ਭਤੀਜੇ ਦਾ ਸਾਲਾਨਾ ਟਰਨਓਵਰ ਕੇਵਲ 1877000 ਰੁਪਏ ਸੀ। ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਚਾਨਕ ਕੁੱਝ ਹੀ ਦਿਨਾਂ ਵਿੱਚ ਉਸ ਦੇ ਭਤੀਜੇ ਕੋਲ ਅਰਬਾਂ ਰੁਪਏ ਦੀ ਬੇਹਿਸਾਬ ਸੰਪਤੀ ਅਤੇ ਕਰੋੜਾਂ ਰੁਪਏ ਕਿਵੇਂ ਅਤੇ ਕਿੱਥੋਂ ਆਏ। ਆਪ ਆਗੂ ਨੇ ਚੰਨੀ ਤੋਂ ਸਵਾਲ ਪੁੱਛਿਆ ਕਿ ਜੇ ਰੇਤ ਮਾਫ਼ੀਆ ਤੋਂ ਉਨਾਂ ਕਰੋੜਾਂ ਰੁਪਏ ਕਮਾਏ ਤਾਂ ਟਰਾਂਸਫ਼ਰ ਪੋਸਟਿੰਗ ਤੋਂ ਕਿੰਨੇ ਇਕੱਠੇ ਕੀਤੇ? 111 ਦਿਨਾਂ ਵਿੱਚ ਮੁੱਖ ਮੰਤਰੀ ਚੰਨੀ ਨੇ ਹੋਰ ਕਿਹੜੇ ਕਿਹੜੇ ਧੰਦੇ ਤੋਂ ਕਿੰਨੇ ਕਿੰਨੇ ਪੈਸੇ ਕਮਾਏ?

ਚੱਢਾ ਨੇ ਕਿਹਾ ਕਿ ਜੇ ਮੰਨ ਵੀ ਲਿਆ ਜਾਵੇ ਕਿ ਚੰਨੀ ਦੇ ਰਿਸ਼ਤੇਦਾਰ ਦੇ ਘਰ ਹੋਈ ਈ.ਡੀ. ਦੀ ਛਾਪੇਮਾਰੀ ਰਾਜਨੀਤੀ ਤੋਂ ਪ੍ਰੇਰਿਤ ਸੀ। ਪਰ ਸਵਾਲ ਇਹ ਉੱਠਦਾ ਹੈ ਕਿ ਉਸ ਦੇ ਘਰ ਤੋਂ 10 ਕਰੋੜ ਰੁਪਏ ਨਕਦ, ਲਗਜ਼ਰੀ ਕਾਰਾਂ, ਕਰੋੜਾਂ, ਅਰਬਾਂ ਦੀ ਜ਼ਮੀਨ ਜਾਇਦਾਦ ਦੇ ਕਾਗ਼ਜ਼ਾਤ ਕਿੱਥੋਂ ਆਏ। ਚੱਢਾ  ਨੇ ਕਿਹਾ ਕਿ 111 ਦਿਨਾਂ ਵਿੱਚ ਚੰਨੀ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਕਰੋੜਾਂ ਰੁਪਏ ਕਮਾਏ, ਜੇ ਉਹ ਪੰਜ ਸਾਲ ਮੁੱਖ ਮੰਤਰੀ ਰਹਿੰਦੇ ਤਾਂ ਕਿੰਨੀ ਦੌਲਤ ਇਕੱਠੀ ਕਰਦੇ। ਚੱਢਾ ਨੇ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਰੇਤ ਮਾਫ਼ੀਆ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਚਾਹੇ ਉਹ ਮੁੱਖ ਮੰਤਰੀ ਹੀ ਕਿਉਂ ਨਾ ਹੋਵੇ, ਖ਼ਿਲਾਫ਼ ਕਾਰਵਾਈ ਕਰੇਗੀ ਅਤੇ ਜੇਲ ਭੇਜੇਗੀ।

