ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਏ.ਕੇ.-47 ਨਾਲ ਗੋਲੀਬਾਰੀ ਕੀਤੀ ਗਈ। ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ। ਪੰਜਾਬ ‘ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਸੀ। ਦੂਜੇ ਪਾਸੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਾਹੁਲ ਗਾਂਧੀ, ਮੁੱਖ ਮੰਤਰੀ ਭਗਵੰਤ ਮਾਨ, ਕੈਪਟਨ ਅਮਰਿੰਦਰ, ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ |
















