November 17, 2026, 1:11 pm
----------- Advertisement -----------
HomeNewsBreaking Newsਰਾਜਾ ਵੜਿੰਗ ਦੀ ਹਰੀਸ਼ ਚੌਧਰੀ ਦੇ ਸਾਹਮਣੇ ਹਾਈਕਮਾਨ ਨੂੰ 5 ਸਾਲ ਤੋਂ...

ਰਾਜਾ ਵੜਿੰਗ ਦੀ ਹਰੀਸ਼ ਚੌਧਰੀ ਦੇ ਸਾਹਮਣੇ ਹਾਈਕਮਾਨ ਨੂੰ 5 ਸਾਲ ਤੋਂ ਪਹਿਲਾਂ ਨਾ ਬਦਲਣ ਦੀ ‘ਚੇਤਾਵਨੀ

Published on

----------- Advertisement -----------

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਨਵਜੋਤ ਸਿੱਧੂ ਵਰਗਾ ਹੀ ਅੰਦਾਜ਼ ਦਿਖਾਇਆ ਹੈ। ਹੁਸ਼ਿਆਰਪੁਰ ‘ਚ ਰਾਜਾ ਵੜਿੰਗ ਨੇ ਕਿਹਾ ਕਿ ਹਰੀਸ਼ ਚੌਧਰੀ (ਪੰਜਾਬ ਕਾਂਗਰਸ ਇੰਚਾਰਜ) ਮੈਨੂੰ 5 ਸਾਲ ਦਾ ਮੌਕਾ ਦੇਣਗੇ। ਸਭ ਨੇ ਮੈਨੂੰ ਕਿਹਾ ਕਿ 3 ਸਾਲਾਂ ਵਿੱਚ ਹੀ ਹਟਾ ਦੇਣਗੇ। ਵੜਿੰਗ ਨੇ ਕਿਹਾ ਕਿ ਮੈਂ ਵੀ ਇੰਨਾ ਕੱਚਾ ਨਹੀਂ ਹਾਂ। ਮੈਂ 3 ਸਾਲਾਂ ਵਿੱਚ ਹੀ ਠੋਸ ਕੰਮ ਕਰਾਂਗਾ। ਜੇਕਰ ਤੁਸੀਂ ਇਸ ਤੋਂ ਬਾਅਦ ਮੈਨੂੰ ਹਟਾਉਂਦੇ ਹੋ ਤਾਂ ਕਾਂਗਰਸ ਵਾਲੇ ਉਨ੍ਹਾਂ ਤੋਂ ਹੀ ਸਵਾਲ ਪੁੱਛਣਗੇ। ਵੜਿੰਗ ਦੇ ਇਹ ਸ਼ਬਦ ਹਰੀਸ਼ ਚੌਧਰੀ ਦੇ ਬਹਾਨੇ ਕਾਂਗਰਸ ਹਾਈਕਮਾਂਡ ਲਈ ਸਿੱਧੇ ਤੌਰ ‘ਤੇ ਸਮਝੇ ਜਾ ਰਹੇ ਹਨ।
ਅਮਰਿੰਦਰ ਸਿੰਘ ਰਾਜਾ ਵੜਿੰਗ ਸਿੱਧੇ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਵਾਂਗ ਕਾਂਗਰਸ ‘ਤੇ ਹਾਵੀ ਹੋਣਾ ਚਾਹੁੰਦੇ ਹਨ। ਕੈਪਟਨ ਵੀ ਕਾਂਗਰਸ ਦੇ ਪ੍ਰਧਾਨ ਸਨ ਅਤੇ ਫਿਰ ਪਾਰਟੀ ਨੂੰ ਸੱਤਾ ਮਿਲਣ ‘ਤੇ ਸੀ.ਐੱਮ. ਬਣੇ| ਕਾਂਗਰਸ ਦੇ ਕੋਲ ਮੁੱਖ ਮੰਤਰੀ ਉਮੀਦਵਾਰ ਲਈ ਬਹੁਤ ਕੁਝ ਨਹੀਂ ਬਚਿਆ ਹੈ। ਸਿੱਧੂ ਇਸ ਵੇਲੇ ਜੇਲ੍ਹ ਵਿੱਚ ਹਨ ਅਤੇ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਲੀਡਰਸ਼ਿਪ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਸੀ। ਚਰਨਜੀਤ ਚੰਨੀ ਮੁੱਖ ਮੰਤਰੀ ਹੋਣ ਦੇ ਬਾਵਜੂਦ 2 ਸੀਟਾਂ ਤੋਂ ਚੋਣ ਹਾਰ ਗਏ ਸਨ। ਇਸ ਸਮੇਂ ਉਨ੍ਹਾਂ ਨੇ ਸਾਰਿਆਂ ਤੋਂ ਦੂਰੀ ਬਣਾ ਕੇ ਰੱਖੀ ਹੈ। ਇਸ ਲਈ ਰਾਜਾ ਵੜਿੰਗ ਚਾਹੁੰਦੇ ਹਨ ਕਿ ਹੁਣ ਪੂਰੀ ਪਾਰਟੀ ਉਨ੍ਹਾਂ ਦੇ ਨਾਲ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...