ਕਾਂਗਰਸ ਵੱਲੋਂ ਉਨਾਂ ਖ਼ਿਲਾਫ਼ ਈ.ਡੀ. ਨੂੰ ਦਿੱਤੀ ਸ਼ਿਕਾਇਤ ਬਾਰੇ ਚੱਢਾ ਨੇ ਕਿਹਾ ਕਿ ਐਫ.ਆਈ.ਆਰ. ਕਰਾਉਣੀ ਹੈ ਤਾਂ ਕਾਂਗਰਸ ਆਲਾਕਮਾਨ ਅਤੇ ਸੁਨੀਲ ਜਾਖੜ ‘ਤੇ ਹੋਣੀ ਚਾਹੀਦੀ, ਕਿਉਂਕਿ ਜਾਖੜ ਖ਼ੁਦ ਕਹਿ ਰਹੇ ਹਨ ਕਿ 42 ਵਿਧਾਇਕਾਂ ਦਾ ਸਮਰਥਨ ਮਿਲਣ ਤੋਂ ਬਾਅਦ ਵੀ ਕਾਂਗਰਸ ਨੇ ਉਸ ਨੂੰ ਮੁੱਖ ਮੰਤਰੀ ਇਸ ਲਈ ਨਹੀਂ ਬਣਾਇਆ, ਕਿਉਂਕਿ ਉਹ ਹਿੰਦੂ ਹੈ। ਚੱਢਾ ਨੇ ਕਿਹਾ ਕਿ ਧਰਮ ਦੇ ਨਾਂ ‘ਤੇ ਵੰਡਣ ਦੀ ਰਾਜਨੀਤੀ ਕਰਨਾ ਕਾਂਗਰਸ ਦੀ ਫ਼ਿਤਰਤ ਹੈ। ਕਾਂਗਰਸ ਸ਼ੁਰੂ ਤੋਂ ਫੁੱਟ ਪਾਓ, ਰਾਜ ਕਰੋ ਦੀ ਨੀਤੀ ਅਪਣਾਉਂਦੀ ਆਈ ਹੈ। ਆਮ ਆਦਮੀ ਪਾਰਟੀ ਹਮੇਸ਼ਾ ਤੋਂ ਸਭ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ‘ਤੇ ਕਾਇਮ ਹੈ।

ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਦੇ ਪੰਜਾਬ ਨੂੰ ਵੰਡਣ ਦੇ ਮਨਸੂਬਿਆਂ ਨੂੰ ਕਦੇ ਸਫਲ ਨਹੀਂ ਹੋਣ ਦੇਵੇਗੀ। ਬਹੁਤ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਧਰਮ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕੀਤੀ, ਪਰ ਹੁਣ ਪੰਜਾਬ ਧਰਮ ਦੇ ਨਾਂ ‘ਤੇ ਵੰਡ ਨਹੀਂ ਹੋਵੇਗਾ। ਪੰਜਾਬ ਦੀ ਅਵਾਮ ਅਮਨ ਸ਼ਾਂਤੀ ਪਸੰਦ ਹੈ ਅਤੇ ਖ਼ੁਸ਼ਹਾਲੀ ਨਾਲ ਰਹਿਣਾ ਚਾਹੁੰਦੀ ਹੈ। ਚੱਢਾ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਧਰਮ ਅਤੇ ਜਾਤੀ ਦੇ ਨਾਂ ‘ਤੇ ਵੋਟ ਮੰਗਣ ਵਾਲੀਆਂ ਸਾਰੀਆਂ ਪਾਰਟੀਆਂ ਨੂੰ ਰਾਜ ਤੋਂ ਉਖਾੜ ਸੁੱਟਣ ਦਾ ਮਨ ਬਣਾ ਲਿਆ ਹੈ। ਇਸ ਲਈ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ ਅਤੇ ‘ਆਪ’ ਦੀ ਸਰਕਾਰ ਬਣਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...